ਅਉਡਾਂ ਵਿਖੇ ਕਿਸਾਨਾਂ ਨੇ ਮਨਾਇਆ ਕਾਲਾ ਦਿਨ
ਜੇਕਰ ਸਰਕਾਰ ਨੇ ਕਾਲੇ ਕਨੂੰਨ ਰੱਦ ਨਾ ਕੀਤੇ ਤਾਂ ਅੰਦੋਲਨ ਹੋਰ ਤੇਜ਼ ਹੋਵੇਗਾ – ਮਨਜੀਤ ਸਿੰਘ ਅਉਡਾਂ
ਕਾਲਾਂਵਾਲੀ 26 ਮਈ (ਗੁਰਮੀਤ ਸਿੰਘ ਖਾਲਸਾ)- ਕਿਸਾਨ ਆਗੂਆਂ ਵੱਲੋਂ 26 ਮਈ ਨੂੰ ਕਾਲਾ ਦਿਨ ਵਜੋਂ ਮਨਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਕਰਕੇ ਕਿਸਾਨਾਂ ਵੱਲੋਂ ਪਿੰਡਾਂ ਵਿਚ ਕਾਲੇ ਝੰਡੇ ਲਗਾ ਕੇ ਰੋਸ਼ ਜਾਹਰ ਕੀਤਾ ਗਿਆ ਅਤੇ ਪੁਤਲੇ ਫੂਕੇ ਗਏ । ਪਿੰਡ ਅਉਡਾਂ ਵਿਖੇ ਕਿਸਾਨਾਂ ਵੱਲੋਂ ਸਰਕਾਰ ਕੇਂਦਰ ਸਰਕਾਰ ਖਿਲਾਫ ਰੋਸ਼ ਮੁਜਾਹਰਾ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਸਾਨ ਨੇਤਾ ਮਨਜੀਤ ਸਿੰਘ ਅਉਡਾਂ ਨੇ ਕਿਹਾ ਕਿ ਜੇਕਰ ਸਰਕਾਰ ਕਾਲੇ ਕਨੂੰਨ ਰੱਦ ਨਾ ਕੀਤੇ ਤਾਂ ਅੰਦੋਲਨ ਹੋਰ ਤੇਜ਼ ਹੋਵੇਗਾ । ਉਹਨਾਂ ਕਿਹਾ ਕਿ ਕਿਸਾਨ ਨੇਤਾਵਾਂ ਵੱਲੋਂ ਦਿੱਤੇ ਗਏ ਹਰ ਆਦੇਸ਼ ਦਾ ਪਾਲਣ ਕਰਾਂਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ । ਇਸ ਮੌਕੇ ਕਿਸਾਨ ਨੇਤਾ ਮਨਜੀਤ ਸਿੰਘ ਦੀ ਅਗਵਾਈ ਵਿਚ ਘਰਾਂ ਤੇ ਕਾਲੇ ਝੰਡੇ ਲਗਾਏ ਗਏ ਅਤੇ ਰੋਸ਼ ਮਾਰਚ ਕੱਢਿਆ ਗਿਆ ।