ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਹਰਿਆਣਾ ਦੇ ਚਾਰ ਹੋਰ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲਿਆ
ਹਰਿਆਣਾ 21ਫਰਵਰੀ (ਪਲਵਿੰਦਰ ਸਿੰਘ ਸੱਗੂ)
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦੋ ਦਿਨ ਪਹਿਲਾਂ ਕੁਰੁਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਸੀ ਇਸ ਤੋਂ ਬਾਅਦ ਕੁਰਕਸ਼ੇਤਰ ਵਿੱਚ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਦੂਜੇ ਦਿਨ ਵਿਰੋਧ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਨੇ ਪ੍ਰਬੰਧ ਵਿਚ ਵਿਘਨ ਪਾਉਣ ਆਏ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ । ਇਸ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੇ ਹੌਸਲੇ ਬੁਲੰਦ ਹੋ ਗਏ ਅਤੇ ਅੱਜ ਚਾਰ ਹੋਰ ਇਤਿਹਾਸਕ ਗੁਰਦੁਆਰਾ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ । ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਜਿਨ੍ਹਾਂ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਿਆ ਉਨ੍ਹਾਂ ਵਿੱਚ ਕੈਥਲ ਦੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਨਿੰਮ ਸਾਹਿਬ ਅਤੇ ਜੀਂਦ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਮੰਜੀ ਸਾਹਿਬ ਅਤੇ ਗੁਰਦੁਆਰਾ ਧਮਧਾਨ ਸਾਹਿਬ ਪਾਤਸ਼ਾਹੀ ਨੌਵੀਂ ਦਾ ਪ੍ਰਬੰਧ ਵੀ ਆਪਣੇ ਹੱਥਾਂ ਵਿੱਚ ਲੈ ਲਿਆ । ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਸੀ ਪਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਕਿਸੇ ਵੀ ਗੁਰਦੁਆਰੇ ਵਿੱਚ ਕਿਸੇ ਵੀ ਤਰਾਂ ਦਾ ਕੋਈ ਵਿਰੋਧ ਨਹੀਂ ਹੋਇਆ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ-ਸੰਭਾਲ ਲੈਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ਗਈ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵੱਲੋਂ ਹੁਕਮਨਾਮਾ ਲਿਆ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਗਜਾਏ ਗਏ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਜਰਨਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅਤੇ ਹੋਰ 20 ਦੇ ਕਰੀਬ ਮੈਂਬਰ ਮੌਜੂਦ ਸਨ