ਭੀਮ ਆਰਮੀ ਦੇ ਮੁਖੀ ‘ਤੇ ਹੋਏ ਹਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ: ਤ੍ਰਿਲੋਚਨ ਸਿੰਘ
ਕਰਨਾਲ 29 ਜੂਨ (ਪਲਵਿੰਦਰ ਸਿੰਘ ਸੱਗੂ)
ਕਰਨਾਲ ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਤ੍ਰਿਲੋਚਨ ਸਿੰਘ ਨੇ ਦੇਵਬੰਦ ‘ਚ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਰਨਾਲ ਦੇ ਸਾਰੇ ਕਾਂਗਰਸੀ ਵਰਕਰਾਂ ਦੀ ਤਰਫੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਦਰਸ਼ੇਖਰ ਦਲਿਤ ਸਮਾਜ ਦੇ ਨੌਜਵਾਨ ਅਤੇ ਉੱਘੇ ਆਗੂ ਹਨ। ਉਨ੍ਹਾਂ ‘ਤੇ ਇੱਕ ਸਾਜ਼ਿਸ਼ ਦੇ ਤਹਿਤ ਹਮਲਾ ਕੀਤਾ ਗਿਆ ਹੈ। ਇਸ ਹਮਲੇ ਨਾਲ ਉੱਤਰ ਪ੍ਰਦੇਸ਼ ਦੀ ਅਮਨ-ਕਾਨੂੰਨ ਦੀ ਸਥਿਤੀ ਵੀ ਸਾਹਮਣੇ ਆਈ ਹੈ। ਕਾਂਗਰਸ ਮੰਗ ਕਰਦੀ ਹੈ ਕਿ ਮਾਮਲੇ ਦੀ ਸੀਬੀਆਈ ਜਾਂਚ ਕਰਵਾ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।