ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਨਵੰਬਰ ਨੂੰ
ਕੀਰਤਨ ਸਮਾਗਮ 8 ਨਵੰਬਰ ਦਿਨ ਮੰਗਲਵਾਰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ
ਕਰਨਾਲ 29 ਅਕਤੂਬਰ (ਪਲਵਿੰਦਰ ਸਿੰਘ ਸੱਗੂ)
ਆਦਿ ਗੁਰੂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 6 ਨਵੰਬਰ ਦਿਨ ਐਤਵਾਰ ਅਤੇ ਕੀਰਤਨ ਸਮਾਗਮ 8 ਨਵੰਬਰ ਦਿਨ ਮੰਗਲਵਾਰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਜਾਏਗਾ ਇਸ ਪ੍ਰਕਾਸ਼ ਪੁਰਬ ਬਾਰੇ ਵਧੇਰੀ ਜਾਣਕਾਰੀ ਦਿੰਦੇ ਹੋਏ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਸਭ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 6 ਨਵੰਬਰ ਦਿਨ ਐਤਵਾਰ ਸਵੇਰੇ ਸਾਢੇ ਦਸ ਵਜੇ ਆਰੰਭ ਹੋਵੇਗਾ ਅਤੇ ਪਾਲਕੀ ਸਾਹਿਬ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋਵੇਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ ਨਗਰ ਕੀਰਤਨ ਕਰਨਾਲ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਵੇਗਾ ਨਗਰ ਕੀਰਤਨ ਵਿਚ ਦਸ਼ਮੇਸ਼ ਅਖਾੜਾ ਬੀਰ ਖ਼ਾਲਸਾ ਦਲ ਦੇ ਸਿੰਘ ਗੱਤਕੇ ਦੇ ਜੋਹਰ ਦਿਖਾਉਣਗੇ ਨਗਰ ਕੀਰਤਨ ਵਿਚ ਸਕੂਲ ਦੇ ਬੱਚੇ ਵੀ ਸ਼ਾਮਲ ਕੀਤੇ ਜਾਣਗੇ ਨਗਰਕੀਰਤਨ ਲਈ ਆਵਾਜਾਈ ਨੂੰ ਕੰਟਰੋਲ ਕਰਨ ਲਈ ਸੁਰਿੰਦਰਪਾਲ ਰਾਮਗੜ੍ਹੀਆ ਦੀ ਅਗਵਾਈ ਹੇਠ ਟਰੈਫਿਕ ਕੰਟ੍ਰੋਲ ਕੀਤੀ ਜਾਏਗੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ 8 ਨਵੰਬਰ ਦਿਨ ਮੰਗਲਵਾਰ ਨੂੰ ਫਿਰ 9 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਏਗਾ ਇਸ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਪ੍ਰਚਾਰਕ ਕਥਾਵਾਚਕ ਪਹੁੰਚ ਕੇ ਸੰਗਤ ਨੂੰ ਨਿਹਾਲ ਕਰਨਗੇ ਸੋ ਸੰਗਤਾਂ ਨੂੰ ਬੇਨਤੀ ਹੈ ਕੀ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਏ ਜਾਣਗੇ ਇਨ੍ਹਾਂ ਸਮਾਗਮਾਂ ਲਈ ਵੱਖੋ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ