ਕੌਮੀ ਇਨਸਾਫ਼ ਮੋਰਚੇ ਨੂੰ ਆਪਣੀ ਹਿਮਾਇਤ ਦੇਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਰਵਾਨਾ ਹੋਇਆ
ਕਰਨਾਲ 1 ਫਰਵਰੀ ( ਪਲਵਿੰਦਰ ਸਿੰਘ ਸੱਗੂ)
ਬੰਦੀ ਸਿੰਘਾਂ ਦੀ ਰਿਹਾਈ, ਬਰਗਾੜੀ ਗੋਲੀ ਕਾਂਡ, ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ 7 ਜਨਵਰੀ ਤੋਂ ਸਿੱਖ ਜਥੇਬੰਦੀਆਂ ਵੱਲੋਂ ਕੌਮੀ ਇਨਸਾਫ ਮੋਰਚਾ ਲਗਾਇਆ ਗਿਆ ਹੈ ਇਸ ਲਗਾਏ ਗਏ ਕੌਮੀ ਇਨਸਾਫ ਮੋਰਚਾ ਨੂੰ ਹਰਿਆਣਾ ਕਰਨਾਲ ਤੋਂ ਸਿੱਖ ਜਥੇਬੰਦੀਆਂ ਵਲੋਂ ਆਪਣੀ ਹਿਮਾਇਤ ਦੇਣ ਲਈ ਬਾਬਾ ਗੁਰਮੀਤ ਸਿੰਘ , ਬਾਬਾ ਦਿਲਬਾਗ ਸਿੰਘ, ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲੇ, ਨਾਨਕਸਰ ਸਿੰਘ ਸਿਘੜ੍ਹ, ਬਾਬਾ ਮੇਹਰ ਸਿੰਘ ਨਬਿਆਬਾਅਦ ਦੀ ਅਗਵਾਈ ਹੇਠ ਇਨਸਾਫ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਜਿਨ੍ਹਾਂ ਵਿੱਚ ਸਮਾਜਿਕ ਸੰਸਥਾ ਨਿਫ਼ਾ ਪ੍ਰਧਾਨ ਪ੍ਰਿਤਪਾਲ ਸਿੰਘ ਪੰਨੂ, ਸਰ ਛੋਟੂ ਰਾਮ ਕਿਸਾਨ ਯੂਨੀਅਨ ਜਗਦੀਪ ਸਿੰਘ ਔਲਖ, ਜੇਪੀ ਸ਼ੇਖੂਪੁਰਾ ਅਤੇ ਹੋਰ ਸਮਾਜਿਕ ਸੰਸਥਾਵਾਂ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੌਜਵਾਨ ਵੱਡੇ ਕਾਫਲੇ ਨੂੰ ਲੈ ਕੇ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਆਪਣੀ ਹਮਾਇਤ ਦੇਣ ਲਈ ਦਾਨਾ-ਪਾਨੀ ਹੋਟਲ ਤੋਂ ਰਵਾਨਾ ਹੋਏ। ਇਸ ਮੌਕੇ ਬਾਬਾ ਗੁਰਮੀਤ ਸਿੰਘ ਡਾਚਰ ਵਾਲੇ ਨੇ ਕਿਹਾ ਕੀ ਅਸੀਂ ਸਰਕਾਰ ਨੂੰ ਜਗਾਉਣ ਲਈ ਅਤੇ ਇਨਸਾਫ਼ ਲੈਣ ਲਈ ਮੋਹਾਲੀ ਵਿੱਚ ਮੋਰਚਾ ਲਗਾਇਆ ਹੈ ਇਸ ਮੋਰਚੇ ਦੀ ਹਮਾਇਤ ਵਿੱਚ ਅੱਜ ਕਰਨਾਲ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਬਜ਼ੁਰਗ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਮੋਹਾਲੀ ਜਾ ਰਹੇ ਹਨ ਉਹਨਾਂ ਨੇ ਕਿਹਾ ਸਿੱਖ ਜਥੇਬੰਦੀਆਂ ਇਨਸਾਫ਼ ਚਾਹੁੰਦੀਆਂ ਹਨ ਸਰਕਾਰ ਸਿਖਾਂ ਨਾਲ ਵੀ ਦੂਜੇ ਧਰਮਾਂ ਦੇ ਲੋਕਾਂ ਵਾਂਗ ਬਰਾਬਰ ਦਾ ਨਿਆ ਕਰੇ ਉਨ੍ਹਾਂ ਨੇ ਕਿਹਾ ਕਿ ਬਲਾਤਕਾਰੀ ਸੌਦਾ ਸਾਧ ਨੂੰ ਬਾਰ ਬਾਰ ਪਰੋਲ ਦਿੱਤੀ ਜਾ ਰਹੀ ਹੈ ਪਰ ਸਿੱਖ ਨੌਜਵਾਨ ਜੋ ਪਿਛਲੇ 30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਦਾਲਤ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕੀ ਇਹਨਾਂ ਬੰਦੀ ਸਿੰਘਾਂ ਨੂੰ ਫੌਰਨ ਰਿਹਾਅ ਕੀਤਾ ਜਾਵੇ ਅਗਰ ਸਰਕਾਰ ਨੇ ਫਿਰ ਵੀ ਸਾਡੀ ਗੱਲ ਨਹੀਂ ਸੁਣੀ ਤਾਂ ਕਿਸਾਨ ਅੰਦੋਲਨ ਵਾਂਗੂ ਬੰਦੀ ਸਿੰਘਾਂ ਦੀ ਰਿਹਾਈ ਲਈ, ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਦਿੱਲੀ ਵਿੱਚ ਮੋਰਚਾ ਲਗਾਇਆ ਜਾਏਗਾ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਮੋਰਚੇ ਨੂੰ ਆਪਣੀ ਪੂਰੀ ਹਮਾਇਤ ਦਿੱਤੀ ਅਤੇ ਕਿਹਾ ਕਿ ਜਦ ਤੱਕ ਸਿੱਖਾ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਸੀਂ ਇਸ ਮੋਰਚੇ ਦਾ ਡੱਟ ਕੇ ਸਮਰਥਨ ਕਰਾਂਗੇ ਇਸ ਮੌਕੇ ਸੰਸਾਰ ਭਰ ਵਿੱਚ ਪ੍ਰਸਿੱਧ ਸਮਾਜਿਕ ਸੰਸਥਾ ਨਿਫਾ ਪ੍ਰਧਾਨ ਪ੍ਰਿਤਪਾਲ ਪੰਨੂੰ ਨੇ ਕਿਹਾ ਭਾਰਤ ਦੇ ਵਿੱਚ ਕਾਨੂੰਨ ਸਭ ਲਈ ਇਕਸਾਰ ਹੋਣਾ ਚਾਹੀਦਾ ਹੈ ਸਭ ਨੂੰ ਬਰਾਬਰ ਇਨਸਾਫ਼ ਮਿਲਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਭਾਰਤ ਦੇਸ ਵਿਚ ਜਿੱਥੇ ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਛੱਡ ਦਿੱਤਾ ਜਾਂਦਾ ਹੈ ਜਿੱਥੇ ਬਿਲਕੀਸ ਬਾਨੋ ਜਿਹਦੇ ਨਾਲ ਸਮੂਹਿਕ ਬਲਾਤਕਾਰ ਹੋਇਆ ਉਹ ਦੇ ਦੋਸ਼ੀਆਂ ਨੂੰ ਛੱਡ ਦਿੱਤਾ ਜਾਂਦਾ ਹੈ ਝੂਠਾ ਸਾਧ ਜੋ ਬਲਾਤਕਾਰ ਦਾ ਦੋਸ਼ੀ ਹੈ ਜਿਸ ਨੂੰ ਅਦਾਲਤ ਨੇ ਸਜ਼ਾ ਦਿੱਤੀ ਹੈ ਅਤੇ ਹੋਰ ਵੀ ਕੇਸ ਅਦਾਲਤਾਂ ਵਿੱਚ ਪੈਂਡਿੰਗ ਚੱਲ ਰਹੇ ਹਨ ਫਿਰ ਵੀ ਉਸ ਨੂੰ ਬਾਰ-ਬਾਰ ਪਰੋਲ ਦਿੱਤੀ ਜਾ ਰਹੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੜ੍ਹੇ ਲਿਖੇ ਸਿੱਖ ਨੌਜਵਾਨ ਜਿਨ੍ਹਾਂ ਨੇ ਸਿੱਖਾਂ ਦੇ ਖਿਲਾਫ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਸਿੱਖਾਂ ਦੇ ਉੱਤੇ ਹੋ ਰਹੇ ਜ਼ੁਲਮਾਂ ਨੂੰ ਰੋਕਣ ਲਈ ਉਹਨਾਂ ਦੇ ਖੂਨ ਨੇ ਉਬਾਲਾ ਖਾਧਾ ਜਿਸ ਤੋਂ ਬਾਅਦ ਉਨ੍ਹਾਂ ਵਲੋ ਕੁਝ ਕਾਰਵਾਈਆਂ ਕੀਤੀਆਂ ਗਈਆਂ ਜਿਸ ਨੂੰ ਲੈ ਕੇ ਉਨ੍ਹਾਂ ਨੂੰ ਅਦਾਲਤ ਵੱਲੋਂ ਬਣਦੀ ਸਜ਼ਾ ਦਿੱਤੀ ਗਈ ਪਰ ਹੁਣ ਅਦਾਲਤ ਵੱਲੋ ਦਿੱਤੀ ਸਜ਼ਾ ਤੋਂ ਬਾਅਦ ਵੀ ਉਹ ਸਿੰਘ ਪਿਛਲੇ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਨੂੰ ਕਿਉਂ ਨਹੀਂ ਛੱਡਿਆ ਜਾ ਰਿਹਾ ਇਸ ਤੋਂ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਬੇਗਾਨਾ ਸਮਝਦੀ ਹੈ ਜਦੋਂ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਸਿੱਖਾਂ ਵੱਲੋਂ ਕੀਤੀਆਂ ਗਈਆਂ ਸਨ ਅਤੇ ਹੁਣ ਵੀ ਆਏ ਦਿਨ ਭਾਰਤ ਦੀ ਰੱਖਿਆ ਕਰਦੇ ਹੋਏ ਬਾਡਰਾਂ ਤੇ ਦੇ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਤਿਰੰਗੇ ਵਿੱਚ ਲਪੇਟ ਕੇ ਆਉਂਦੀਆਂ ਹਨ ਲੜਾਈ ਵਿੱਚ ਸਿੱਖਾਂ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ ਅਤੇ ਜਦੋਂ ਇਹ ਸਿੱਖ ਸਰਕਾਰ ਕੋਲੋਂ ਆਪਣੇ ਹੱਕਾਂ ਦੀ ਮੰਗ ਕਰਦੇ ਹਨ ਤਾਂ ਸਿੱਖਾਂ ਨੂੰ ਅੱਤਵਾਦੀ ਅਤੇ ਦਹਿਸ਼ਤਗਰਦ ਦੱਸਿਆ ਜਾਂਦਾ ਹੈ ਇਹ ਸਿੱਖਾਂ ਨਾਲ ਧੱਕਾ ਹੁੰਦਾ ਹੈ ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣੇ ਚਾਹੀਦੇ ਹਨ ਅਤੇ ਜਿਨ੍ਹਾਂ ਸਿੱਖਾਂ ਦੀਆਂ ਸਜਾਵਾਂ ਪੂਰੀਆਂ ਹੋ ਗਈਆਂ ਹਨ ਉਨ੍ਹਾਂ ਨੂੰ ਫੌਰਨ ਰਿਹਾਅ ਕਰਨਾ ਚਾਹੀਦਾ ਹੈ ਹੁਣ ਵੀ ਭਾਰਤ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਗਰ ਹੁਣ ਵੀ ਭਾਰਤ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਵਾਂਗੂ ਇਹ ਮੋਰਚਾ ਵੱਡਾ ਰੂਪ ਅਖਤਿਆਰ ਲਏਗਾ ਅਤੇ ਸਿੱਖ ਵੱਡੀ ਗਿਣਤੀ ਵਿੱਚ ਦਿੱਲੀ ਵਿੱਚ ਵੀ ਮੋਰਚਾ ਲਗਾ ਸਕਦੇ ਹਨ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿਨਾ ਸਿਖਾ ਗਿਆ ਸਜਾਵਾਂ ਪੂਰੀਆਂ ਹੋ ਗਈਆਂ ਹਨ ਉਨ੍ਹਾਂ ਬੰਦੀ ਸਿੰਘਾਂ ਦੀ ਫੋਰਨ ਰਿਹਾਈ ਕੀਤੀ ਜਾਵੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਨੂੰ ਲੈ ਕੇ ਬਰਗਾੜੀ ਵਿਖੇ ਲਗਾਏ ਗਏ ਮੋਰਚੇ ਦੌਰਾਨ ਜਿੰਨਾ ਦੋਸ਼ੀਆਂ ਵੱਲੋਂ ਸਿੱਖਾਂ ਤੇ ਗੋਲ਼ੀਆਂ ਵਰ੍ਹਾਈਆਂ ਗਈਆਂ ਹਨ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅੱਤੇ ਸਿੱਖਾਂ ਦੇ ਮਸਲੇ ਹੱਲ ਕੀਤੇ ਜਾਣ ।ਅੱਜ ਸੈਂਕੜੇ ਦੀ ਗਿਣਤੀ ਵਿਚ ਕਾਫਲੇ ਨੂੰ ਲੈ ਕੇ ਮੁਹਾਲੀ ਕੌਮ ਇਨਸਾਫ ਮੋਰਚੇ ਨੂੰ ਆਪਣੀ ਹਮਾਇਤ ਦੇਣ ਲਈ ਜਾ ਰਹੇ ਇਸ ਕਾਫ਼ਲੇ ਵਿਚ ਅੱਜ ਮੁੱਖ ਤੌਰ ਤੇ ਕਿਸਾਨ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਝੱਬਰ, ਗੁਰੂਦਵਾਰਾ ਰਾਜ ਕਰੇਗਾ ਖਾਲਸਾ ਦੇ ਪ੍ਰਧਾਨ ਗਿਆਨੀ ਪਾਲ ਸਿੰਘ, ਸਤਿਕਾਰ ਸਭਾ ਦੇ ਮੈਂਬਰ ਬਾਬਾ ਬਲਵਿੰਦਰ ਸਿੰਘ, ਜੱਥੇਦਾਰ ਦਵਿੰਦਰ ਸਿੰਘ (ਕਾਲਾ), ਸਮਾਜਿਕ ਸੰਸਥਾ ਦੇ ਆਗੂ ਜੇਪੀ ਸ਼ੇਖੂਪੁਰਾ, ਸੁਰਿੰਦਰਪਾਲ ਸਿੰਘ ਰਾਮਗੜ੍ਹੀਆ, ਆਲ ਇੰਡੀਆ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਗੁਰਤੇਜ ਸਿੰਘ ਖਾਲਸਾ, ਇਕਬਾਲ ਸਿੰਘ ਰਾਮਗੜ੍ਹੀਆ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਅਤੇ ਹੋਰ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਨੌਜਵਾਨ ਸਿੱਖ ਆਗੂ ਅਤੇ ਨਿਆਂ ਪਸੰਦ ਲੋਕ ਸ਼ਾਮਲ ਹੋਏ।