ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਕੁਰੂਕਸ਼ੇਤਰ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਸੇਵਾ-ਸੰਭਾਲ ਆਪਣੇ ਹੱਥ ਵਿੱਚ ਲਈ
ਹਰਿਆਣਾ ਕਮੇਟੀ ਨੇ ਕੁਰੁਕਸ਼ੇਤਰ ਦੇ ਮੁੱਖ ਦਫਤਰ ਅੱਤੇ ਗੋਲਕ ਨੂੰ ਆਪਣੇ ਜਿੰਦਰੇ ਲਗਾਏ
ਕਰਨਾਲ 19 ਫਰਵਰੀ (ਪਲਵਿੰਦਰ ਸਿੰਘ ਸੱਗੂ)
ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਰੁਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਸੇਵਾ ਸੰਭਾਲ ਲਈ ਹੈ ਇਸ ਤੋਂ ਪਹਿਲੋਂ ਇਤਿਹਾਸਿਕ ਗੁਰਦੁਆਰੇ ਦੀ ਸੇਵਾ-ਸੰਭਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਸੀ ਅਤੇ ਕੁਰੂਕਸ਼ੇਤਰ ਵਿਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਦਾ ਮੁੱਖ ਦਫ਼ਤਰ ਮਨਾਇਆ ਗਿਆ ਸੀ ਜਿਸ ਨੂੰ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ, ਜਰਨਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਐਜੈਕਟਿਵ ਮੈਂਬਰ ਵੀਨਰ ਸਿੰਘ, ਐਜੇਕਟਿਵ ਮੈਬਰ ਗੁਰਬਖਸ਼ ਸਿੰਘ, ਐਜੇਕਟਿਵ ਮੈਬਰ ਜਸਵੰਤ ਸਿੰਘ, ਮੈਂਬਰ ਸੁਖਵਿੰਦਰ ਸਿੰਘ ਤਕਰੀਬਨ ਸਾਰੇ ਮੈਂਬਰ ਸਾਢੇ ਚਾਰ ਵਜੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਹੁੰਚ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਆਪਣੇ ਹੱਥ ਲੈ ਲਿਆ ਅਤੇ ਕੁਰੁਕਸ਼ੇਤਰ ਦੇ ਮੁੱਖ ਦਫਤਰ ਨੂੰ ਆਪਣਾ ਜੰਦਰਾ ਲਾ ਦਿੱਤਾ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰੂ ਦੀ ਗੋਲਕ ਤੇ ਲੱਗੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਿੰਦੇ ਕਟਰ ਨਾਲ ਕੱਟ ਦਿੱਤੇ ਅਤੇ ਆਪਣੇ ਨਵੇਂ ਜੰਦਰੇ ਲੱਗਾ ਦਿੱਤੇ ਗਏ ਅੱਤੇ ਜਿੰਦਰਿਆਂ ਉੱਤੇ ਆਪਣੀ ਸੀਲ ਲਗਾ ਦਿੱਤੀ ਇਸ ਮੌਕੇ ਕਿਸੇ ਵੀ ਤਰਾਂ ਦਾ ਕੋਈ ਵਿਰੋਧ ਨਹੀਂ ਹੋਇਆ ਪਰ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ ਵਿੱਚ ਗੁਰਦੁਆਰਾ ਦੇ ਬਾਹਰ ਤਾਇਨਾਤ ਸੀ ਜਦੋਂ ਇਹ ਪੂਰੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਕਿਸੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਾਂ ਕਰਮਚਾਰੀ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਮੁਕੰਮਲ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਆਪਣੇ ਹੱਥ ਵਿੱਚ ਲੈ ਲਿਆ। ਇਸ ਮੌਕੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨੂੰ ਕਿਹਾ ਅੱਜ ਤੋਂ ਬਾਅਦ ਤੁਸੀਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕਰਮਚਾਰੀ ਹੋ ਅੱਜ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅੰਡਰ ਤੁਸੀਂ ਕੰਮ ਕਰੋਗੇ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਗੁਰਦੁਆਰਿਆਂ ਦੇ ਕਰਮਚਾਰੀਆਂ ਗ੍ਰੰਥੀਆਂ ਰਾਗੀਆਂ ਪ੍ਰਚਾਰਕਾਂ ਨੂੰ ਤਨਖਾਹ ਅਤੇ ਭੱਤਿਆਂ ਦਿੱਤੇ ਜਾਂਦੇ ਸੀ ਉਹ ਓਸੇ ਤਰਾਂ ਦਿੱਤੇ ਜਾਣਗੇ ਇਸ ਇਸ ਮੌਕੇ ਕੰਵਲਜੀਤ ਸਿੰਘ ਅਜਨਾਲਾ, ਭੁਪਿੰਦਰ ਸਿੰਘ ਸੈਂਕੜਾ ਅਤੇ ਹੋਰ ਮੈਂਬਰ ਮੌਜੂਦ ਸਨ।