ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਾਤਾ ਸਾਹਿਬ ਦੇਵਾ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਲਾਨਾ ਗੁਰਮਤਿ ਸਮਾਗਮ
ਕਰਨਾਲ 6 ਜਨਵਰੀ (ਪਲਵਿੰਦਰ ਸਿੰਘ ਸੱਗੂ)
ਕਰਨਾਲ ਜ਼ਿਲੇ ਦੇ ਹਲਕਾ ਅਸੰਦ ਵਿਖੇ ਸਫੀਦੋਂ ਰੋਡ ਸਥਿਤ ਗੁਰਦੁਆਰਾ ਦਸਮੇਸ਼ ਪ੍ਰਕਾਸ਼ ਨਬੀਆਬਾਦ ਵਿਖੇ ਅੱਜ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਵਤਾਰ ਪੁਰਬ ਦਿਹਾੜਾ ਮਾਤਾ ਸਾਹਿਬ ਦੇਵਾ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਮਨਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ਾਂ ਨੇ ਸ਼ਮੂਲੀਅਤ ਕੀਤੀ, ਰਾਗੀ ਢਾਡੀ ਜਥਿਆਂ ਨੇ ਆਪਣੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।ਅਤੇ ਸੰਤਾਂ-ਮਹਾਂਪੁਰਸ਼ਾਂ ਦੇ ਗੁਰੂ ਦਰਸਾਏ ਮਾਰਗ ‘ਤੇ ਚੱਲਣ ਦੀ ਗੱਲ ਆਖੀ ਅਤੇ ਉਸ ਪ੍ਰਮਾਤਮਾ ਨੂੰ ਹਰ ਸਮੇਂ ਯਾਦ ਰੱਖਣ ਦੀ ਪ੍ਰੇਰਨਾ ਦਿੱਤੀ।ਢਾਡੀ ਜੱਥਾ ਤਰਸੇਮ ਸਿੰਘ ਮੋਨਰਾਵਾਲੀ ਨੇ ਕਰੀਬ 2 ਘੰਟੇ ਲਗਾਤਾਰ ਜੋਸ਼ੀਲੀਆਂ ਵਾਰਾਂ ਗਾਈਆਂ , ਨਾਲ ਹੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਦਾ ਇਤਿਹਾਸ ਸੁਣਾਇਆ | ਮਾਤਾ ਸਾਹਿਬ ਦੇਵਾਂ ਜੀ ਦਾ ਇਤਿਹਾਸ ਸਰਵਣ ਕੀਤਾ ਖਰਾਬ ਮੌਸਮ ਦੇ ਬਾਵਜੂਦ ਸੰਗਤਾਂ ਭਾਰੀ ਗਿਣਤੀ ਵਿੱਚ ਹੁੰਮ ਹੁਮਾ ਕੇ ਪਹੁੰਚੀਆਂ ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਜੋਗਾ ਸਿੰਘ ਨੇ ਰਾਗੀ ਜੱਥਿਆ ਪ੍ਰਚਾਰਕਾਂ ਕਥਾਵਾਚਕਾਂ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਤੇ ਨਾਲ ਹੀ ਕਿਹਾ ਅਗਲੇ ਸਾਲ ਵੀ ਇਸੇ ਤਰ੍ਹਾਂ ਸਮਾਗਮ ਕੀਤਾ ਜਾਏਗਾ ਸਾਰੀਆਂ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ |