ਬੇਰੁਜ਼ਗਾਰੀ ਵਿੱਚ ਹਰਿਆਣਾ ਨੰਬਰ ਇੱਕ ਤੇ – ਇੰਦਰਜੀਤ ਗੁਰਾਇਆ
ਕਰਨਾਲ 21 ਜੁਲਾਈ ( ਪਲਵਿੰਦਰ ਸਿੰਘ ਸੱਗੂ)
ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਦੁਨੀਆਂ ਵਿੱਚ ਸਭ ਤੋਂ ਵੱਧ ਹੈ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਂਗਰਸ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਗੁਰਾਇਆ ਨੇ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਗਿਆ ਹੈ, ਹਰਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਵਿਦੇਸ਼ ਜਾਣ ਲਈ ਮਜ਼ਬੂਰ ਹਨ, ਪਰ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ।ਕਿਸੇ ਵੀ ਦੇਸ਼ ਦੇ ਸਰਵਪੱਖੀ ਵਿਕਾਸ ਲਈ ਨੌਜਵਾਨਾਂ ਦੀ ਬਹੁਪੱਖੀ ਪ੍ਰਤਿਭਾ ਦੀ ਹਮੇਸ਼ਾ ਲੋੜ ਹੁੰਦੀ ਹੈ, ਇਹ ਦੇਸ ਦੀ ਸਭ ਤੋਂ ਵੱਡੀ ਸੰਪਤੀ ਹੈ। ਪਰ ਬੜੇ ਅਫਸੋਸ ਦੀ ਗੱਲ ਹੈ ਕਿ ਸਾਡਾ ਦੇਸ਼ ਦੀ ਪ੍ਰਤਿਭਾ ਦੇਸ਼ ਦੀ ਬਜਾਏ ਬਾਹਰਲੇ ਦੇਸ਼ਾਂ ਵਿੱਚ ਕੰਮ ਕਰਨ ਨੂੰ ਮਜਬੂਰ ਹਨ । ਸ੍ਰ ਇੰਦਰਜੀਤ ਸਿੰਘ ਗੁਰਾਇਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ ਅਤੇ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਕਦਮ-ਦਰ-ਕਦਮ ਕੰਮ ਕਰ ਰਹੀ ਹੈ।ਬੀਤੇ ਕੱਲ੍ਹ ਹੀ ਹਜ਼ਾਰਾਂ ਨੌਜਵਾਨਾਂ ਨਾਲ ਮਿੱਲ ਕੇ ਸਾਂਝੇ ਯੋਗਤਾ ਟੈਸਟ (ਸੀ.ਈ.ਟੀ.) ਦੇ ਵਿਦਿਆਰਥੀਆਂ ਨੂੰ ਨੌਕਰੀਆਂ ਤੋਂ ਵਾਂਝੇ ਰੱਖਣ ਦੀ ਸਰਕਾਰ ਦੀ ਨੀਤੀ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਨੌਜਵਾਨ ਵਿਰੋਧੀ ਫੈਸਲੇ ਵਾਪਸ ਲੈਣ ਦੀ ਮੰਗ ਕੀਤੀ ਹੈ।