ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ
ਕਰਨਾਲ, 25 ਦਸੰਬਰ (ਪਲਵਿੰਦਰ ਸਿੰਘ ਸੱਗੂ)
ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਹਿਬ ਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰਮਤਿ ਸਮਾਗਮ ਗੁਰਦੁਆਰਾ ਡੇਰਾ ਕਾਰਸੇਵਾ ਵਿਖੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੋਂ ਦੀ ਦੇਖ-ਰੇਖ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਗੁਰਪੁਰਬ ਪ੍ਰਬੰਧਕ ਕਮੇਟੀ ਅਤੇ ਡੇਰਾ ਕਾਰ ਸੇਵਾ ਵੱਲੋਂ ਸਾਂਝੇ ਤੌਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਅੱਜ ਕੜਾਕੇ ਦੀ ਠੰਢ ਦੇ ਬਾਵਜੂਦ ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਆਉਣੀਆਂ ਸ਼ੁਰੂ ਹੋ ਗਈਆਂ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਇਸ ਸਮਾਗਮ ਵਿੱਚ ਰਾਗੀ ਜਥੇ ਨੇ ਰਸਮਈ ਕੀਰਤਨ ਕੀਤਾ। ਇਸ ਮੋਕੇ ਜਾਣਕਾਰੀ ਦਿੰਦਿਆਂ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਸਵੇਰੇ ਦਸ ਵਜੇ ਸ਼ੁਰੂ ਹੋਇਆ ਅਤੇ ਦੋ ਵਜੇ ਤੱਕ ਚਲਦਾ ਰਿਹਾ ਸਭ ਤੋਂ ਪਹਿਲਾਂ ਸਵੇਰੇ ਨਾਮ ਸਿਮਰਨ ਕੀਤਾ ਗਿਆ ਇਸ ਤੋਂ ਬਾਅਦ ਰਾਗੀ-ਢਾਡੀ ਕਥਾਵਾਚਕਾਂ ਵੱਲੋਂ ਗੁਰਮਤ ਵਿਚਾਰਾਂ ਕੀਰਤਨ ਅਤੇ ਢਾਡੀ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਇਸ ਮੌਕੇ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਜੁਝਾਰ ਸਿੰਘ ਢਾਡੀ, ਭਾਈ ਗੁਲਾਬ ਸਿੰਘ ਦੇ ਕੀਰਤਨੀ ਜਥੇ, ਬੀਬੀ ਹਰਜੀਤ ਕੌਰ ਸਮੇਤ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰੂ ਦੀ ਮਹਿਮਾ ਦਾ ਗਾਇਨ ਕੀਤਾ।ਇਸ ਮੌਕੇ ਇੰਦਰਪਾਲ ਸਿੰਘ, ਬਲਿਹਾਰ ਸਿੰਘ, ਬਰਿੰਦਰ ਸਿੰਘ, ਦਰਸ਼ਨ ਸਿੰਘ ਸਹਿਗਲ, ਗੁਰਪਾਲ ਸਿੰਘ, ਏ.ਪੀ.ਐਸ.ਚੋਪੜਾ. , ਜਸਵਿੰਦਰ ਸਿੰਘ ਬਿੱਲਾ ਆਦਿ ਹਾਜ਼ਰ ਸਨ।