ਆਮ ਆਦਮੀ ਪਾਰਟੀ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਅੰਦਾਜੀ ਕਰਨਾ ਅਤਿ ਨਿੰਦਣਯੋਗ- ਜਥੇਦਾਰ ਦਵਿੰਦਰ ਸਿੰਘ
ਅੱਜ ਕਰਨਾਲ ਵਿਖੇ ਸਿੱਖ ਚਿੰਤਕ ਸਿੱਖ ਆਗੂ ਜਥੇਦਾਰ ਦਵਿੰਦਰ ਸਿੰਘ ( ਕਾਲਾ)ਨੇ ਆਪਣੇ ਨਿੱਜੀ ਦਫ਼ਤਰ ਵਿਖੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਸਿੱਧਾ ਦਖਲ ਅੰਦਾਜੀ ਕਰ ਰਹੀ ਹੈ ਜੋ ਅੱਤ ਨਿੰਦਣਯੋਗ ਹੈ ਉਨ੍ਹਾਂ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੇ ਸਿਰਮੌਰ ਧਾਰਮਿਕ ਸੰਸਥਾ ਹੈ ਇਸ ਕਮੇਟੀ ਨੂੰ ਸਿੱਖਾਂ ਨੇ ਬੜੀਆਂ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਲਿਆਂਦਾ ਸੀ ਤਾਂ ਜੋ ਗੁਰਦੁਆਰਿਆਂ ਦੇ ਪ੍ਰਬੰਧ ਸੁਚੱਜੇ ਤਰੀਕੇ ਨਾਲ ਚਲਾਏ ਜਾ ਸਕਣ ਅਤੇ ਸੁਚੱਜੇ ਤਰੀਕੇ ਨਾਲ ਗੁਰਦੁਆਰਾ ਪ੍ਰਬੰਧ ਚਲਾਏ ਜਾ ਰਹੇ ਹਨ ਪਰ ਪੰਜਾਬ ਦੀ ਆਮ ਆਦਮੀ ਪਾਲਟੀ ਭਗਵੰਤ ਮਾਨ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਬੇਲੋੜਾ ਦਖਲ ਅੰਦਾਜੀ ਕੀਤੀ ਹੈ ਅੱਤ ਨਿੰਦਣਯੋਗ ਹੈ ਪੰਜਾਬ ਸਰਕਾਰ ਦੀ ਇਸ ਬੇਲੋੜਾ ਦਖਲ ਅੰਦਾਜੀ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਉਨ੍ਹਾਂ ਨੇ ਕਿਹਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਜੋ ਮਤਾ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਹੈ ਉਹ ਪੰਜਾਬ ਵਿਧਾਨ ਸਭਾ ਦੇ ਅਧਿਕਾਰ ਖੇਤਰ ਵਿਚੋਂ ਬਾਹਰ ਹੈ ਆਮ ਆਦਮੀ ਪਾਰਟੀ ਸਿੱਖ ਤੇ ਧਾਰਮਿਕ ਮਸਲਿਆਂ ਵਿੱਚ ਦਖਲ ਅੰਦਾਜੀ ਕਰ ਰਹੀ ਹੈ ਜੋ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਉਹਨਾਂ ਨੇ ਕਿਹਾ ਇਸ ਤੋਂ ਪਹਿਲੋਂ ਕਾਂਗਰਸ ਪਾਰਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਨੂੰ ਦੋ-ਫਾੜ ਕਰਕੇ ਰੱਖ ਦਿੱਤਾ ਹੈ ਅਤੇ ਉਸ ਤੋਂ ਬਾਅਦ ਹਰਿਆਣਾ ਦੀ ਭਾਜਪਾ ਸਰਕਾਰ ਨੇ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਨ ਆਰ ਐਸ ਐਸ ਦੇ ਮੈਂਬਰਾਂ ਹਵਾਲੇ ਕਰ ਦਿੱਤਾ ਹੈ ਇਸ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਰਹਿੰਦੀ ਖੂੰਹਦੀ ਕਸਰ ਹੁਣ ਆਮ ਆਦਮੀ ਪਾਰਟੀ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਅੰਦਾਜੀ ਕਰ ਕੇ ਕੱਢ ਰਹੀ ਹੈ। ਸਿੱਖ ਕਦੇ ਵੀ ਉਸਨੂੰ ਬਰਦਾਸ਼ਤ ਨਹੀਂ ਕਰਨਗੇ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਨੂੰ ਇਸਦੇ ਨਤੀਜੇ ਭੁਗਤਣੇ ਪੈਣਗੇ । ਨਾਲ ਹੀ ਉਨ੍ਹਾਂ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਛੇਤੀ ਤੋਂ ਛੇਤੀ ਚੋਣਾਂ ਕਰਵਾਈਆਂ ਜਾਣ ਅਤੇ ਸੰਗਤ ਫੈਸਲਾ ਕਰੇਗੀ ਹਰਿਆਣਾ ਦੇ ਗੁਰਦੁਆਰਾ ਦਾ ਪ੍ਰਬੰਧਕ ਕਿਸ ਨੂੰ ਦੇਣਾ ਹੈ ਨਾ ਕਿ ਇਹ ਸਰਕਾਰ ਦੇ ਬਣਾਏ ਹੋਏ ਆਰ ਐਸ ਐਸ ਦੇ ਮੈਂਬਰ ਸਿੱਖਾਂ ਦੇ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਚਲਾਉਣ ਸਾਡੀ ਸਰਕਾਰਾਂ ਨੂੰ ਚੇਤਾਵਨੀ ਹੈ ਕਿ ਉਹ ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਸਿੱਖ ਇਸ ਬੇਲੋੜੀ ਦਖ਼ਲ-ਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ