ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਦੇ ਲੋਕਾਂ ਨੂੰ ਦਿੱਤਾ ਜਾਵੇ: ਭੁਪਿੰਦਰ ਸਿੰਘ ਅਸੰਦ
ਆਜ਼ਾਦੀ ਦੇ 75 ਸਾਲ ਬਾਅਦ ਵੀ ਸਿੱਖਾਂ ਨਾਲ ਬਰਾਬਰੀ ਵਾਲਾ ਸਲੂਕ ਨਹੀਂ ਕੀਤਾ ਜਾਂਦਾ
35 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਵੀ ਸਿੱਖ ਕੈਦੀਆਂ ਦੀ ਰਿਹਾਈ ਨਹੀ ਹੋਈ ਜੋ ਮੁੱਖ ਮਨੁੱਖਤਾ ਅਧਿਕਾਰਾਂ ਦੀ ਉਲੰਘਣਾ ਹੈ
ਕਰਨਾਲ, 13 ਸਤੰਬਰ, (ਪਲਵਿੰਦਰ ਸਿੰਘ ਸੱਗੂ)
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਕਨਵੀਨਰ ਬੋਰਡ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਦ , ਮੈਂਬਰ ਇੰਦਰਪਾਲ ਸਿੰਘ ਅਤੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਹੈ।ਕਿ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਿੱਖ ਕੌਮ ਦਾ ਭਲਾ ਨਹੀਂ ਕੀਤਾ। ਕਾਂਗਰਸ ਨੇ ਸਿੱਖਾਂ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿੱਖਾਂ ਦਾ ਸਭ ਤੋਂ ਵੱਡਾ ਦੁਸ਼ਮਣ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਵਿੱਚ ਸਭ ਤੋਂ ਵੱਡੀ ਰੁਕਾਵਟ ਕੇਜਰੀਵਾਲ ਬਣਿਆ ਹੋਇਆ ਹੈ। ਓਹਨਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿਹਾ ਕਿ ਹਰਿਆਣਾ ਦੇ ਸਿੱਖ ਅਦਾਲਤ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਇੱਥੋਂ ਦੇ ਗੁਰਦੁਆਰਿਆਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰ ਸਕਦੀ ਹੈ
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਰਿਆਣਾ ਦੇ ਸਿੱਖਾਂ ਨੂੰ ਲੁੱਟਿਆ ਹੈ। ਐਸਜੀਪੀਸੀ ਦੇ ਸੀਨੀਅਰ ਉਪ ਪ੍ਰਧਾਨ ਰਧੂਜੀਤ ਸਿੰਘ ਵਿਰਕ ਇਸ ਲੁੱਟ ਵਿੱਚ ਮੁੱਖ ਸਹਾਇਕ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਵਿਰਕ ਦੀ ਜਾਇਦਾਦ ਦੀ ਜਾਂਚ ਸਬੰਧੀ ਪੱਤਰ ਲਿਖਣਗੇ। ਉਨ੍ਹਾਂ ਕਿਹਾ ਕਿ ਉਹ ਰਘੂਜੀਤ ਸਿੰਘ ਵਿਰਕ ਦੇ ਨੋਟਿਸ ਦੀ ਉਡੀਕ ਕਰ ਰਹੇ ਹਨ। ਕਿਉਕੀ ਰੱਬ ਕੀ ਸ਼ੈਅ ਵੇਖ ਨੇ ਕਿਹਾ ਸੀ ਕਿ ਮੈਂ ਇਹਨਾਂ ਦੇ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਾਂਗਾ ਉਨ੍ਹਾਂ ਕਿਹਾ ਕਿ ਮੀਰੀਪੀਰੀ ਮੈਡੀਕਲ ਕਾਲਜ ਦੀ ਨੀਂਹ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਸਮੇਂ ਰੱਖੀ ਗਈ ਸੀ। ਉਸ ਤੋਂ ਬਾਅਦ ਅੱਜ ਤੱਕ ਇਸ ਨੂੰ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਦੇ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਹਰਿਆਣੇ ਦੇ ਗੁਰਦੁਆਰਿਆਂ ਦਾ ਪੈਸਾ ਪੰਜਾਬ ਵਿੱਚ ਜਾਣ ਦੀ ਬਜਾਏ ਹਰਿਆਣੇ ਵਿੱਚ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਿੱਖਾਂ ਦੀ ਅਵਾਜ਼ ਨੂੰ ਲੋਕਾਂ ਤੱਕ ਲਿਜਾਣ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਹਰਿਆਣਾ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਪ੍ਰਮੁੱਖਤਾ ਨਾਲ ਉਠਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮਹਾਰਾਜਾ ਰਣਜੀਤ ਸਿੰਘ ਵਰਗੇ ਸ਼ਾਸਕ ਦੀ ਉਡੀਕ ਹੈ।ਜਿਸ ਦੇ ਰਾਜ ਵਿੱਚ ਕਿਸੇ ਨਾਲ ਕੋਈ ਵਿਤਕਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਿੱਖ ਰਾਸ਼ਟਰਪਤੀ, ਸਿੱਖ ਪ੍ਰਧਾਨ ਮੰਤਰੀ ਅਤੇ ਸਿੱਖ ਗ੍ਰਹਿ ਮੰਤਰੀ ਮਿਲਣੇ ਚਾਹੀਦੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਕੌਮ ਦਾ ਭਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਬਰਾਬਰੀ ਦਾ ਵਤੀਰਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖਾ ਕੈਦੀਆਂ ਉਮਰ ਕੈਦ ਦੀ ਸਜ਼ਾ ਹੋਈ ਸੀ ਤੁਸੀ ਕੈਦੀ 35 ਸਾਲ ਸਜ਼ਾ ਭੁਗਤ ਚੁੱਕੇ ਹਨ ਪਰ ਹਾਲੇ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਤੋਂ ਵੱਡੀ ਬੇਇਨਸਾਫ਼ੀ ਸਿੱਖਾਂ ਨਾਲ ਕੀ ਹੋ ਸਕਦੀ ਹੈ? ਇਸ ਮੌਕੇ ਅੰਨਦਾਤਾ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਮੁੱਖ ਸਿੰਘ, ਜਸਵਿੰਦਰ ਸਿੰਘ ਬਿੱਲਾ ਆਦਿ ਹਾਜ਼ਰ ਸਨ।