ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 3 ਜਨਵਰੀ ਨੂੰ ਮਨਾਇਆ ਜਾਵੇਗਾ- ਗੁਰਪੁਰਬ ਪ੍ਰਬੰਧਕ ਕਮੇਟੀ
ਕਰਨਾਲ 24 ਨਵੰਬਰ( ਪਲਵਿੰਦਰ ਸਿੰਘ ਸੱਗੂ)
ਕਰਨਾਲ ਦੇ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਸਭ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 3 ਜਨਵਰੀ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਧੂਮ-ਧਾਮ ਨਾਲ ਮਨਾਇਆ ਜਾਏਗਾ ਇਸ ਬਾਰੇ ਵਧੇਰੀ ਜਾਣਕਾਰੀ ਦਿੰਦੇ ਹੋਏ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿੱਚ 1 ਜਨਵਰੀ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਕਲੰਦਰੀ ਗੇਟ ਤੋਂ ਆਰੰਭ ਹੋਵੇਗਾ ਅਤੇ ਹਰ ਸਾਲ ਦੀ ਤਰ੍ਹਾਂ ਪਾਲਕੀ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਨਗਰ ਕੀਰਤਨ ਵਿੱਚ ਸ਼ਾਮਲ ਕੀਤੀ ਜਾਏਗੀ ਨਗਰ ਕੀਰਤਨ ਕਰਨਾਲ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਵੇਗਾ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦੇ ਹੋਏ ਕੀਰਤਨ ਸਮਾਗਮ 3 ਜਨਵਰੀ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਮਨਾਇਆ ਜਾਏਗਾ ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ, ਰਾਗੀ, ਪ੍ਰਚਾਰਕ, ਕਥਾਵਾਚਕ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ ਇਸ ਸਮਾਗਮ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕੀਰਤਨ ਸਮਾਗਮ 3 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਰਾਤ ਨੂੰ 6 ਵਜ ਕੇ 10 ਵਜੇ ਤੱਕ ਕਰਵਾਏ ਜਾਣਗੇ ਸੰਗਤਾਂ ਲਈ ਅਤੁੱਟ ਗੁਰੂ ਕੇ ਲੰਗਰ ਵਰਤਾਏ ਜਾਣਗੇ ਸਭ ਕਰਨਾਲ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਕੀਰਤਨ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਅਪਨੀ ਸ਼ਰਧਾ ਦੇ ਫੁੱਲ ਭੇਟ ਕਰ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ