ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਤ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਦੇ ਸਾਰੇ 17 ਮੰਡਲਾਂ ਵਿੱਚ ਸਵੱਛਤਾ ਮੁਹਿੰਮ ਚਲਾਈ ਜਾਵੇਗੀ: ਸੁਭਾਸ਼ ਚੰਦਰ
ਕਰਨਾਲ 13 ਸਤੰਬਰ (ਪਲਵਿੰਦਰ ਸਿੰਘ ਸੱਗੂ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸਮਰਪਤ ਕਰਨਾਲ ਜ਼ਿਲੇ ਵਿੱਚ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਕਰਨਾਲ ਦੇ ਸਾਰੇ 17 ਮੰਡਲਾਂ ਵਿੱਚ ਸਵੱਛਤਾ ਅਭਿਆਨ ਚਲਾਇਆ ਜਾਵੇਗਾ। ਇਸ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਕਾਰਜਕਾਰੀ ਉਪ ਚੇਅਰਮੈਨ ਸੁਭਾਸ਼ ਚੰਦਰ ਨੂੰ ਕਰਨਾਲ ਜ਼ਿਲ੍ਹੇ ਦੀ ਸਫ਼ਾਈ ਮੁਹਿੰਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੁਭਾਸ਼ ਚੰਦਰ ਨੇ ਮੰਗਲਵਾਰ ਨੂੰ ਸਵੱਛਤਾ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਵਿੱਚ ਐਨ.ਐਸ.ਐਸ., ਐਨ.ਜੀ.ਓ., ਸਕੂਲ ਕਾਲਜਾਂ ਦੇ ਵਿਦਿਆਰਥੀ ਸ਼ਾਮਿਲ ਹੋਣਗੇ
17 ਸਤੰਬਰ ਤੋਂ 2 ਅਕਤੂਬਰ ਗਾਂਧੀ ਜਯੰਤੀ ਤੱਕ ਚੱਲਣ ਵਾਲਾ ਇਹ ਪੰਦਰਵਾੜਾ ਸੇਵਾ ਕਾਰਜ ਵਜੋਂ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਵੱਛਤਾ ਅਭਿਆਨ ਲਈ ਪਾਰਟੀ ਨੇ ਮੈਨੂੰ ਕਰਨਾਲ ਜ਼ਿਲ੍ਹੇ ਦੇ ਕਨਵੀਨਰ ਦੀ ਜ਼ਿੰਮੇਵਾਰੀ ਦਿੱਤੀ ਹੈ, ਜਦਕਿ ਕੋ-ਕਨਵੀਨਰ ਦੀ ਜ਼ਿੰਮੇਵਾਰੀ ਓਬੀਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਸੈਣੀ ਨੂੰ ਦਿੱਤੀ ਗਈ ਹੈ।
ਸੁਭਾਸ਼ ਚੰਦਰ ਨੇ ਕਿਹਾ ਕਿ ਜਲਦੀ ਹੀ ਸਾਰੇ ਮੰਡਲਾਂ ਦੇ ਕਨਵੀਨਰ ਅਤੇ ਕੋ-ਕਨਵੀਨਰ ਤੈਅ ਕੀਤੇ ਜਾਣਗੇ। ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਮਾਜਿਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਦੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਰੀਮ ਪ੍ਰੋਜੈਕਟ ਸਵੱਛ ਭਾਰਤ ਮਿਸ਼ਨ ਦਿਨ-ਬ-ਦਿਨ ਅੱਗੇ ਵੱਧ ਰਿਹਾ ਹੈ। ਜਦੋਂ ਤੋਂ ਇਸ ਨੂੰ ਪ੍ਰਧਾਨ ਮੰਤਰੀ ਮੋਦੀ ਦੁਆਰਾ ਇੱਕ ਮੁਹਿੰਮ ਵਜੋਂ ਸ਼ੁਰੂ ਕੀਤਾ ਗਿਆ ਹੈ, ਆਮ ਲੋਕ ਵੀ ਸਫ਼ਾਈ ਦੇ ਮਹੱਤਵ ਨੂੰ ਸਮਝਣ ਲੱਗ ਪਏ ਹਨ।ਉਨ੍ਹਾਂ ਕਿਹਾ ਕਿ ਅਸੀਂ ਰਲ ਕੇ ਇਸ ਸੁਪਨੇ ਨੂੰ ਸਾਕਾਰ ਕਰਾਂਗੇ ਅਤੇ ਇਸ ਦੇਸ਼ ਅਤੇ ਸੂਬੇ ਨੂੰ ਸਾਫ਼-ਸੁਥਰਾ ਬਣਾਵਾਂਗੇ।