ਨੂਹ ਮੇਵਾਤ ਹਿੰਸਾ ਦਾ ਮਾਮਲਾ ਵਿਧਾਨ ਸਭਾ ‘ਚ ਗੂੰਜੇਗਾ: ਅਭੈ ਚੌਟਾਲਾ
- ਭਾਜਪਾ ਨੇ ਰਾਜਸੀ ਲਾਭ ਲਈ ਸੂਬੇ ਨੂੰ ਨਫ਼ਰਤ ਦੀ ਅੱਗ ਵਿੱਚ ਧੱਕ ਦਿੱਤਾ
ਕਰਨਾਲ 08 ਅਗਸਤ (ਪਲਵਿੰਦਰ ਸਿੰਘ ਸੱਗੂ)
ਇਨੈਲੋ ਦੇ ਪ੍ਰਮੁੱਖ ਨੇਤਾ ਅਤੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਉਹ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਕੰਮ ਰੋਕੂ ਮਤੇ ਰਾਹੀਂ ਨੂਹ ਮੇਵਾਤ ‘ਚ ਹਿੰਸਾ ਦਾ ਮਾਮਲਾ ਉਠਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਮੇਵਾਤ ਦੇ ਨਾਂ ‘ਤੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੇਵਾਤ ਖੇਤਰ ਤੋਂ ਕਾਂਗਰਸ ਦੇ ਤਿੰਨ ਵਿਧਾਇਕ ਹਨ, ਕਾਂਗਰਸ ਨੂੰ ਆਪਣੇ ਵਿਧਾਇਕਾਂ ਤੋਂ ਫੀਡਬੈਕ ਲੈਣਾ ਚਾਹੀਦਾ ਹੈ ਅਤੇ ਮੇਵਾਤ ਜਾ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਮੇਵਾਤ ਵਿੱਚ ਹੋਈ ਹਿੰਸਾ ਲਈ ਭਾਜਪਾ, ਬਜਰੰਗ ਦਲ, ਵਿਸ਼ਵ ਹਿੰਦੂ ਪ੍ਰੀਸ਼ਦ , ਗਊ ਰੱਖਿਅਕ ਅਤੇ ਸਰਕਾਰ ਜ਼ਿੰਮੇਵਾਰ ਹਨ। ਹੁਣ ਭਾਜਪਾ ਦੇ ਭੇਦ ਬੇਨਕਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਿਆਸੀ ਲਾਹੇ ਲਈ ਭਾਜਪਾ ਨੇ ਪਹਿਲੇ ਜਾਟ ਅੰਦੋਲਨ ਵਿੱਚ ਹਰਿਆਣਾ ਨੂੰ ਸਾੜ ਦਿੱਤਾ। ਉਸ ਤੋਂ ਬਾਅਦ ਹੁਣ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਮੇਵਾਤ ਦੀ ਸ਼ਾਂਤੀ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਅਭੈ ਚੌਟਾਲਾ ਅੱਜ ਕਰਨਾਲ ਪੁੱਜੇ ਅਤੇ ਸੁਰਜੀਤ ਸ਼ਾਮਗੜ੍ਹ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਥਿਤੀ ਆਮ ਵਾਂਗ ਹੋਣ ’ਤੇ ਉਨ੍ਹਾਂ ਦੀ ਪਾਰਟੀ ਆਪਣੀ ਟੀਮ ਮੇਵਾਤ ਭੇਜੇਗੀ। ਜਦੋਂ ਕਿ ਮੇਵਾਤ ਵਿੱਚ ਮੈਂ ਆਪਣੇ ਵਰਕਰਾਂ ਤੋਂ ਪਲ-ਪਲ ਦੀ ਜਾਣਕਾਰੀ ਲੈ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੀ ਮਨੋਹਰ ਸਰਕਾਰ ਪੂਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ। ਹਰਿਆਣਾ ‘ਚ ਭਾਜਪਾ ਦੇ ਖਿਲਾਫ ਲੋਕਾਂ ‘ਚ ਨਿਰਾਸ਼ਾ ਹੈ। ਇਸ ਕਾਰਨ ਭਾਜਪਾ ਲਈ ਇਸ ਵਾਰ ਸੱਤਾ ਦਾ ਰਾਹ ਆਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਆਰਐਸਐਸ ਦੇ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ। ਸਰਕਾਰ ਨੇ ਬੇਰੁਜ਼ਗਾਰਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਆਸੀ ਗਠਜੋੜ ਦਾ ਫੈਸਲਾ ਲੋਕ ਸਭਾ ਚੋਣਾਂ ਵੇਲੇ ਹੀ ਹੋਵੇਗਾ। ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹਰ ਸੰਭਵ ਤਰੀਕੇ ਨਾਲ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਏਕਤਾ ਹੀ ਭਾਜਪਾ ਨੂੰ ਸੱਤਾ ਤੋਂ ਹਟਾ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਔਰਤਾਂ ਆਮ ਆਦਮੀ ਪਾਰਟੀ ਛੱਡ ਕੇ ਇਨੈਲੋ ‘ਚ ਸ਼ਾਮਿਲ ਹੋ ਗਈਆਂ, ਜਿਨ੍ਹਾਂ ਦਾ ਅਭੈ ਚੌਟਾਲਾ ਨੇ ਪਾਰਟੀ ਦੀ ਪਟਿੱਕਾ ਪਾ ਕੇ ਕ ਸਵਾਗਤ ਕੀਤਾ । ਇਸ ਮੌਕੇ ਗੁੱਲਾ ਚੀਕਾ ਅਤੇ ਕਰਨਾਲ ਜ਼ਿਲਿਆਂ ਦੇ ਸੈਂਕੜੇ ਲੋਕ ਇੰਡੀਅਨ ਨੈਸ਼ਨਲ ਲੋਕ ਦਲ ਪਾਰਟੀ ‘ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਅਭੈ ਚੌਟਾਲਾ ਨੇ ਪਟਕਾ ਪਾ ਕੇ ਸਵਾਗਤ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਲੈ ਕੇ ਜਾਣ ਲਈ ਕਿਹਾ ਇਸ ਮੌਕੇ ਰਾਜੇਸ਼ ਸਿੰਗਲਾ ਕ੍ਰਿਸ਼ਨਾ ਕੁਟੈਲ ਯਸ਼ਬੀਰ ਰਾਣਾ ਕੁਟੈਲ ਅਤੇ ਹੋਰ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।