ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਕਰਨਾਲ 2 ਦਸੰਬਰ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਵੇਂ ਰਾਮ ਨਗਰ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਵਿੱਚ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।ਗੁਰੂ ਤੇਗ਼ ਬਹਾਦਰ ਨੇ ਹਿੰਦੂ ਧਰਮ ਦੀ ਰੱਖਿਆ ਖ਼ਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹਾਦਤ ਦਿੱਤੀ ਉਸ ਸਮੇਂ ਦੀ ਮੁਗਲ ਹਕੂਮਤ ਦੇ ਬਾਦਸ਼ਾਹ ਔਰੰਗਜੇਬ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ ‘ਤੇ ਅਮਲ ਨਾ ਹੋ ਸਕਿਆ ਉਧਰ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘੜੀ। ਭਾਈ ਜੈਤਾ ਅਪਣੀ ਟੋਕਰੀ ਸਿਰ ‘ਤੇ ਚੁਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਅਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾੜੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁਕ ਲਿਆਂਦਾ ਅਤੇ ਅਪਣੇ ਘਰ ਅੰਦਰ ਹੀ ਧੜ ਦਾ ਸਸਕਾਰ ਕਰ ਦਿਤਾ। ਜਿੱਥੇ ਇਸ ਸਮੇਂ ਗੁਰਦੁਆਰਾ ਰਕਾਬ ਗੰਜ ਸਾਹਿਬ ਸੁਸ਼ੋਭਿਤ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਤੋਂ ਚੱਲ ਕੇ ਪ੍ਰੇਮ-ਨਗਰ ਪ੍ਰੇਮ ਕਲੋਨੀ ਏਕਤਾ ਕਲੋਨੀ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਪੁਰਾਣਾ ਰਾਮਨਗਰ ਕੱਚਾ ਕੈਂਪ ਚਾਰ ਖੰਭਾਂ ਚੋਂ ਰਾਮ ਨਗਰ ਥਾਣਾ ਦੇ ਅੱਗੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਪਤ ਹੋਇਆ ਨਗਰ ਕੀਰਤਨ ਵਿਚ ਸਕੂਲ ਦੇ ਬੱਚਿਆਂ ਨੇ ਸ਼ਾਮਲ ਹੋ ਕੇ ਨਗਰ ਕੀਰਤਨ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਰਾਗੀ ਜਥੇ ਵੱਲੋਂ ਨਗਰ ਕੀਰਤਨ ਵਿੱਚ ਸਬਦ ਗਾਇਨ ਕਰ ਸੰਗਤ ਨੂੰ ਨਿਹਾਲ ਕੀਤਾ ਬੀਬੀਆਂ ਵੱਲੋਂ ਪਾਲਕੀ ਸਾਹਿਬ ਦੇ ਅੱਗੇ ਝਾੜੂ ਦੀ ਸੇਵਾ ਕੀਤੀ ਗਈ ਸ਼ਬਦੀ ਜਥੇ ਵੱਲੋਂ ਪਾਲਕੀ ਸਾਹਿਬ ਦੇ ਨਾਲ ਸ਼ਬਦ ਗਾਇਣ ਕਰ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜੀ ਰੱਖਿਆ ਨੌਜਵਾਨਾਂ ਵੱਲੋਂ ਪਾਲਕੀ ਸਾਹਿਬ ਦੇ ਅੱਗੇ ਫੁੱਲਾਂ ਦੀ ਵਰਖਾ ਕੀਤੀ ਗਈ ਰਸਤੇ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਵਾਸਤੇ ਚਾਹ ਬ੍ਰੈਡ ਅਤੇ ਹੋਰ ਫਰੂਟ ਦੇ ਸਟਾਲ ਲਗਾਏ ਗਏ ਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਰੱਤੇ ਤੋਂ ਜਗ੍ਹਾ ਜਗ੍ਹਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਲਾਂ ਦੀ ਵਰਖਾ ਕਰ ਸਵਾਗਤ ਕੀਤਾ ਗਿਆ ਨਗਰ ਕੀਰਤਨ ਦੀ ਆਰੰਭਤਾ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਨੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਕਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰ ਅਰੰਭਤਾ ਕੀਤੀ l ਨਗਰ ਕੀਰਤਨ ਵਿੱਚ ਰਨਜੀਤ ਅਖਾੜੇ ਦੇ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਦਿਖਾਏ l ਨੌਜਵਾਨਾਂ ਵੱਲੋਂ ਸੁਰਿੰਦਰਪਾਲ ਰਾਮਗੜੀਆ ਦੀ ਅਗਵਾਈ ਹੇਠ ਆਵਾਜਾਈ ਨੂੰ ਕੰਟਰੋਲ ਕੀਤਾ l ਇਸ ਮੌਕੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ , ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਦੇ ਪ੍ਰਧਾਨ ਗੁਰਨਾਮ ਸਿੰਘ ਰਾਮਗੜੀਆ, ਜਥੇਦਾਰ ਦਵਿੰਦਰ ਸਿੰਘ ਕਾਲਾ, ਬਲਵਿੰਦਰ ਸਿੰਘ ਸਿੱਧੂ ਸ ਦਰਸ਼ਨ ਸਿੰਘ ਸਹਿਗਲ ਜਰਨੈਲ ਸਿੰਘ ਅਤੇ ਹੋਰ ਮੈਂਬਰ ਵੱਡੀ ਗਿਣਤੀ ਵਿਚ ਮੌਜੂਦ ਸਨ