- ਨਿਹੰਗ ਸਿੰਘ ਜਥੇ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਥ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ
ਕਰਨਾਲ 13 ਸਤੰਬਰ (ਪਲਵਿੰਦਰ ਸਿੰਘ ਸੱਗੂ)
ਅੱਜ ਹਰਿਆਣਾ ਸੰਪਰਦਾ ਅਕਾਲੀ ਬੁਢਲਾਡਾ ਦੇ ਜੱਥੇਦਾਰ ਰਵੇਲ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਬਾ ਪ੍ਰਧਾਨ ਦੇ ਨਿੱਜੀ ਦਫਤਰ ਵਿੱਚ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਹਰਿਆਣਾ ਦੇ ਨਾਮ ਮੰਗ ਪੱਤਰ ਸੌਂਪਿਆ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ, ਜਿੰਨਾ ਦੀ ਸਜ਼ਾ ਖਤਮ ਹੋਏ ਕਈ ਸਾਲ ਬੀਤ ਚੁੱਕੇ ਹਨ। ਇਹ ਅਣਮਨੁੱਖੀ ਸਲੂਕ ਹੈ ਕਿਉਂਕਿ ਉਮਰ ਕੈਦ ਦੀ ਵੀ ਇੱਕ ਨਿਸ਼ਚਿਤ ਮਿਆਦ ਹੈ। ਪਰ ਉਸ ਸਮੇਂ ਨੂੰ ਲੰਬਾ ਸਮਾਂ ਬੀਤ ਚੁੱਕਾ ਹੈ ਅਤੇ ਬੰਦੀ ਸਿੰਘ ਹੁਣ ਤੁਰਨ ਤੋਂ ਅਸਮਰੱਥ ਹਨ। ਅਸੀਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਨਿਮਰਤਾ ਸਹਿਤ ਪ੍ਰਾਰਥਨਾ ਕਰਦੇ ਹਾਂ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ। ਤਾਂ ਜੋ ਉਹ ਬਾਕੀ ਦੇ ਸਾਲ ਆਪਣੇ ਪਰਿਵਾਰ ਨਾਲ ਬਿਤਾ ਸਕੇ।ਇਸ ਮੌਕੇ ਜਥੇਦਾਰ ਸੂਰਤ ਸਿੰਘ ਨਿਹੰਗ ਰੱਤਕ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਇੱਕ ਉਦਾਰ ਅਤੇ ਸਹਿਣਸ਼ੀਲ ਵਿਅਕਤੀ ਹਨ, ਉਹ ਸਾਡੀਆਂ ਮੰਗਾਂ ਨੂੰ ਪ੍ਰਧਾਨ ਮੰਤਰੀ ਤੱਕ ਜ਼ਰੂਰ ਪਹੁੰਚਾਉਣਗੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੱਲ ਹੋ ਸਕੇ। ਕਿਉਂਕਿ ਇਹ ਮਾਮਲਾ ਕਈ ਸਾਲਾਂ ਤੋਂ ਸਰਕਾਰ ਦੇ ਵਿਚਾਰ ਅਧੀਨ ਹੈ।
ਇਸ ਮੌਕੇ ਗੁਰਦਿਆਲ ਸਿੰਘ ਪੁੱਤਰ ਆਸਾ ਸਿੰਘ ਸੁਤੰਤਰਤਾ ਸੈਨਾਨੀ ਗੋਪਾਲ ਸਿੰਘ, ਗੁਰਬਚਨ ਸਿੰਘ, ਰਤਨ ਸਿੰਘ, ਇਕਬਾਲ ਸਿੰਘ ਰਾਮਗੜ੍ਹੀਆ ਜਨਰਲ ਸਕੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਗਜੀਤ ਸਿੰਘ ਹਾਜ਼ਰ ਸਨ।