ਅੱਸੂ ਮਹੀਨੇ ਦੀ ਅਰੰਭਤਾ ਲਈ ਸੰਗਰਾਂਦ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ
ਕਰਨਾਲ 17 ਸਤੰਬਰ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅੱਸੂ ਮਹੀਨੇ ਦੀ ਅਰੰਭਤਾ ਲਈ ਸੰਗਰਾਦ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ ਪਹਿਲਾਂ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਸੁੰਦਰ ਸਟੇਜ ਤੇ ਸੁਸ਼ੋਭਿਤ ਕਰਕੇ ਕੀਰਤਨ ਸਮਾਗਮ ਕਰਵਾਏ ਗਏ ਇਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਜਥੇ ਵੱਲੋ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਢਾਡੀ ਜਥਾ ਭਾਈ ਸੁਚਾ ਸਿੰਘ ਗੁਰਦਾਸਪੁਰ ਵੱਲੋ ਸਿੱਖ ਇਤਿਹਾਸ ਅਤੇ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ l ਵੱਡੀ ਗਿਣਤੀ ਵਿੱਚ ਸੰਗਤ ਹੁੰਮ-ਹੁਮਾ ਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕ ਕੇ ਅਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕੀਰਤਨ ਦਾ ਆਨੰਦ ਮਾਣਿਆ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਵੱਲੋਂ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਸ. ਇੰਦਰ ਪਾਲ ਸਿੰਘ ਨੇ ਰਾਮਗੜੀਆ ਸਭਾ ਦੇ ਨਵੇਂ ਬਣੇ ਪ੍ਰਧਾਨ ਕੁਲਵੰਤ ਸਿੰਘ ਕਲੇਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਨਾਲ ਹੀ ਸਮਾਜ ਸੇਵੀ ਸ, ਦਵਿੰਦਰ ਸਿੰਘ, ਸਮਾਜਸੇਵੀ ਇੰਦਰਜੀਤ ਸਿੰਘ (ਟੀਟੂ) ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਨਜੂਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰ ਸਮਾਗਮ ਦੀ ਸਮਾਪਤੀ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੜੀ ਸ਼ਰਧਾਂ-ਭਾਵਨਾਂ ਨਾਲ ਅਪਣੇ ਸਥਾਨਾਂ ਤੇ ਸੁਸੋਭਿਤ ਕੀਤਾ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸੰਗਤਾਂ ਲਈ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਅਤੇ ਅਟੁੱਟ ਲੰਗਰ ਵਰਤਾਏ ਗਏ ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਭਾਈ ਗੁਰਸੇਵਕ ਸਿੰਘ, ਭਾਈ ਬਲਿਹਾਰ ਸਿੰਘ , ਜਸਵਿੰਦਰ ਸਿੰਘ ਬਿੱਲਾ, ਗਗਨ ਮਹਿਤਾ ਅਤੇ ਹੋਰ ਸੇਵਾਦਾਰਾਂ ਵੱਲੋਂ ਲੰਗਰਾਂ ਦੀ ਸੇਵਾ ਕੀਤੀ ਗਈ ਇਸ ਮੌਕੇ ਹੋਰ ਜਥੇਬੰਦੀਆਂ ਅਤੇ ਡਾਕਟਰਾਂ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਵੀ ਲਗਾਏ ਗਏ ਅਤੇ ਜ਼ਰੂਰਤ ਮੁਤਾਬਕ ਮਰੀਜ਼ਾਂ ਨੂੰ ਦਵਾਈ ਦਿੱਤੀ ਗਈ ਸੰਗਤ ਵੱਡੀ ਗਿਣਤੀ ਵਿਚ ਮੌਜੂਦ ਸੀ