ਮੁੱਖ ਮੰਤਰੀ ਮਨੋਹਰ ਲਾਲ ਨੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ ਲਿਆ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਕਿਰਪਾਲ ਭੇਟ ਕੀਤੀ
ਕਰਨਾਲ, 24 ਸਤੰਬਰ (ਪਲਵਿੰਦਰ ਸਿੰਘ ਸੱਗੂ)
ਬੀਤੀ ਕੱਲ੍ਹ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿੱਚ ਆਪਣੇ ਠਹਿਰਾਅ ਦੌਰਾਨ ਸ਼ਨੀਵਾਰ ਦੇਰ ਸ਼ਾਮ ਸਥਾਨਕ ਚੌੜਾ ਬਾਜ਼ਾਰ ਸਥਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ ਲਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਬਲਕਾਰ ਸਿੰਘ, ਮੈਂਬਰ ਸ. ਹਰਭਜਨ ਸਿੰਘ ਸਰਾਂ, ਸ. ਦਰਸ਼ਨ ਸਿੰਘ, ਸ. ਸੁਖਵੰਤ ਸਿੰਘ, ਹੈੱਡ ਗ੍ਰੰਥੀ ਸ. ਅੰਮ੍ਰਿਤਪਾਲ, ਸ. ਮਨਮੀਤ ਸਿੰਘ ਬਾਬਾ, ਸ. ਗੁਰਬਖਸ਼ ਸਿੰਘ ਲਾਡੀ ਅਤੇ ਸ. ਸਵਰਨ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਕਨਵੀਨਰ ਅਤੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ ਇੰਦਰਪਾਲ ਸਿੰਘ ਨੇ ਮੁੱਖ ਮੰਤਰੀ ਨੂੰ ਕਿਰਪਾਨ ਭੇਟ ਕਰ ਸਨਮਾਨਤ ਕੀਤਾ ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਲਈ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਫੈਸਲੇ ’ਤੇ ਹਰਿਆਣਾ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਦਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਹੁਣ ਹਰਿਆਣਾ ਦੇ ਸਾਰੇ 52 ਗੁਰਦੁਆਰਾ ਸਾਹਿਬ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਸਮਾਜ ਸੇਵਾ ਦੇ ਕੰਮ ਕਰਨਗੇ।
ਇਸ ਮੌਕੇ ਘਰੋਡਾ ਦੇ ਵਿਧਾਇਕ ਹਰਵਿੰਦਰ ਕਲਿਆਣ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਜਗਮੋਹਨ ਆਨੰਦ, ਮੁੱਖ ਮੰਤਰੀ ਦੇ ਨੁਮਾਇੰਦੇ ਸੰਜੇ ਬਾਠਲਾ, ਭਾਜਪਾ ਦੇ ਜ਼ਿਲ੍ਹਾ ਖਜ਼ਾਨਚੀ ਬ੍ਰਿਜ ਗੁਪਤਾ, ਡਿਪਟੀ ਕਮਿਸ਼ਨਰ ਅਨੀਸ਼ ਯਾਦਵ, ਐਸਪੀ ਗੰਗਾਰਾਮ ਪੂਨੀਆ ਆਦਿ ਹਾਜ਼ਰ ਸਨ।