ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਨੂੰ ਰੋਕਣਾ ਪ੍ਰਧਾਨਮੰਤਰੀ ਦਾ ਫ਼ੈਸਲਾ ਸਵਾਗਤਯੋਗ 

Spread the love
ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਨੂੰ ਰੋਕਣਾ ਪ੍ਰਧਾਨਮੰਤਰੀ ਦਾ ਫ਼ੈਸਲਾ ਸਵਾਗਤਯੋਗ
ਕਰਨਾਲ 14 ਅਕਤੂਬਰ ( ਪਲਵਿੰਦਰ ਸਿੰਘ ਸੱਗੂ)
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ ਸਬੰਧਤ ਵੀ ਕਈ ਸ਼ਲਾਘਾਯੋਗ ਫ਼ੈਸਲੇ ਹਨ ਜਿਨਾਂ ਦਾ ਅਸੀਂ ਸਵਾਗਤ ਕਰਦੇ ਹਾਂ ਜ਼ਿਕਰਯੋਗ ਹੈ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਲਾਂਘਾ ਖੋਲਣਾਂ,ਵਿਦੇਸ਼ ਵਸਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਨਾ, ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਨ 26 ਦਸੰਬਰ ਨੂੰ  ਨੈਸ਼ਨਲ ਤੌਰ ਤੇ ਮਨਾਉਣ ਦਾ ਐਲਾਨ ਕਰਨਾ,ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ 400ਸਾਲਾ ਪ੍ਰਕਾਸ਼ ਦਿਵਸ ਸ਼ਤਾਬਦੀ ਨੂੰ ਲਾਲ ਕਿਲੇ ਵਿਖੇ ਮਨਾਉਣਾਂ ਅਤੇ ਅਜਿਹੇ ਹੋਰ ਬਹੁਤ ਸਾਰੇ ਸ਼ਲਾਘਾਯੋਗ ਫੈਸਲੇ ਕੀਤੇ ਗਏ ਹਨ ਹੁਣ ਦਿੱਲੀ ਤੋਂ ਹਿਮਾਚਲ ਨੂੰ ਬਹੁਤ ਘੱਟ ਸਮੇਂ ਵਿਚ ਤੈਅ ਕਰਨ ਵਾਲੀ ਵੰਦੇ ਭਾਰਤ ਰੇਲ ਗੱਡੀ ਦਾ ਤਖ਼ਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਕਣਾ ਵੀ ਇੱਕ ਸ਼ਲਾਘਾਯੋਗ ਫ਼ੈਸਲਾ ਹੈ ਇਸ ਨਾਲ  ਪੂਰੇ ਦੇਸ਼ ਵਿੱਚੋਂ ਦਿੱਲੀ ਪੁੱਜੇ ਸ਼ਰਧਾਲੂ ਥੋੜੇ ਸਮੇਂ ਵਿੱਚ ਤਖਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰ ਸਕਦੇ ਹਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪਿਛਲੇ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਭਾਰਤ ਸਰਕਾਰ ਵੱਲੋਂ ਕੁਝ ਬੰਦੀ ਸਿੰਘਾਂ ਦੀਆਂ ਰਿਹਾਈਆਂ ਹੋਈਆਂ ਹਨ ਅਤੇ ਕੁਝ ਸਿੰਘਾਂ ਦੀਆਂ ਜੇਲ ਤਬਦੀਲੀਆਂ ਅਤੇ ਪੈਰੋਲਾਂ ਵੀ ਸੰਭਵ ਹੋਈਆਂ ਹਨ ਅਸੀਂ ਆਸ ਕਰਦੇ ਹਾਂ ਕੇ ਰਹਿੰਦੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਵੀ ਜਲਦ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੀਤੀਆਂ ਜਾਣਗੀਆਂ ਭਾਰਤ ਸਰਕਾਰ ਦੇ ਅਜਿਹੇ ਫੈਸਲਿਆਂ ਦਾ ਅਸੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂੰਹ ਸਿੱਖ ਸੰਗਤਾਂ ਵੱਲੋਂ ਸਵਾਗਤ ਕਰਦੇ ਹਾਂ

Leave a Comment

Your email address will not be published. Required fields are marked *

Scroll to Top