ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਗੁਰਵਿੰਦਰ ਕੌਰ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਈ
ਕਰਨਾਲ 10 ਮਈ (ਪਲਵਿੰਦਰ ਸਿੰਘ ਸੱਗੂ)
ਕਰਨਾਲ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਪਾਰਟੀ ਦੀ ਅਹੁਦੇਦਾਰ ਰਹੀ ਗੁਰਵਿੰਦਰ ਕੌਰ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਹੁੱਡਾ ਅਤੇ ਕਾਂਗਰਸ ਪਾਰਟੀ ਸੂਬਾ ਪ੍ਰਧਾਨ ਉਦੈਭਾਨ ਨੇ ਚੰਡੀਗੜ੍ਹ ਸਥਿਤ ਹਰਿਆਣਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਗੁਰਵਿੰਦਰ ਕੌਰ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਦਿੱਤੀ।ਉਨ੍ਹਾਂ ਨੂੰ ਪਾਰਟੀ ਦਾ ਪਟਕਾ ਗਲ ਵਿਚ ਪਾ ਕੇ ਪੰਜਬੀ ਸੁਆਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ, ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਕਰਨਾਲ ਇੰਚਾਰਜ ਲਹਿਰੀ ਸਿੰਘ, ਕਰਨਾਲ ਜ਼ਿਲ੍ਹਾ ਕਨਵੀਨਰ ਤ੍ਰਿਲੋਚਨ ਸਿੰਘ, ਸਾਬਕਾ ਸੂਬਾ ਕਾਂਗਰਸ ਸਕੱਤਰ ਰਘਬੀਰ ਸੰਧੂ ਅਤੇ ਗਗਨ ਮਹਿਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਕਾਂਗਰਸੀ ਆਗੂਆਂ ਨੇ ਕਿਹਾ ਕਿ ਗੁਰਵਿੰਦਰ ਕੌਰ ਕਈ ਸਮਾਜਿਕ ਸੰਸਥਾਵਾਂ ਨਾਲ ਜੁੜੀ ਹੋਈ ਹੈ। ਉਹ ਸੁੱਖ ਫਾਊਂਡੇਸ਼ਨ ਦੀ ਚੇਅਰਪਰਸਨ ਹੈ ਅਤੇ ਇੱਕ ਵਧੀਆ ਪਰਵੱਕਤਾ ਹਨ । ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਅਤੇ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਤ੍ਰਿਲੋਚਨ ਸਿੰਘ ਅਤੇ ਰਘਬੀਰ ਸੰਧੂ ਨੇ ਕਿਹਾ ਕਿ ਔਰਤਾਂ ਨੂੰ ਕਾਂਗਰਸ ਵਿੱਚ ਹੀ ਬਣਦਾ ਮਾਣ ਸਤਿਕਾਰ ਮਿਲਦਾ ਹੈ। ਗੁਰਵਿੰਦਰ ਕੌਰ ਨੇ ਕਾਂਗਰਸ ਵਿੱਚ ਵਿਸ਼ਵਾਸ ਜਤਾਉਂਦਿਆਂ ਇੱਕ ਚੰਗਾ ਕਦਮ ਚੁੱਕਿਆ ਹੈ। ਇਸ ਮੌਕੇ ਗੁਰਵਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਏ ਹਨ।ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ, ਸੂਬਾ ਪ੍ਰਧਾਨ ਉਦੈਭਾਨ ਅਤੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੀ ਯੋਗ ਅਗਵਾਈ ਹੇਠ ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ। ਇਸ ਦੌਰਾਨ ਸੁਸ਼ਮਾ ਮੱਕੜ, ਮਮਤਾ ਮਲਿਕ, ਰਵਨੂਰ ਸਿੰਘ, ਇੰਦਰਜੀਤ ਸਿੰਘ ਅਤੇ ਵਿਕਾਸ ਕਪੂਰ ਸਮੇਤ ਹੋਰ ਵੀ ਕਾਂਗਰਸ ਵਿੱਚ ਸ਼ਾਮਲ ਹੋਏ।