ਖ਼ਾਲਸਾ ਫ਼ਤਹਿ ਮਾਰਚ ਰਾਤ ਆਰਾਮ ਤੋਂ ਬਾਦੇ ਵਾਅਦ ਆਪਣੇ ਅਗਲੇ ਪੜਾਅ ਲਈ ਹੋਇਆ ਰਵਾਨਾ
ਕਰਨਾਲ 21 ਅਪ੍ਰੈਲ ( ਪਲਵਿੰਦਰ ਸਿੰਘ ਸੱਗੂ)
ਸਿੱਖ ਕੌਮ ਦੇ ਮਹਾਨ ਜਰਨੈਲ ਸੂਰਬੀਰ ਯੋਧਾ ਮਹਾਰਾਜਾ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਤਿੰਨ ਸੌ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੱਲ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿਲੀ ਤੋਂ ਖ਼ਾਲਸਾ ਫਤਿਹ ਮਾਰਚ ਅਰੰਭ ਕੀਤਾ ਗਿਆ ਸੀ। ਖ਼ਾਲਸਾ ਫਤਿਹ ਮਾਰਚ ਸੋਨੀਪਤ, ਪਾਣੀਪਤ ਤੋਂ ਹੁੰਦਾ ਹੋਇਆ ਕਲ ਰਾਤ ਅਰਾਮ ਲਈ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ । ਰਾਤ ਦੇ ਅਰਾਮ ਤੋਂ ਬਾਅਦ ਅੱਜ ਸਵੇਰੇ 9 ਵਜੇ ਖ਼ਾਲਸਾ ਫ਼ਤਹਿ ਮਾਰਚ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰ ਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਨਜੂਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰ ਕੇ ਖਾਲਸਾ ਅਤੇ ਮਾਰਚ ਨੂੰ ਆਪਣੇ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਪੰਜਾਂ ਪਿਆਰਿਆਂ ਅਤੇ ਸਾਰੇ ਸੇਵਾਦਾਰਾਂ ਅਤੇ ਹੋਰਨਾਂ ਅਹੁਦੇਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨ ਕੀਤਾ । ਸੰਗਤਾਂ ਵੱਲੋਂ ਪਾਲਕੀ ਸਾਹਿਬ ਅੱਗੇ ਫੁੱਲਾਂ ਦੀ ਵਰਖਾ ਕਰਦੇ ਹੋਏ ਫ਼ਤਹਿ ਮਾਰਚ ਨੂੰ ਅਗਲੇ ਪੜਾਅ ਲਈ ਬੜੀ ਸ਼ਰਧਾ ਭਾਵਨਾ ਨਾਲ ਰਵਾਨਗੀ ਦਿੱਤੀ । ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਡੇਰਾ ਕਾਰ ਸੇਵਾ ਪਹੁੰਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਸ ਮੌਕੇ ਇੰਟਰਨੈਸ਼ਨਲ ਸਿੱਖ ਫੋਰਮ ਦੇ ਜਰਨਲ ਸਕੱਤਰ ਅਤੇ ਨਿਫਾ ਸੰਯੋਜਕ ਪਿਤਪਾਲ ਪੰਨੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਤੇ ਖ਼ਾਲਸਾ ਫਤਿਹ ਮਾਰਚ 20 ਅਪ੍ਰੈਲ ਨੂੰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਆਰੰਭ ਕੀਤਾ ਖ਼ਾਲਸਾ ਫਤਿਹ ਮਾਰਚ ਹਰਿਆਣਾ ਦੇ ਵਿਚੋਂ ਹੁੰਦਾ ਹੋਇਆ ਅੱਜ ਪੰਜਾਬ ਦਾਖਲ ਹੋਵੋ ਰਾਤ ਨੂੰ ਪਟਿਆਲਾ ਪਹੁੰਚੇਗਾ ਇੱਕ ਤੋਂ ਬਾਦ ਖਾਲਸਾ ਫਤਿਹ ਮਾਰਚ ਪੰਜਾਬ ਦੇ ਵੱਖੋ ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ 4 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਮਾਰਚ ਦੀ ਸਮਾਪਤੀ ਹੋਵੇਗੀ ਇਸ ਖਾਲਸਾ ਫ਼ਤਹਿ ਮਾਰਚ ਦੇ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਅਤੇ ਸਿੱਖ ਇਤਿਹਾਸ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਮਿਲ ਰਹੀ ਹੈ ਇਸ ਫਤਿਹ ਮਾਰਚ ਨਾਲ ਸਿੱਖ ਨੌਜਵਾਨ ਪੀੜ੍ਹੀ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਤੋਂ ਜਾਣੂ ਹੋਣਗੇ। ਅੱਜ ਖ਼ਾਲਸਾ ਫ਼ਤਹਿ ਮਾਰਚ ਦੇ ਅਗਲੇ ਪੜਾਅ ਦੀ ਰਵਾਨਗੀ ਸਮੇਂ ਸ੍ਰ ਇੰਦਰਪਾਲ ਸਿੰਘ ਸਕੱਤਰ ਗੁਰਪੁਰਬ ਪ੍ਰਬੰਧਕ ਕਮੇਟੀ, ਜਥੇਦਾਰ ਭੁਪਿੰਦਰ ਸਿੰਘ ਅਸੰਧ ਸੀਨੀਅਰ ਮੀਤ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਰਿੰਦਰਪਾਲ ਸਿੰਘ ਰਾਮਗੜ੍ਹੀਆ, ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ, ਗੁਰੂਦਵਾਰਾ ਸ੍ਰੀ ਗੁਰੂ ਤੇਗ ਬਹਾਦਰ ਦੇ ਪ੍ਰਧਾਨ ਗੁਰਨਾਮ ਸਿੰਘ ਰਾਮਗੜ੍ਹੀਆ, ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ, ਰਾਮਗੜੀਆ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਕਲੇਰ, ਸੇਵਾਦਾਰ ਗੁਰਸੇਵਕ ਸਿੰਘ, ਬਲਿਹਾਰ ਸਿੰਘ, ਜਸਵਿੰਦਰ ਸਿੰਘ ਬਿੱਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਿਆਣਾ ਤੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਜਿੰਦਰ ਸਿੰਘ ਲਾਡਵਾ, ਸੁਖਵੰਤ ਸਿੰਘ ਨੀਸਿੰਗ, ਅਤੇ ਹੋਰ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ