ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300ਵਾਂ ਜਨਮ ਦਿਹਾੜਾ ਵੱਡੇ ਪੱਧਰ ਤੇ ਮਨਾਉਣ ਲਈ ਵਿਸ਼ੇਸ਼ ਮੀਟਿੰਗ ਅੱਜ

Spread the love

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300ਵਾਂ ਜਨਮ ਦਿਹਾੜਾ ਵੱਡੇ ਪੱਧਰ ਤੇ ਮਨਾਉਣ ਲਈ ਵਿਸ਼ੇਸ਼ ਮੀਟਿੰਗ ਅੱਜ

ਕਰਨਾਲ 18 ਫਰਵਰੀ ( ਪਲਵਿੰਦਰ ਸਿੰਘ ਸੱਗੂ)
ਸਿੱਖ ਕੌਮ ਦੇ ਮਹਾਨ ਜਰਨੈਲ ਲਾਲ ਕਿਲਾ ਫਤਹਿ ਕਰਨ ਵਾਲੇ ਮਹਾਨ ਸੂਰਬੀਰ ਯੋਧਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਹਾੜਾ ਉੱਚ ਪੱਧਰ ਤੇ ਮਨਾਉਣ ਲਈ ਹਰਿਆਣਾ ਪੰਜਾਬ ਅਤੇ ਦਿੱਲੀ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਮੀਟਿੰਗ 19 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ  ਕਲੰਦਰੀ ਗੇਟ ਵਿਖੇ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਰਾਮਗੜ੍ਹੀਆ ਬਰਾਦਰੀ ਅਤੇ ਹੋਰ ਸਿੱਖ ਸੰਗਤਾਂ ਹਰਿਆਣਾ ,ਪੰਜਾਬ ਅਤੇ ਦਿੱਲੀ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਰੂਪ ਰੇਖਾ ਤਿਆਰ ਕੀਤੀ ਜਾਏਗੀ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਤਿੰਨ ਸੌ ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਇਸ ਵਿੱਚ ਵਿਸ਼ੇਸ਼ ਸਹਿਯੋਗ ਕਰ ਰਹੇ ਹਨ ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਰਿਆਤ, ਆਲ ਇੰਡੀਆ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਗੁਰਤੇਜ ਸਿੰਘ ਖਾਲਸਾ, ਰਾਮਗੜ੍ਹੀਆ ਸਭਾ ਕਰਨਾਲ, ਨਿਫ਼ਾ ਪ੍ਰਧਾਨ ਪ੍ਰਿਤਪਾਲ ਸਿੰਘ ਪੰਨੂ, ਕੁਲਵੰਤ ਸਿੰਘ ਕਲੇਰ, ਸੁਰਿੰਦਰਪਾਲ ਸਿੰਘ ਰਾਮਗੜ੍ਹੀਆ ਅਤੇ ਹੋਰ ਸਿਰਕੱਢ ਆਗੂ ਮੀਟਿੰਗ ਵਿੱਚ ਮੌਜੂਦ ਰਹਿਣਗੇ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ (1723 ) ਨੂੰ  ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ।ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ।ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।1753 ਤੇ 1758 ਦੇ ਸਮੇਂ ਦੇ ਦੌਰਾਨ ਇਹਨਾਂ 5-6 ਸਾਲਾਂ ਦੇ ਵਿਚਕਾਰ ਸਰਦਾਰ ਜੱਸਾ ਸਿੰਘ ਰਾਮਗੜੀਆ ਨੇ ਆਪਣੀ ਸ਼ਕਤੀ ਦਾ ਬੜਾ ਵਿਸਤਾਰ ਕੀਤਾ ਤੇ ਸਰਦਾਰ ਜੱਸਾ ਸਿੰਘ ਜੀ ਰਾਮਗੜੀਆ ਨੇ ਕਲਾਨੋਰ, ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਉੜਮੁੜ ਟਾਂਡਾ ਤੇ ਨਾਲ ਹੀ ਮਿਆਨੀ ਦੇ ਪ੍ਰਦੇਸਾਂ ਤੇ ਕਬਜ਼ਾ ਕਰ ਲਿਆ। ਹਰਗੋਬਿੰਦਪੁਰ ਨੂੰ ਆਪਣੀ ਮਿਸਲ ਦੀ ਰਾਜਧਾਨੀ ਬਨਾਇਆ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਕਰਕੇ ਰਾਮਗੜ੍ਹੀਆ ਮਿਸਲ ਦੀ ਸ਼ਕਤੀ ਵੱਧ ਗਈ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਗੰਗਾ- ਯਮੁਨਾ ਦੋਆਬ ਦੇ ਕਈ ਇਲਾਕਿਆਂ ‘ਤੇ ਵੀ ਕਬਜ਼ਾ ਕਰ ਲਿਆ।ਮਾਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਭਾਈ ਬਘੇਲ ਸਿੰਘ ਨਾਲ ਰੱਲ ਕੇ ਦਿੱਲੀ ਲਾਲ ਕਿਲ੍ਹਾ ਫ਼ਤਿਹ ਕੀਤਾ। ਔਰੰਗਜ਼ੇਬ ਜਿਸ ਤਖ਼ਤ ‘ਤੇ ਬੈਠ ਕੇ ਆਪਣਾ ਦਰਬਾਰ ਲਗਾਉਂਦਾ ਸੀ, ਉਸ ਤਖ਼ਤ ਭਾਵ ਤਖ਼ਤ ਏ ਤਾਉਸ ਨੂੰ ਅਤੇ ੪੪ ਥੰਮਾਂ ਨੂੰ ਪੁੱਟ ਕੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਲਿਆਂਦਾ।

Leave a Comment

Your email address will not be published. Required fields are marked *

Scroll to Top