- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 3 ਜੂਨ ਨੂੰ ਡੇਰਾ ਕਾਰ ਸੇਵਾ ਮਨਾਇਆ ਜਾਏਗਾ
ਕਰਨਾਲ 20 ਮਈ (ਪਲਵਿੰਦਰ ਸਿੰਘ ਸੱਗੂ)
ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਕੀਰਤਨ ਸਮਾਗਮ 3 ਜੂਨ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਡੇਰਾ ਕਾਰਸੇਵਾ ਵਿੱਖੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਮਨਾਇਆ ਜਾਏਗਾ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕੇ 2 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ਪੰਜ ਵਜੇ ਤੋਂ ਲੱਗ ਗਏ ਦੁਪਹਿਰ 2:30 ਤਕ ਕੀਰਤਨ ਸਮਾਗਮ ਚੱਲੇਗਾ ਅਤੇ ਇਸ ਸਮਾਗਮ ਨੂੰ ਅੱਗੇ ਵਧਾਉਂਦੇ ਹੋਏ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਸਮਾਗਮ ਚੱਲੇਗਾ ਇਸ ਕੀਰਤਨ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸੰਤ ਬਲਜੀਤ ਸਿੰਘ ਦਾਦੂਵਾਲ ਰਹੇ ਹਨ ਉਨ੍ਹਾਂ ਤੋਂ ਅਲਾਵਾ ਰਾਗੀ ਢਾਡੀ ਪ੍ਰਚਾਰਕ ਤੇ ਉੱਚ ਕੋਟੀ ਦੇ ਵਿਦਵਾਨ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤ ਨੂੰ ਨਿਹਾਲ ਕਰਨਗੇ ਇਸ ਮੌਕੇ ਠੰਡੇ ਜਲ ਦੀ ਛਬੀਲ ਲਗਾਈ ਜਾਏਗੀ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਵੱਧ ਚੜ੍ਹ ਕੇ ਸਮਾਗਮ ਵਿੱਚ ਹਾਜ਼ਰੀ ਭਰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਿਤ ਕਰਨ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਕੀਰਤਨ ਅਤੇ ਪਾਠ ਕਰਕੇ ਗੁਰੂ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ ਸੰਗਤ ਵੱਧ ਚੜ੍ਹ ਕੇ ਸਮਾਗਮ ਵਿੱਚ ਹਿੱਸਾ ਪਾਉਣ