ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ 100 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਲਈ

ਕਰਨਾਲ 13 ਅਪ੍ਰੈਲ (ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਕਾਰ ਸੇਵਾ ਵੱਲੋਂ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿੱਚ ਕਰਨਾਲ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸਭਾ ਸੋਸਾਇਟੀਆਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਆਰੰਭ ਕਰਨ ਤੋਂ ਪਹਿਲਾਂ ਵੱਡੇ ਪੰਡਾਲ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਸਜਾਇਆ ਗਿਆ ਅਤੇ ਫੁੱਲਾਂ ਨਾਲ ਸੁੰਦਰ ਸਜਾਈ ਗਈ ਸਟੇਜ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਅਰਦਾਸ ਕਰ ਕੀਰਤਨ ਸਮਾਗਮ ਆਰੰਭ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਅੱਜ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ । ਅੰਮ੍ਰਿਤ ਸੰਚਾਰ ਕਰਵਾਉਣ ਦੀ ਸੇਵਾ ਗੁਰਦੁਆਰਾ ਕਰਤਾ ਪੁਰਖ ਬੜੂ ਨਿਵਾਸ ਮੁਹਾਲੀ ਚੰਡੀਗੜ੍ਹ ਤੋ ਆਏ ਪੰਜ ਪਿਆਰਿਆਂ ਨੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਸੇਵਾ ਨਿਭਾਈ। ਡੇਰਾ ਕਾਰ ਸੇਵਾ ਵੱਲੋਂ ਅੰਮ੍ਰਿਤ ਛਕਣ ਆਏ ਪ੍ਰਾਣੀਆਂ ਨੂੰ ਕੰਕਾਰਾ ਦੀ ਸੇਵਾ ਕੀਤੀ ਗਈ। ਤਕਰੀਬਨ 100 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਲਈ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਸਿੰਘ ਬਣੇ । ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸਵੇਰ ਤੋਂ ਹੀ ਹੁੰਮ ਹੁਮਾ ਕੇ ਗੁਰਦੁਆਰਾ ਡੇਰਾ ਕਾਰ ਸਾਹਿਬ ਵਿਖੇ ਪਹੁੰਚੀਆਂ ਅਤੇ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਕੀਰਤਨ ਦਾ ਆਨੰਦ ਮਾਨਿਆ। ਅੱਜ ਦੇ ਕੀਰਤਨ ਸਮਾਗਮ ਵਿੱਚ ਰਾਗੀ ਜਥਾ ਬਾਬਾ ਮਨਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਭਾਈ ਸੁਖਬੀਰ ਸਿੰਘ ਹਜੂਰੀ ਕਵੀਸਰੀ ਗੁਰੂ ਨਾਨਕ ਦਲ ਮੜੀਆਂ ਵਾਲੇਆ ਨੇ ਗੁਰੂ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਬੀਬੀ ਖੁਸ਼ਦੀਪ ਕੌਰ ਰਾਗੀ ਜਥਾ ਕਰਨਾਲ ਵੱਲੋਂ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਅੰਮ੍ਰਿਤ ਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਵੱਲੋਂ ਕਥਾ ਵਿਚਾਰਾਂ ਸੰਗਤ ਨਾਲ ਸਾਂਝੀਆਂ ਕੀਤੀਆਂ ਅਤੇ ਗੁਰੂ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਅੱਜ ਦੇ ਇਸ ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਹਰਿਆਣਾ ਕਰਨਾਲ ਵੱਲੋਂ ਧਾਰਮਿਕ ਕਿਤਾਬਾਂ ਦੇ ਸਟਾਲ ਲਗਾਏ ਗਏ ਜਿੱਥੇ ਸੰਗਤਾਂ ਨੇ ਬੜੀ ਸ਼ਰਧਾ ਨਾਲ ਧਾਰਮਿਕ ਲਿਟਰੇਚਰ ਅਤੇ ਹੋਰ ਕਿਤਾਬਾਂ ਦੀ ਖਰੀਦੋ ਕੀਤੀ। ਇਸ ਕੀਰਤਨ ਸਮਾਗਮ ਵਿੱਚ ਮੁੱਖ ਤੌਰ ਤੇ ਗੁਰਪੁਰਬ ਪ੍ਰਬੰਧਕ ਕਮੇਟੀ ,ਨੌਜਵਾਨ ਸਿੱਖ ਚੇਤਨਾ ਜਥਾ, ਗੁਰੂ ਨਾਨਕ ਸੇਵਕ ਜਥਾ ਅਤੇ ਇਸਤਰੀ ਸਤਿਸੰਗ ਸਭਾ ਡੇਰਾ ਕਾਰ ਸੇਵਾ ਵਾਲਿਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਭਾਈ ਮਨਜ਼ੂਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲੈਣ ਤੋਂ ਬਾਅਦ ਕੀਰਤਨ ਸਮਾਗਮ ਦੀ ਸਮਾਪਤੀ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਉਨਾਂ ਦੇ ਸੁਖਾਸਨ ਤੇ ਲਿਜਾ ਕੇ ਵਿਰਾਜਮਾਨ ਕੀਤਾ। ਸੰਗਤਾਂ ਨੇ ਵਾਹਿਗੁਰੂ ਸਿਮਰਨ ਦਾ ਨਾਮ ਜਪਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਡੇਰਾ ਕਾਰ ਸੇਵਾ ਵੱਲੋਂ ਗੁਰੂ ਕੇ ਅਟੁਤ ਲੰਗਰ ਵਰਤਾਏ ਗਏ ਸੰਗਤ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਦਾ ਲੰਗਰ ਗ੍ਰਹਿਣ ਕਰ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ । ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ, ਆਲ ਇੰਡੀਆ ਗਤਕਾ ਫਾਊਂਡੇਸ਼ਨ ਦੇ ਪ੍ਰਧਾਨ ਗੁਰਤੇਜ ਸਿੰਘ ਖਾਲਸਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਨਿਊ ਰਾਮਨਗਰ ਦੇ ਜਥੇਦਾਰ ਦਵਿੰਦਰ ਸਿੰਘ ( ਕਾਲਾ) ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਨਿਊ ਰਾਮ ਨਗਰ ਦੇ ਪ੍ਰਧਾਨ ਗੁਰਨਾਮ ਸਿੰਘ ਸੱਗੂ ਰਾਮਗੜੀਆ, ਗੁਰਪਾਲ ਸਿੰਘ ਡੋਨੀ, ਗੁਰਦੁਆਰਾ ਡੇਰਾ ਕਾਰ ਸੇਵਾ ਦੇ ਸੇਵਾਦਾਰ ਗੁਰਸੇਵਕ ਸਿੰਘ, ਸੇਵਾਦਾਰ ਬਲਿਹਾਰ ਸਿੰਘ, ਜਸਵਿੰਦਰ ਸਿੰਘ (ਬਿੱਲਾ ) ਅਤੇ ਹੋਰ ਮੈਂਬਰ ਅਤੇ ਸੇਵਾਦਾਰ ਮੌਜੂਦ ਸਨ।
ਫੋਟੋ ਕੈਪਸ਼ਨ
ਖਾਲਸਾ ਸਾਜਨਾ ਦਿਵਸ ਵਿਸਾਖੀ ਤੇ ਮੌਕੇ ਤੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਕਰਵਾਏ ਗਏ ਕੀਰਤਨ ਸਮਾਗਮ ਦੀਆਂ ਤਸਵੀਰਾਂ