ਕਰਨਾਲ ਦੀ ਸੰਗਤ 12 ਅਤੇ 13 ਜੁਲਾਈ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲੰਗਰ ਦੀ ਸੇਵਾ ਕਰੇਗੀ- ਭੁਪਿੰਦਰ ਸਿੰਘ
ਕਰਨਾਲ 08 ਜੂਨ (ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਐਸਜੀਪੀਸੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 12 ਜੁਲਾਈ ਤੋਂ 13 ਜੁਲਾਈ ਨੂੰ ਕਰਨਾਲ ਅਤੇ ਪਾਣੀਪਤ ਦੀਆਂ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਵੇਗੀ। ਇਸ ਦੇ ਲਈ ਕਰਨਾਲ ਵਿੱਚ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਇਸ ਲੰਗਰ ਸੇਵਾ ਵਿੱਚ ਗੁਰਦੁਆਰਾ ਡੇਰਾ ਕਾਰਸੇਵਾ ਤੋਂ 5 ਤੋਂ 7 ਹਜ਼ਾਰ ਦੇ ਕਰੀਬ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਾ ਕੇ ਲੰਗਰਾਂ ਦੀ ਸੇਵਾ ਵਿੱਚ ਸ਼ਿਰਕਤ ਕਰਨਗੀਆਂ। ਇਸ ਲਈ ਕਰਨਾਲ ਦੇ ਸਮੂਹ ਗੁਰਦੁਆਰਿਆਂ ਤੋਂ ਰਸਦ, ਦੁੱਧ ਦਾਲ, ਚੌਲਾਂ ,ਆਟਾ ਅਤੇ ਹੋਰ ਸਮੱਗਰੀ ਇਕੱਠੀ ਕੀਤੀ ਜਾਵੇਗੀ। ਐਸਜੀਪੀਸੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਸੰਦ , ਗੁਰਪੁਰਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਜੁਲਾਈ ਨੂੰ ਗੁਰਦੁਆਰਾ ਡੇਰਾ ਕਾਰਸੇਵਾ ਤੋਂ ਸਵੇਰੇ 6 ਵਜੇ ਲੰਗਰ ਸੇਵਾ ਲਈ ਬੱਸ ਅਤੇ ਟਰੱਕ ਰਸਦ ਲੈ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਜ਼ਿਲ੍ਹਿਆਂ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨਾਂ ਮੈਂਬਰਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਆਸ-ਪਾਸ ਦੇ ਗੁਰਦੁਆਰਿਆਂ ਵਿੱਚ ਰਸਦ , ਸਮੱਗਰੀ ਇਕੱਠਾ ਕਰਕੇ 11 ਜੁਲਾਈ ਤੱਕ ਗੁਰਦੁਆਰਾ ਡੇਹਰਾ ਕਾਰ ਸੇਵਾ ਵਿਖੇ ਪਹੁੰਚਾਉਣ ਦੀ ਕ੍ਰਿਪਾਲਤਾ ਕਰਨ ਕਿਉਂਕਿ ਲੰਗਰ ਦੀ ਰਸਦ ਗੁਰਦੁਆਰਾ ਡੇਰਾ ਕਾਰਸੇਵਾ ਤੋਂ ਇਕੱਠਾ ਕਰਕੇ ਟਰੱਕਾਂ ਰਾਹੀਂ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਭੇਜਿਆ ਜਾਵੇਗਾ। ਅਤੇ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਲੰਗਰਾਂ ਵਿੱਚ ਸੇਵਾ ਕਰਨ ਲਈ ਆਪਣੀਆਂ ਗੱਡੀਆਂ ਕਾਰਾਂ ਜਾਂ ਟਰੇਨ ਰਾਹੀਂ 11 ਜੁਲਾਈ ਰਾਤ ਤੱਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਮ੍ਰਿਤਸਰ ਪਹੁੰਚ ਕੇ ਇਨ੍ਹਾਂ ਲੰਗਰਾਂ ਦੀ ਸੇਵਾ ਸ਼ਾਮਲ ਹੋਣ ਸੰਗਤਾਂ ਦੇ ਰਹਿਣ ਲਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਕਰਨਾਲ ਦੀ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ, ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਦੇ ਪ੍ਰਧਾਨ ਬਲਕਾਰ ਸਿੰਘ, ਸਿੱਖ ਸੰਗਤ ਦੇ ਪ੍ਰਧਾਨ ਲਖਵੀਰ ਸਿੰਘ ਗੁਰਾਇਆ, ਬਲਜੀਤ ਸਿੰਘ, ਗੁਰੂ ਸੇਵਕ ਸਿੰਘ, ਜਸਵਿੰਦਰ ਸਿੰਘ ਬਿੱਲਾ, ਗਗਨ ਮਹਿਤਾ ਅਤੇ ਹੋਰ ਮੈਂਬਰ ਮੌਜੂਦ ਸਨ