ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦਾ 76ਵਾਂ ਜਨਮ ਦਿਨ ਮਨਾਉਣ ਲਈ ਜਥਾ ਰਵਾਨਾ
ਕਰਨਾਲ 12 ਫਰਵਰੀ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਗਰੁੱਪ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਹਰਜੀਤ ਸਿੰਘ ਵਿਰਕ ਅਤੇ ਮਨੋਜ ਸਿੰਘ ਦੁਹਣ ਦੀ ਅਗਵਾਈ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖਾਂ ਦਾ ਜਥਾ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਮਨਾਉਣ ਲਈ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ । ਇਸ ਮੌਕੇ ਹਰਜੀਤ ਸਿੰਘ ਵਿਰਕ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਮਨਾਇਆ ਜਾਂਦਾ ਹੈ ਅੱਜ ਇਸ 76ਵੇਂ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਹਰਿਆਣਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚ ਗਏ ਹਨ । ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤਾ ਜਨਮ ਦਿਨ ਧੂੰਮ-ਧਾਮ ਨਾਲ ਮਨਾਇਆ ਜਾਏਗਾ। ਉਹਨਾਂ ਨੇ ਕਿਹਾ ਅਸੀਂ ਕੌਮੀ ਇਨਸਾਫ ਮੋਰਚਾ ਵੀ ਆਪਣਾ ਸਮਰਥਨ ਦਿੱਤਾ ਹੋਇਆ ਹੈ ਅਸੀਂ ਕੌਮ ਇਨਸਾਫ ਮੋਰਚਾ ਵੀ ਜਾ ਕੇ ਆਪਣਾ ਸਮਰਥਨ ਦੇਵਾਂਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹਾਂ ਇਸ ਬਾਬਤ ਸਿਮਰਨ ਸਿੰਘ ਮਾਨ ਵੱਲੋਂ ਸੰਸਦ ਵਿਚ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਸੀ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦਾ ਅਸੀਂ ਆਪਣਾ ਪੂਰਾ ਸਮਰਥਨ ਦਿੰਦੇ ਰਹਾਂਗੇ । ਕਿਸਾਨ ਅੰਦੋਲਨ ਤੋਂ ਬਾਅਦ ਸਿੱਖਾਂ ਦੇ ਸੇਵਾ ਤੋਂ ਪ੍ਰਭਾਵਿਤ ਹੋ ਕੇ ਸਿੱਖ ਧਰਮ ਵਿੱਚ ਆਪਣਾ ਚੁੱਕੇ ਮਨੋਜ ਸਿੰਘ ਦੁਹਨ ਨੇ ਕਿਹਾ ਬੰਦੀ ਸਿੰਘਾਂ ਨੂੰ ਰਿਹਾ ਨਾ ਕਰਕੇ ਸਿੱਖਾ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿੱਥੇ ਇੱਕ ਪਾਸੇ ਝੂਠੇ ਅਤੇ ਬਲਾਤਕਾਰੀ ਸਾਧ ਨੂੰ ਬਾਰ ਬਾਰ ਪਰੋਲ ਦਿੱਤੀ ਜਾ ਰਹੀ ਹੈ ਉਥੇ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਮਨੁੱਖੀ ਅਧਿਕਾਰਾਂ ਦੇ ਘਾਣ ਕੀਤੀ ਜਾ ਰਹੀ ਹੈ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਾਂਗੇ ਜਲਦ ਤੋਂ ਜਲਦ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਉਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤੁਲਨਾ ਸਰ ਛੋਟੂ ਰਾਮ ਨਾ ਤੁਲਨਾ ਕਰਦੇ ਹੋਏ ਕਿਹਾ ਛੋਟੂ ਰਾਮ ਨੇ ਕਿਸਾਨਾਂ ਦੀ ਅਵਾਜ਼ ਬੁਲੰਦ ਕੀਤੀ ਸੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਵੀ ਕਿਸਾਨਾਂ ਦੀ ਅਤੇ ਆਪਣੇ ਹੱਕਾਂ ਦੀ ਗੱਲ ਕੀਤੀ ਸੀ ਪਰ ਸਰਕਾਰ ਨੇ ਇਸ ਸਾਜ਼ਸ਼ ਅਧੀਨ ਜਾਣ-ਬੁੱਝ ਕੇ ਉਨ੍ਹਾਂ ਨੂੰ ਦਹਿਸ਼ਤਗਰਦ ਕਰਾਰ ਦਿੱਤਾ ਅੱਜ ਵੀ ਜੇ ਕੋਈ ਆਪਣੇ ਹੱਕਾਂ ਦੀ ਗੱਲ ਕਰਦਾ ਹੈ ਤਾਂ ਉਸ ਨੂੰ ਦਹਿਸ਼ਤਗਰਦ ਆਖ ਕੇ ਨਕਾਰਿਆ ਜਾਂਦਾ ਹੈ ਇਸ ਮੌਕੇ ਸੈਂਕੜੇ ਦੀ ਗਿਣਤੀ ਵਿੱਚ ਸਿੱਖ ਮੌਜੂਦ ਸਨ