ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਗੁਰੂ ਨਾਨਕ ਸੇਵਕ ਜੱਥੇ ਵੱਲੋਂ ਮੁਫ਼ਤ ਹੈਮੋਪੈਥਿਕ ਮੈਡੀਕਲ ਕੈਂਪ ਲਗਾਇਆ
ਕਰਨਾਲ 19 ਜੂਨ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸੇਵਕ ਜਥਾ ,ਦਸ਼ਮੇਸ਼ ਅਖਾੜਾ ਅਤੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਮੰਜੀ ਸਾਹਿਬ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਇਨ੍ਹਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਪੰਥ ਦੇ ਰਾਗੀ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਸਮਾਗਮ ਵਿੱਚ ਇਸ ਤੋਂ ਪਹਿਲਾਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਸਮਾਗਮ ਕੀਤਾ ਗਿਆ ਜਿਸ ਵਿੱਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ, ਵੱਲੋਂ ਕੀਰਤਨ ਕੀਤਾ ਗਿਆ ਕਦੇ ਗੁਰਦੁਆਰਾ ਮੰਜੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤ ਨਾਲ ਗੁਰੂ ਇਤਿਹਾਸ ਬਾਰੇ ਚਾਨਣਾ ਪਾਇਆ ਇਸ ਮੌਕੇ ਗੁਰੂ ਨਾਨਕ ਸੇਵਕ ਜਥੇ ਵੱਲੋਂ ਚਲਾਈ ਜਾ ਰਹੀ ਸ੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਹੈਮੋਪੈਥਿਕ ਡਿਸਪੈਂਸਰੀ ਵਿੱਚ ਫ਼ਰੀ ਹੈਮੋਪੈਥਿਕ ਮੈਡੀਕਲ ਕੈਂਪ ਲਗਾਏ ਗਏ ਜਿੱਥੇ ਮਾਹਿਰ ਡਾਕਟਰ ਐਸ. ਐਸ. ਭਾਰਦਵਾਜ ਰੋਹਤਕ, ਯੂ ਕੇ ਖੰਨਾ ਕੈਥਲ, ਡਾ ਨਿਮਰਤ ਤੇਜ ਸਿੰਘ ਸੋਢੀ, ਡਾ.ਅਜੀਤ ਕੌਰ, ਡਾ. ਜੇ ਐਲ ਸ਼ਰਮਾਂ ਡਿਸਪੈਂਸਰੀ ਇੰਚਾਰਜ ਵੱਲੋਂ ਇਸ ਕੈਂਪ ਵਿਚ ਸੇਵਾ ਕੀਤੀ ਗਈ ਇਸ ਕੈਂਪ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਜ਼ਰੂਰਤਮੰਦ ਮਰੀਜ਼ਾਂ ਨੇ ਆਪਣਾ ਚੈਕਅਪ ਕਰਵਾਇਆ ਅਤੇ ਜਰੂਰਤ ਮੁਤਾਬਕ ਡਿਸਪੈਂਸਰੀ ਵੱਲੋਂ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਇਸ ਮੌਕੇ ਡਿਸਪੈਂਸਰੀ ਦੇ ਮੀਤ ਪ੍ਰਧਾਨ ਰਤਨ ਸਿੰਘ ਸੱਗੂ ਨੇ ਦੱਸਿਆ ਕਿ ਇਹ ਡਿਸਪੈਂਸਰੀ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਿਖ਼ੇ ਚਲਾਈ ਜਾ ਰਹੀ ਹੈ ਜਿੱਥੇ ਸਿਰਫ ਵੀਰ ਰੁਪਏ ਦੀ ਪਰਚੀ ਕੱਢ ਕੇ ਮਰੀਜਾਂ ਦ ਵੀ ਚੈੱਕ ਕਰੋ ਉਨ੍ਹਾਂ ਨੂੰ ਹੈਮੋਪੈਥਿਕ ਦਵਾਈ ਦਿੱਤੀ ਜਾਂਦੀ ਹੈ ਪਰ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦੇ ਹੋਏ ਬਿਲਕੁਲ ਫਰੀ ਚੈਕ ਕਰ ਮਰੀਜ਼ਾਂ ਨੂੰ ਜ਼ਰੂਰਤ ਮੁਤਾਬਕ ਦੀ ਦਵਾਈ ਦਿੱਤੀ ਜਾ ਰਹੀ ਹੈ ਅਤੇ ਗੁਰੂ ਨਾਨਕ ਸੇਵਕ ਜਥੇ ਦੇ ਸਾਰੇ ਮੈਂਬਰ ਵੱਧ ਚੜ੍ਹ ਕੇ ਇਸ ਵਿੱਚ ਸੇਵਾ ਕਰ ਰਹੇ ਹਨ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਬਲਕਾਰ ਸਿੰਘ ਨੇ ਸਾਰੇ ਰਾਗੀ ਪ੍ਰਚਾਰਕ ਅਤੇ ਸੇਵਾਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਤ ਗੁਰਦੁਆਰਾ ਮੰਜੀ ਸਾਹਿਬ ਵੱਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਹੈਮੋਪੈਥਿਕ ਡਿਸਪੈਂਸਰੀ ਦੇ ਪ੍ਰਧਾਨ ਰਜਿੰਦਰ ਸਿੰਘ ਮਿਢਾ, ਸਕੱਤਰ ਪ੍ਰਿਤਪਾਲ ਸਿੰਘ ਬਵੇਜਾ , ਮੀਤ ਪ੍ਰਧਾਨ ਰਤਨ ਸਿੰਘ ਸੱਗੂ, ਅੰਮ੍ਰਿਤਪਾਲ ਸਿੰਘ ਰਾਜਾ, ਸਰਬਜੀਤ ਸਿੰਘ ਬੋਬੀ, ਗੋਲਡੀ ਸਿੰਘ ਅਤੇ ਹੋਰ ਮੈਂਬਰ ਅਤੇ ਸੇਵਾਦਾਰ ਮੌਜੂਦ ਸਨ