ਹਰਿਆਣਾ ਦੀ ਵੱਖਰੀ ਕਮੇਟੀ ਬਣਾਉਣ ਵਿੱਚ ਰੋਜ਼ਾਨਾ ਸਪੋਕਸਮੈਨ ਦੀ ਸਲਾਘਾਯੋਗ ਭੂਮਿਕਾ ਨਿਭਾਈ – ਮੋਹਨਜੀਤ ਸਿੰਘ
ਕਰਨਾਲ 20 ਸਤੰਬਰ ( ਪਲਵਿੰਦਰ ਸਿੰਘ ਸੱਗੂ)
ਅੱਜ ਸੁਪ੍ਰੀਮ ਕੋਰਟ ਦਾ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਹੋਣ ਤੋਂ ਬਾਅਦ ਹਰਿਆਣਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨਜੀਤ ਸਿੰਘ ਨੇ ਕਿਹਾ ਅੱਜ ਜੌ ਸੁਪਰੀਮ ਕੋਰਟ ਵੱਲੋਂ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੀ ਹੋਂਦ ਨੂੰ ਬਰਕਰਾਰ ਰੱਖਿਆ ਹੈ ਤੇ ਹਰਿਆਣਾ ਦੇ ਸਿੱਖਾਂ ਦਾ ਲੰਮੇ ਸੰਘਰਸ਼ ਦਾ ਨਤੀਜਾ ਹੈ ਉਥੇ ਨਾਲ ਹੀ ਅਸੀਂ ਰੋਜ਼ਾਨਾ ਸਪੋਕਸਮੈਨ ਦਾ ਵੀ ਧੰਨਵਾਦ ਕਰਦੇ ਹਾਂ ਜਿੰਨਾ ਹਰ ਮੁੱਦੇ ਤੇ ਹਰਿਆਣਾ ਦੇ ਸਿੱਖਾਂ ਦੇ ਹੱਕ ਡੱਟ ਕੇ ਖੜੇ ਰਹੇ ਹਨ ਅਤੇ ਹਰਿਆਣਾ ਸਿੱਖਾਂ ਦਾ ਭਰਪੂਰ ਸਾਥ ਦਿੱਤਾ ਹੈ ਰੋਜਾਨਾ ਸਪੋਕਮੈਨ ਅਦਾਰਾ ਦਾ ਰੋਜ਼ਾਨਾ ਤਹਿ ਦਿਲੋਂ ਧੰਨਵਾਦ ਕਰਦੇ ਹਨ