ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ 5 ਫਰਵਰੀ ਨੂੰ
ਕਰਨਾਲ 3 ਫਰਵਰੀ (ਪਲਵਿੰਦਰ ਸਿੰਘ ਸੱਗੂ)
ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ 5 ਫ਼ਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੈਕਟਰ 7 ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਏਗਾ ਇਸ ਬਾਰੇ ਵਧੇਰੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਦੂਆ ਨੇ ਦੱਸਿਆ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ ਇਸ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਰਾਗੀ ਭਾਈ ਹਰਵਿੰਦਰ ਸਿੰਘ ਜਲੰਧਰ ਵਾਲੇ, ਭਾਈ ਬਲਵਿੰਦਰ ਸਿੰਘ ਰਾਗੀ ਜਥਾ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ, ਭਾਈ ਇੰਦਰਜੀਤ ਸਿੰਘ, ਭਾਈ ਹਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸੈਕਟਰ 7 ਅਤੇ ਭਾਈ ਗੁਰਲਾਲ ਸਿੰਘ ਅਤੇ ਹੋਰ ਜਥਿਆਂ ਵੱਲੋ ਰਸ ਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਜਾਏਗਾ ਇਸ ਲਈ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿੱਚ ਹੁੰਮ-ਹੁਮਾ ਕੇ ਆਪਣੀ ਹਾਜ਼ਰੀ ਭਰ ਸਮਾਗਮ ਨੂੰ ਸਫਲਾ ਕਰੋ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ ਇਸ ਸਮਾਗਮ ਵਿਚ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੌਜੂਦ ਰਹੇਗੀ