- ਹਰਿਆਣਾ ਕਮੇਟੀ ਦਾ ਸਥਾਪਨਾ ਦਿਵਸ 14 ਜੁਲਾਈ ਨੂੰ ਵੱਡੀ ਪੱਧਰ ਤੇ ਚੀਕਾ ਵਿੱਚ ਜਾਵੇਗਾ ਮਨਾਇਆ – ਜਥੇਦਾਰ ਦਾਦੂਵਾਲ
ਹਰਿਆਣਾ 13 ਜੁਲਾਈ ( ਪਲਵਿੰਦਰ ਸਿੰਘ ਸੱਗੂ)
ਹਰਿਆਣਾ ਸੂਬਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਹਰਿਆਣਾ ਸਰਕਾਰ ਵੱਲੋਂ 14 ਜੁਲਾਈ 2014 ਨੂੰ “ਗੁਰਦੁਆਰਾ ਐਕਟ 2014” ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਬਣਾਇਆ ਗਿਆ ਸੀ 41 ਮੈਂਬਰ ਨਾਮਜ਼ਦ ਕੀਤੇ ਗਏ ਸਨ ਜਿਸ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਰੂਪ ਦਿੰਦਿਆਂ ਹੋਂਦ ਵਿੱਚ ਲਿਆਂਦਾ ਗਿਆ ਸੀ ਉਸ ਵੇਲੇ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਵਿਚਲੇ ਕੁਝ ਗੁਰੂਘਰਾਂ ਦੀ ਸੇਵਾ ਸੰਭਾਲ ਦਾ ਪ੍ਰਬੰਧ ਕਰਦੀ ਆ ਰਹੀ ਹੈ ਹਰਿਆਣਾ ਕਮੇਟੀ ਦੇ ਮੌਜੂਦਾ ਪ੍ਰਧਾਨ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 8ਵਾਂ ਸਥਾਪਨਾ ਦਿਵਸ ਸਮਾਗਮ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਤੇ 9ਵੀਂ ਚੀਕਾ ਜਿਲਾ ਕੈਂਥਲ ਹਰਿਆਣਾ ਵਿਖੇ ਵੱਡੀ ਪੱਧਰ ਤੇ ਮਨਾਇਆ ਜਾ ਰਿਹਾ ਹੈ ਸਮਾਗਮ ਵਿੱਚ ਦੂਰ ਦੂਰਾਡੇ ਤੋਂ ਪੁੱਜ ਰਹੀਆਂ ਸਿੱਖ ਸੰਗਤਾਂ ਲਈ ਹਰਿਆਣਾ ਕਮੇਟੀ ਦੇ ਸਟਾਫ ਲੋਕਲ ਸੰਗਤਾਂ ਅਤੇ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਪਟਿਆਲੇ ਵਾਲਿਆਂ ਵਲੋਂ ਵੱਡੀ ਪੱਧਰ ਤੇ ਦੀਵਾਨ ਹਾਲ ਵਿੱਚ ਸੰਗਤਾਂ ਦੇ ਬੈਠਣ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਹਨ ਇਸ ਸਮੇਂ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਕਥਾਵਾਚਕ ਸੰਤ ਮਹਾਪੁਰਸ਼ ਪੰਥਕ ਧਾਰਮਿਕ ਤੇ ਰਾਜਨੀਤਕ ਆਗੂ ਸਹਿਬਾਨ ਸਿੱਖ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ ਅਤੇ ਸਿੱਖ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕਰਨਗੇ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਇਸ ਸਮੇਂ ਪੁੱਜੀਆਂ ਸ਼ਖ਼ਸੀਅਤਾਂ ਅਤੇ ਪੰਥ ਪ੍ਰਚਾਰਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਜਥੇਦਾਰ ਦਾਦੂਵਾਲ ਜੀ ਨੇ ਸਮੂੰਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸਥਾਪਨਾ ਸਮਾਗਮਾਂ ਵਿੱਚ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ