ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਸੰਬਧੀ ਹੋਈ ਵਿਸ਼ੇਸ਼ ਮੀਟਿੰਗ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਹਾੜਾ ਉੱਚ ਪੱਧਰ ਤੇ ਮਨਾਇਆ ਜਾਏਗਾ -ਅੰਗਰੇਜ਼ ਸਿੰਘ ਪੰਨੂ
ਕਰਨਾਲ 18 ਫਰਵਰੀ ( ਪਲਵਿੰਦਰ ਸਿੰਘ ਸੱਗੂ)
ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਉਣ ਬਾਰੇ ਰਾਮਗੜ੍ਹੀਆ ਵੈਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਵਾਰਾ ਸ਼੍ਰੀ ਗੁਰੂ ਨਾਨਕ ਦਰਬਾਰ ਏਕਤਾ ਕਲੋਨੀ ਕਰਨਾਲ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਸਰਪ੍ਰਸਤ ਮੋਹਿੰਦਰ ਸਿੰਘ ਸ਼ਿੰਗਾਰੀ ਤੇ ਐਸੋਸੀਏਸ਼ਨ ਦੇ ਪ੍ਰਧਾਨ ਅੰਗਰੇਜ਼ ਸਿੰਘ ਪੰਨੂ ਨੇ ਕੀਤੀ ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪਿਛਲੇ ਸਾਲ ਵਾਂਗ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਕੌਮ ਦੇ ਮਹਾਨ ਯੋਧੇ ਦਾ ਜਨਮ ਦਿਵਸ ਮਨਾਇਆ ਜਾਵੇਗਾ. ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਆਉਣ ਵਾਲੇ ਇਤਿਹਾਸਿਕ ਦਿਹਾੜੇ ਤੇ ਜਿਥੇ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਓਥੇ ਸ੍ਰੋਮਣੀ ਕਮੇਟੀ ਪ੍ਰਧਾਨ ਵੀ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ ਇਸਦੇ ਨਾਲ-ਨਾਲ ਜੱਥੇਦਾਰ ਸ੍ਰੀ ਅਕਾਲ ਤੱਖਤ ਸਹਿਬ ਵੀ ਪਹੁੰਚ ਸੱਕਦੇ ਨੇ.
ਇਸ ਮੌਕੇ ਤੇ ਰਾਮਗੜ੍ਹੀਆ ਐਸੋਸੀਏਸ਼ਨ ਦੇ ਸਕੱਤਰ ਸਰਦਾਰ ਅਮਰੀਕ ਸਿੰਘ ਅਤੇ ਸਰਪ੍ਰਸਤ ਮੋਹਿੰਦਰ ਸਿੰਘ ਸ਼ਿੰਗਾਰੀ ਨੇ ਕਿਹਾ ਜੋ ਪ੍ਰੋਗਰਾਮ ਸੂਬਾ ਪੱਧਰੀ ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਮਨਾਏ ਜਾ ਰਹੇ ਹਨ ਉਹਨਾਂ ਵਿੱਚ ਵੀ ਅਸੀਂ ਉਹਨਾਂ ਦਾ ਪੂਰਾ ਸਹਿਯੋਗ ਕਰਾਂਗੇ ਜਿਸ ਬਾਬਤ ਕੱਲ 19 ਫਰਵਰੀ ਨੂੰ ਡੇਰਾ ਕਾਰ ਸੇਵਾ ਕਰਨਾਲ ਵਿੱਖੇ ਮੀਟਿੰਗ ਵੀ ਰੱਖੀ ਗਈ ਹੈ ਜਿਸ ਵਿਚ ਆਲ ਇੰਡੀਆ ਰਾਮਗੜੀਆ ਫੈਡਰੇਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਉਚੇਚੇ ਤੌਰ ਤੇ ਪਹੁੰਚ ਰਹੇ ਹਨ ਇਸ ਮੌਕੇ ਤੇ ਉਪ ਪ੍ਰਧਾਨ ਗੁਰਮੀਤ ਸਿੰਘ, ਐਸੋਸੀਏਸ਼ਨ ਦੇ ਖਜ਼ਾਨਚੀ ਸਰਦਾਰ ਲੱਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਜੀਤ ਸਿੰਘ, ਰਾਜਵੰਤ ਸਿੰਘ, ਮੈਂਬਰ ਮੰਜੀਤ ਸਿੰਘ ਕਲੇਰ, ਗੁਰਨਾਮ ਸਿੰਘ, ਆਦਿ ਹਾਜਿਰ ਸਨ.