ਘਰੇਲੂ ਹਵਾਈ ਯਾਤਰਾ ਦੌਰਾਨ ਕ੍ਰਿਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ: ਅਮਰੇਂਦਰ ਅਰੋੜਾ
ਕਰਨਾਲ 15 ਮਾਰਚ (ਪਲਵਿੰਦਰ ਸਿੰਘ ਸੱਗੂ)
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਯੁਵਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੇ ਨਿੱਜੀ ਦਫ਼ਤਰ ਵਿੱਚ ਹੋਈ। ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਅਤੇ ਔਰਤਾਂ ਨੂੰ ਘਰੇਲੂ ਉਡਾਣਾਂ ਵਿੱਚ ਕਿਰਪਾਨ ਪਹਿਨ ਕੇ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਸਿੱਖ ਸਮਾਜ ਪ੍ਰਤੀ ਕਿੰਨਾ ਸਤਿਕਾਰ ਰੱਖਦੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸੱਤ ਸਾਲਾਂ ਵਿੱਚ ਸਿੱਖ ਸਮਾਜ ਪ੍ਰਤੀ ਕਈ ਬੇਮਿਸਾਲ ਕੰਮ ਕੀਤਾ ਹੈ। ਜਿਨ੍ਹਾ ਵਿੱਚੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਉਸ ਤੋਂ ਬਾਅਦ ਕਰਤਾਰਪੁਰ ਲਾਂਘਾ ਖੁੱਲ੍ਹਣਾ ਸਿੱਖ ਸਮਾਜ ਦੀ ਸਾਲਾਂ ਤੋਂ ਮੰਗ ਸੀ ਜੋ ਪ੍ਰਧਾਨ ਮੰਤਰੀ ਨੇ ਪੂਰੀ ਕੀਤੀ / ਇਸ ਦੇ ਨਾਲ ਹੀ ਛੋਟੇ ਸਾਹਿਬਜ਼ਾਦਿਆਂ ਦੇ ਨਾਂ ’ਤੇ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ।ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਰੇ ਗੁਰੂਆਂ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ। ਮੁੱਖ ਮੰਤਰੀ ਮੈਂ ਸਭ ਦਾ ਸਾਥ ਸਬਦਾ ਵਿਕਾਸ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸੇਵਾ ਲਈ ਕੰਮ ਕਰ ਰਹੇ ਹਨ। ਹੁਣ 3 ਅਪ੍ਰੈਲ ਨੂੰ ਪਾਣੀਪਤ ‘ਚ ਹੁੱਡਾ ਗਰਾਊਂਡ ‘ਚ ਹਰਿਆਣਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।ਇਸ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਣਗੀਆਂ। ਇਸ ਮੌਕੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਡਾਚਰ, ਕੈਸ਼ੀਅਰ ਹਰਵਿੰਦਰ ਸਿੰਘ ਅਰੋੜਾ ਵਿਕਾਸ ਕਲੋਨੀ, ਸਰਦਾਰ ਅਮਰਜੀਤ ਸਿੰਘ ਵੜੈਚ ਗੁਰਦੇਵ ਸਿੰਘ ਹੈਪੀ ਅਤੇ ਜਗਜੀਤ ਸਿੰਘ ਮੋਜੂਦ ਸਨ।