ਸੁਪਰੀਮ ਕੋਰਟ ਦਾ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਇਤਿਹਾਸਿਕ ਫ਼ੈਸਲਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਬਰਕਰਾਰ ਰੱਖੀ
ਐਸਜੀਪੀਸੀ ਦੇ ਮੈਂਬਰ ਵੱਲੋਂ ਪਾਈ ਗਈ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕੀਤੀ
ਕਰਨਾਲ 20 ਪਲਵਿੰਦਰ ਸਿੰਘ ਸੱਗੂ
ਅੱਜ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿੱਖਾਂ ਦੇ ਹੱਕ ਵਿਚ ਇਤਿਹਾਸਿਕ ਫੈਸਲਾ ਲੈਂਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਨੂੰ ਬਰਕਰਾਰ ਰੱਖਿਆ ਹੈ ਅਤੇ ਐਸ ਜੀ ਪੀ ਸੀ ਦੇ ਮੈਂਬਰ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਕੀਤਾ ਹੈ ਸੁਪਰੀਮ ਕੋਰਟ ਦੇ ਇਸ ਇਤਿਹਾਸਿਕ ਫੈਸਲੇ ਤੋਂ ਬਾਅਦ ਹਰਿਆਣਾ ਦੇ ਕੋਨੇ ਕੋਨੇ ਵਿੱਚ ਵਸਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਹੈ ਹੈ ਅਤੇ ਜਗਾ-ਜਗਾ ਵੱਖਰੀ ਕਮੇਟੀ ਦੇ ਮੈਂਬਰਾਂ ਵੱਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸਿੱਖ ਹਰਿਆਣਾ ਦੀ ਵੱਖਰੀ ਕਮੇਟੀ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੇ ਰਹੇ ਹਨ ਅਤੇ ਹਰਿਆਣੇ ਦੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਬੂਰ ਪਿਆ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿਧਾਨ ਸਭਾ ਵਿਚ 11 ਜੁਲਾਈ 2014 ਨੂੰ ਵੱਖਰੀ ਕਮੇਟੀ ਦੇ ਹੱਕ ਵਿੱਚ ਕਾਨੂੰਨ ਪਾਰਿਤ ਕਰਕੇ ਹਰਿਆਣਾ ਦੀ ਵੱਖਰੀ ਕਮੇਟੀ ਬਣਾਈ ਅਤੇ ਹਰਿਆਣਾ ਦੇ ਸਿੱਖਾਂ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕਾਨੂੰਨੀ ਹੱਕ ਦਿੱਤਾ ਇਸ ਤੋ ਪਹਿਲਾਂ ਹਰਿਆਣਾ ਦੇ ਸਾਰੇ ਇਤਿਹਾਸਿਕ ਗੁਰਦੁਆਰਿਆਂ ਤੇ ਐਸਜੀਪੀਸੀ ਦਾ ਕੰਟਰੋਲ ਸੀ ਕਾਨੂੰਨ ਬਣਨ ਤੋਂ ਬਾਅਦ ਵੀ ਇਹ ਜੀਪੀਸੀ ਹਰਿਆਣਾ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧ ਦੇਣ ਨੂੰ ਤਿਆਰ ਨਹੀਂ ਸੀ ਜਿਸ ਨੂੰ ਲੈ ਕੇ ਸਿੱਖਾਂ ਦੇ ਆਪਸੀ ਕੁਝ ਟਕਰਾਉ ਹੋਏ ਅਤੇ ਹਰਿਆਣਾ ਦੇ ਸਿੱਖਾਂ ਨੇ ਪੰਜ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਪਣੇ ਹੱਥ ਲੈ ਲਿਆ ਪਰ ਅਗਲੇ ਹੀ ਦਿਨ ਐਸਜੀਪੀਸੀ ਦੇ ਕੁਰੂਕਸ਼ੇਤਰ ਤੋਂ ਮੈਂਬਰ ਹਰਭਜਨ ਸਿੰਘ ਮਸਾਨਾ ਵੱਲੋਂ ਇਸ ਵਖਰੀ ਕਮੇਟੀ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਅਤੇ ਜਿਉਂ ਦੀ ਤਿਉਂ ਪੁਜੀਸਨ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਪ੍ਰਬੰਧ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਆਉਣ ਤੱਕ ਸਟੇਅ ਲਗਾ ਦਿੱਤਾ ਗਿਆ ਅਤੇ ਹਰਿਆਣਾ ਦੇ ਸਿੱਖਾਂ ਨੂੰ ਸਿਰਫ਼ ਪੰਜ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਿਲਿਆ ਅਤੇ ਬਾਕੀ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਐਸਜੀਪੀਸੀ ਕੋਲ ਰਿਹਾ ਅੱਜ ਸੁਪਰੀਮ ਕੋਰਟ ਨੇ 9 ਸਾਲਾਂ ਬਾਅਦ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਹਿਲਾ ਦਿੱਤਾ ਹੈ ਅਤੇ ਐਸਜੀਪੀਸੀ ਦੇ ਮੈਂਬਰ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕੀਤਾ ਹੈ ਹੁਣ ਹਰਿਆਣਾ ਦੇ ਸਮੁਚੇ ਗੁਰਦੁਆਰਾ ਸਹਿਬਾਨਾਂ ਦਾ ਪ੍ਰਬੰਧ ਹਰਿਆਣਾ ਕਮੇਟੀ ਦੇ ਹੱਥਾਂ ਵਿਚ ਹੋਵੇਗਾ ਇਸ ਇਤਿਹਾਸਿਕ ਫੈਸਲੇ ਨੂੰ ਲੈ ਕੇ ਹਰਿਆਣਾ ਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ