ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300-ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਫਤਿਹ ਮਾਰਚ ਦੇ ਕਰਨਾਲ ਪਹੁੰਚਨ ਤੇ ਜੋਰਦਾਰ ਸਵਾਗਤ ਕੀਤਾ ਗਿਆ
ਕਰਨਾਲ 6 ਅਪ੍ਰੈਲ (ਪਲਵਿੰਦਰ ਸਿੰਘ ਸੱਗੂ)
ਸਿੱਖ ਕੌਮ ਦੇ ਸੂਰਬੀਰ ਯੋਧਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਅਤੇ ਅਕਾਲੀ ਫੂਲਾ ਸਿੰਘ ਦੇ ਦੋ ਸਾਲਾਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਫਤਿਹ ਮਾਰਚ ਅਰੰਭ ਕੀਤਾ ਗਿਆ ਸੀ ਇਹ ਮਾਰਚ ਕੱਲ ਰਾਤ ਅੰਬਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਰਾਤ ਵਿਸ਼ਰਾਮ ਲਈ ਰੁਕਿਆ ਜਿੱਥੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਅਤੇ ਰਾਤ ਦੇ ਰਹਿਣ ਦਾ ਪ੍ਰਬੰਧ ਕੀਤਾ । ਦਿੱਲੀ ਫਤਹਿ ਮਾਰਚ ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਤੋਂ ਆਰੰਭ ਹੋ ਫਤਿਹ ਮਾਰਚ ਨਗਰ ਕੀਰਤਨ ਸ਼ਾਹਬਾਦ ਪਿਪਲੀ ਨੀਲੋਖੇੜੀ ਤਰਾਵੜੀ ਦੇ ਰਸਤੇ ਹੋਏ ਕਰਨਾਲ ਪਹੁੰਚਿਆ ਜਿੱਥੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਜਨਮ ਸ਼ਤਾਬਦੀ ਕਮੇਟੀ ਦੇ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪ੍ਰਿਤਪਾਲ ਸਿੰਘ ਪੰਨੂ ਦੀ ਦੇਖ-ਰੇਖ ਵਿਚ ਮੋਟਰ ਸਾਇਕਲਾਂ ਦੇ ਕਾਫ਼ਲੇ ਨਾਲ ਨਗਰ ਕੀਰਤਨ ਗੁਰਦੁਆਰਾ ਮਾਤਾ ਸਾਹਿਬ ਕੌਰ (ਬਾਬਾ ਜੰਗ ਸਿੰਘ ) ਜੀ ਟੀ ਰੋਡ ਵਿਖੇ ਲੈ ਕੇ ਆਏ ਜਿੱਥੇ ਕਰਨਾਲ ਦੀਆਂ ਸੰਗਤਾਂ ਨੇ ਬਾਬਾ ਜੋਗਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਵਿੱਚ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ ਬਾਬਾ ਜੋਗਾ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਲੰਗਰ ਪ੍ਰਸ਼ਾਦਾ ਛਕਾ ਕੇ ਸੇਵਾ ਕੀਤੀ ਇਸ ਤੋਂ ਬਾਅਦ ਨਗਰ ਕੀਰਤਨ ਅੱਗੇ ਨੂੰ ਰਵਾਨਾ ਹੋਇਆ ਅਤੇ ਸੈਕਟਰ-5 ਦੇ ਚੌਕ ਤੇ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਗੁਰਪੁਰਬ ਪ੍ਰਬੰਧਕ ਕਮੇਟੀ ਕਰਨਾਲ ਅਤੇ ਸੈਕਟਰ-5 ਅਤੇ ਚਾਰ ਦੀ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੁੰਦਰ ਰੁਮਾਲਾ ਸਾਹਿਬ ਭੇਂਟ ਕੀਤੀ ਅਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ । ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਵਿੱਚ ਫਲ ਫਰੂਟ ਵੰਡੇ ਗਏ ਅਤੇ ਸਕੱਤਰ ਇੰਦਰਪਾਲ ਸਿੰਘ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਵੱਡੀ ਗਿਣਤੀ ਵਿੱਚ ਰਾਮਗੜ੍ਹੀਆ ਸਭਾ ਦੇ ਮੈਂਬਰ ਪ੍ਰਧਾਨ ਕੁਲਵੰਤ ਸਿੰਘ ਕਲੇਰ, ਸੁਰਿੰਦਰਪਾਲ ਰਾਮਗੜ੍ਹੀਆ, ਇਕਬਾਲ ਸਿੰਘ ਰਾਮਗੜ੍ਹੀਆ, ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ, ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ ਇੰਦਰਪਾਲ ਸਿੰਘ , ਹਰਪ੍ਰੀਤ ਸਿੰਘ ਚੀਮਾ, ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਲਾਬ ਸਿੰਘ ਮੂਣਕ, ਬਾਬਾ ਅਵਤਾਰ ਸਿੰਘ ਕੋਮਲ ਅਤੇ ਹੋਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ