ਬੇਰੁਜ਼ਗਾਰ ਸਿੱਖ ਨੌਜਵਾਨ ਨੂੰ ਹਰਿਆਣੇ ਦੇ ਗੁਰਦੁਆਰਿਆਂ ਵਿੱਚ ਨੌਕਰੀ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ – ਅਮਰਿੰਦਰ ਅਰੋੜਾ

Spread the love
ਬੇਰੁਜ਼ਗਾਰ ਸਿੱਖ ਨੌਜਵਾਨ ਨੂੰ ਹਰਿਆਣੇ ਦੇ ਗੁਰਦੁਆਰਿਆਂ ਵਿੱਚ ਨੌਕਰੀ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ – ਅਮਰਿੰਦਰ ਅਰੋੜਾ
ਕਰਨਾਲ 28 ਸਤੰਬਰ (ਪਲਵਿੰਦਰ ਸਿੰਘ ਸੱਗੂ)
ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਥ ਸੂਬਾ ਪ੍ਰਧਾਨ ਅਮਰੇਂਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿੱਜੀ ਦਫ਼ਤਰ ਵਿੱਚ ਮੀਟਿੰਗ ਹੋਈ।ਜਿਸ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਸੀਨੀਅਰ ਮੀਤ , ਸ. ਮੋਹਨਜੀਤ ਸਿੰਘ ਪਾਣੀਪਤ, ਸ. ਹਰਪਾਲ ਸਿੰਘ ਪਾਲੀ ਅੰਬਾਲਾ, ਸ. ਹਰਪ੍ਰੀਤ ਸਿੰਘ ਨਰੂਲਾ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਬੇਦੀ ਆਦਿ ਸਿੱਖ ਆਗੂਆਂ ਨੇ ਵਿਚਾਰਾਂ ਕੀਤੀਆਂ ।ਇਸ ਮੌਕੇ ਸਮੂਹ ਮੈਂਬਰਾਂ ਨੇ ਹਰਿਆਣਾ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕੇ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਕੇ ਸੰਗਤਾਂ ਅਤੇ ਨੋਜਵਾਨਾਂ ਨੂੰ ਗੁਰੂਘਰ ਸੇਵਾ ਕਰਨ ਲਈ ਪ੍ਰੇਰਿਤ ਕਰਨ। ਆਪਣੇ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਅਤੇ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕਰਨ ਇਸ  ਮੌਕੇ ਅਰੋੜਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਥ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਪਿੱਛੇ ਨਹੀਂ ਰੱਖਿਆ ਜਾਵੇਗਾ ਅਤੇ ਸਾਰਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਜਿਹੜੇ ਨੌਜਵਾਨ ਸਾਥੀ ਬੇਰੁਜ਼ਗਾਰ ਹਨ, ਉਨ੍ਹਾਂ ਨੂੰ ਹਰਿਆਣਾ ਦੇ ਗੁਰੂਘਰਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਗੱਲ ‘ਤੇ ਸਾਰੇ ਮੈਂਬਰਾਂ ਨੇ ਸਹਿਮਤੀ ਜਤਾਈ ਅਤੇ ਭਵਿੱਖ ਦੀ ਰਣਨੀਤੀ ਸਾਰੇ ਮੈਂਬਰ ਸਾਨਾਲ ਗੱਲਬਾਤ ਕਰਕੇ ਸਲਾਹ-ਮਸ਼ਵਰੇ ਨਾਲ ਤੈਅ ਕੀਤੀ ਜਾਵੇਗੀ।ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ, ਸ. ਹਰਪਾਲ ਸਿੰਘ ਪਾਲੀ ਅੰਬਾਲਾ, ਸ. ਮੋਹਨਜੀਤ ਸਿੰਘ ਪਾਣੀਪਤ, ਸ. ਹਰਜੀਤ ਸਿੰਘ ਨਰੂਲਾ, ਸ.ਪਲਵਿੰਦਰ ਸਿੰਘ ਬੇਦੀ ਆਦਿ ਸਿੱਖ ਆਗੂ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top