ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਇਤਿਹਾਸਿਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਿਆ
ਕਰਨਾਲ,1 ਮਾਰਚ ( ਪਲਵਿੰਦਰ ਸਿੰਘ ਸੱਗੂ )
ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਨਾਲ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਪਹਿਲੀ ਪਾਤਿਸ਼ਾਹੀ ਸ਼੍ਰੀ ਮੰਜੀ ਸਾਹਿਬ ਅੱਤੇ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਦਾ ਪ੍ਰਬੰਧ ਸੰਭਾਲ ਲਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਦੀ ਅਗਵਾਈ ਹੇਠ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਮੀਤ ਪ੍ਰਧਾਨ ਗੁਰਮੀਤ ਸਿੰਘ ਤਿਲੋਕੇਵਾਲਾ ਜਰਨਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਸਮੇਤ ਕਈ ਮੈਂਬਰ ਅਤੇ ਸਮਰਥਕ ਸਵੇਰੇ ਕਰਨਾਲ ਜਿਲ੍ਹੇ ਦੇ ਕਸਬਾ ਤਰਾਵੜੀ ਵਿੱਖੇ 9ਵੀਂ ਪਾਤਿਸ਼ਾਹੀ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਗੁਰਦੂਆਰਾ ਸਾਹਿਬ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਂ ਲਿਆ ਅਤੇ ਇਸ ਤੋਂ ਬਾਅਦ ਇਹ ਜੱਥਾ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਕਲਂਦਰੀ ਗੇਟ ਪਹੁੰਚਾਇਆ ਜਿਥੋਂ ਇਨ੍ਹਾਂ ਨਾਲ ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਵਾਲੇ , ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ ਅਤੇ ਕਰਨਾਲ ਅਤੇ ਹੋਰ ਪਤਵੰਤੇ ਸੰਗਤ ਨਾਲ ਸਰਾਫਾ ਬਾਜ਼ਾਰ ਸਥਿੱਤ ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਪਹੁੰਚੇ ਅਤੇ ਇਥੋਂ ਦੀ ਗੋਲਕ ਤੇ ਆਪਣੀ ਸੀਲ ਲੱਗਾ ਕੇ ਪ੍ਰਬੰਧ ਸੰਭਾਲ ਲਿਆ। ਇਸ ਦੋਰਾਨ ਕਿੱਸੇ ਤਰਾਂ ਦਾ ਵਿਰੋਧ ਹੋਣ ਨੂੰ ਮੁੱਖ ਰੱਖਦੇ ਹੋਏ ਪੁਲਿਸ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਪ੍ਰਬੰਧ ਲੈਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਅਤੇ ਹੁਕਮਨਾਮਾਂ ਲਿਆ ਗਿਆ। ਜਿਸ ਤੋਂ ਬਾਅਦ ਮਹੰਤ ਕਰਮਜੀਤ ਸਿੰਘ ਨੇ ਅਸੀਂ ਗੁਰਦੁਆਰਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਹੁਣ ਜਲਦ ਤੋਂ ਜਲਦ ਹਰਿਆਣਾ ਕਮੇਟੀ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸਰਕਾਰ ਨੂੰ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਜਾਏਗੀ ਜੋ ਵੀ ਨੌਜਵਾਨ ਸਿੱਖ ਮੈਂਬਰ ਪੜ੍ਹੇ ਲਿਖੇ ਇਸ ਕਮੇਟੀ ਵਿੱਚ ਚੁਣੇ ਜਾਣਗੇ ਉਨ੍ਹਾਂ ਦੇ ਹੱਥ ਵਿੱਚ ਸਾਰਾ ਪ੍ਰਬੰਧ ਦਿੱਤਾ ਜਾਵੇਗਾ । ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਲੱਗੇ ਗ੍ਰੰਥੀ ਸਿੰਘ, ਸੇਵਾਦਾਰ , ਮਨੇਜਰ ਹੋਰ ਕਰਮਚਾਰੀਆਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਪ੍ਰਬੰਧ ਸੁਚੱਜੇ ਤਰੀਕੇ ਨਾਲ ਚਲਾਇਆ ਜਾਵੇਗਾ ।