ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਏਗਾ- ਜਥੇਦਾਰ ਭੁਪਿੰਦਰ ਸਿੰਘ ਅਸੰਧ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਜੂਨ ਨੂੰ ਨਗਰ ਕੀਰਤਨ ਸਜਾਇਆ ਜਾਵੇਗ
ਕਰਨਾਲ 31 ਮਈ (ਪਲਵਿੰਦਰ ਸਿੰਘ ਸੱਗੂ)
ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਏਗਾ ਇਸ ਬਾਰੇ ਵਧੇਰੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੂਰਕਸ਼ੇਤਰ ਵਿਖੇ ਮਨਾਇਆ ਜਾ ਰਿਹਾ ਹੈ ਸਮਾਗਮਾਂ ਦੀ ਆਰੰਭਤਾ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਸ਼ੁਰੂ ਕਰਕੇ ਕੀਤੀ ਗਈ ਹੈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 4 ਜੂਨ ਕੁਰੂਕਸ਼ੇਤਰ ਵਿਖੇ ਸਜਾਇਆ ਜਾਵੇਗਾ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸਮੂਲੀਅਤ ਕਰਨ ਗਿਆ ਅਤੇ ਮੁੱਖ ਸਮਾਗਮ 5 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਕੀਰਤਨ ਸਮਾਗਮ ਕਰਕੇ ਕਰਵਾਇਆ ਜਾਏਗਾ ਇਸ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਪ੍ਰਚਾਰਕ , ਸੰਤ ਮਹਾਪੁਰਸ਼,ਪਹੁੰਚ ਕੇ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ ਅਤੇ ਰਾਗੀ ਸਿੰਘ ਰਸ ਭਿੰਨਾ ਕੀਰਤਨ ਕਰ ਸੰਗਤ ਨੂੰ ਨਿਹਾਲ ਕਰਨਗੇ। ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਕੁਰੂਕਸ਼ੇਤਰ ਵਿਖੇ ਪਾਉਂਦੀਆਂ ਹਨ ਸੰਗਤਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਇਨ੍ਹਾਂ ਸਮਾਗਮਾਂ ਵਿਚ ਗੁਰੂ ਦੇ ਅਟੁੱਟ ਲੰਗਰ ਵਰਤਾਏ ਜਾਣਗੇ ਉਨ੍ਹਾਂ ਨੇ ਕਿਹਾ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸਰੋਵਰ ਵਿੱਚ ਇਸ਼ਨਾਨ ਕਰਦੀਆਂ ਹਨ ਸੰਗਤਾਂ ਦੇ ਇਸ਼ਨਾਨ ਲਈ ਸਰੋਵਰ ਦੀ ਸਾਫ ਸਫਾਈ ਦੇ ਲਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ ।ਗੁਰਦੁਆਰਾ ਸਾਹਿਬ ਨੂੰ ਬੜੇ ਹੀ ਸੋਹਣੇ ਅਤੇ ਸੁਚਜੇ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ ਇਹਨਾਂ ਸਮਾਗਮਾਂ ਨੂੰ ਸਫਲਾ ਬਨਾਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰ ਦਿਨ-ਰਾਤ ਲਗਨ ਦੇ ਨਾਲ ਸਾਰਾ ਪ੍ਰਬੰਧ ਕਰ ਰਹੇ ਹਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਵੱਡੀ ਗਿਣਤੀ ਸਮੂਲੀਅਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਸੰਗਤਾਂ ਲਈ ਹਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ