- ਗੁਰੂ ਨਾਨਕ ਖਾਲਸਾ ਕਾਲਜ ਦੀ ਆਰਤੀ ਨੇ 94 ਫੀਸਦੀ ਅੰਕ ਲੈ ਕੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
ਕਰਨਾਲ 02 ਅਗਸਤ (ਪਲਵਿੰਦਰ ਸਿੰਘ ਸੱਗੂ)
ਕਰਨਾਲ ਦੇ ਗੁਰੂ ਨਾਨਕ ਖਾਲਸਾ ਕਾਲਜ ਦੀ ਹੋਣਹਾਰ ਵਿਦਿਆਰਥਣ ਆਰਤੀ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਪਹਿਲੇ ਸਮੈਸਟਰ ਦੇ ਲੋਕ ਪ੍ਰਸ਼ਾਸਨ ਵਿਸ਼ੇ ਵਿੱਚ 94 ਫ਼ੀਸਦੀ ਅੰਕ ਲੈ ਕੇ ਪਹਿਲਾ ਅਤੇ ਹਿੰਦੀ ਵਿਸ਼ੇ ਵਿੱਚ 88 ਫ਼ੀਸਦੀ ਅੰਕ ਲੈ ਕੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਸ ਕੰਵਰਜੀਤ ਸਿੰਘ ਪ੍ਰਿੰਸ ਅਤੇ ਪਿ੍ੰਸੀਪਲ ਡਾ: ਗੁਰਿੰਦਰ ਸਿੰਘ ਨੇ ਵਿਦਿਆਰਥਣ ਆਰਤੀ ਨੂੰ ਮਿਠਾਈ ਖਿਲਾ ਕੇ ਜੀ ਆਇਆਂ ਕਿਹਾ | ਪਿ੍ੰਸੀਪਲ ਡਾ: ਗੁਰਿੰਦਰਾ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਹੋਣਹਾਰ ਵਿਦਿਆਰਥਣ ਆਰਤੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਸ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਵੀ ਦਵਾਈ ਜਾਏਗੀ | ਵਿਦਿਆਰਥਣ ਆਰਤੀ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਲੋਕ ਪ੍ਰਸ਼ਾਸਨ ਵਿਭਾਗ ਦੇ ਪ੍ਰਧਾਨ ਪ੍ਰੋ. ਪ੍ਰਦੀਪ ਕੁਮਾਰ, ਹਿੰਦੀ ਵਿਭਾਗ ਦੇ ਮੁਖੀ ਡਾ: ਬੀਰ ਸਿੰਘ ਸਮੇਤ ਉਨ੍ਹਾਂ ਦੇ ਮਾਤਾ-ਪਿਤਾ ਅਤੇ ਆਪਣੀ ਮਿਹਨਤ ਨੂੰ ਦਿੱਤਾ। ਵਿਦਿਆਰਥਣ ਆਰਤੀ ਨੇ ਦੱਸਿਆ ਕਿ ਉਹ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਭਾਰਤੀ ਪ੍ਰਸ਼ਾਸਨਿਕ ਸੇਵਾ ‘ਚ ਸ਼ਾਮਲ ਹੋਣਾ ਚਾਹੁੰਦੀ ਹੈ ਅਤੇ ਹੁਣ ਤੋਂ ਇਸ ਦੀ ਤਿਆਰੀ ਕਰ ਰਹੀ ਹੈ।