ਕਰਨਾਲ ਦੇ ਮਿੰਨੀ ਸਕੱਤਰੇਤ ਅੱਗੇ ਧਰਨਾ ਦੇ ਰਹੇ ਵਿਕਲਾਂਗਾਂ ਨੂੰ ਕਾਂਗਰਸੀ ਆਗੂ ਇੰਦਰਜੀਤ ਗੁਰਾਇਆ ਨੇ ਆਪਣਾ ਸਮਰਥਨ ਦਿੱਤਾ ਹੈ।
ਕਰਨਾਲ 12 ਜੁਲਾਈ (ਪਲਵਿੰਦਰ ਸਿੰਘ ਸੱਗੂ)
ਕਰਨਾਲ ਦੇ ਮਿੰਨੀ ਸਕੱਤਰੇਤ ਦੇ ਸਾਹਮਣੇ ਅੰਗਹੀਣ ਅਤੇ ਅਪਾਹਜਾਂ ਵੱਲੋਂ ਦਿੱਤੇ ਜਾ ਰਹੇ ਧਰਨੇ ‘ਚ ਕਾਂਗਰਸੀ ਆਗੂ ਇੰਦਰਜੀਤ ਸਿੰਘ ਗੁਰਾਇਆ ਨੇ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਪੰਗਤਾ ਦੇ ਸਰਾਪ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਔਖਾ ਹੋ ਰਿਹਾ ਹੈ, ਇਸ ਲਈ ਸਰਕਾਰ ਉਨ੍ਹਾਂ ਵੱਲ ਧਿਆਨ ਦੇਵੇ।ਗੁਰਾਇਆ ਨੇ ਦੱਸਿਆ ਕਿ ਪਿਛਲੇ ਤਕਰੀਬਨ ਚਾਰ ਦਿਨਾਂ ਤੋਂ ਧਰਨੇ ਤੇ ਬੈਠੇ ਦਿਵਿਆਂਗ ਅਤੇ ਅੱਠਾਂ ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕੁਝ ਵਿਅਕਤੀਆਂ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਨੂੰ ਜ਼ਿਆਦਾ ਸਬਰ ਨਾ ਪਰਖਣ ਅਤੇ ਸਮਾਂ ਰਹਿੰਦੇ ਇਨ੍ਹਾਂ ਦੀ ਮੰਗ ਪੂਰੀ ਕੀਤੀ ਜਾਵੇ ਇਸ ਮੌਕੇ ਪੁਲੀਸ ਭਰਤੀ ਬੋਰਡ ਦੇ ਸਾਬਕਾ ਮੈਂਬਰ ਰਾਜਿੰਦਰ ਬੱਲ੍ਹਾ ਅਜੀਤ ਸਿੰਘ ਨੀਲੋਖੇੜੀ ਵਿਕਰਮ ਸਿੰਘ ਰਾਣਾ ਪਧਾਣਾ ਨਿਤਿਨ ਮਲਹੋਤਰਾ ਕਰਨਾਲ ਕਾਂਗਰਸ ਦੇ ਯੂਥ ਪ੍ਰਧਾਨ ਮੁਕੇਸ਼ ਚੌਧਰੀ ਸਮੇਤ ਨੀਲੋਖੇੜੀ ਦੇ ਕਈ ਵਰਕਰਾਂ ਨੇ ਧਰਨਾ ਵੀ ਦਿੱਤਾ।