ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਕਰਨਾਲ 11 ਜੁਲਾਈ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਬਾਲਾ ਪ੍ਰੀਤਮ ਅਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਡੇਰਾ ਕਾਰਸੇਵਾ ਅਤੇ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਡੇਰਾ ਮੁਖੀ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ ਰੇਖ ਵਿਚ ਸਮਾਗਮ ਕਰਵਾਇਆ । ਇਸ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ,ਪ੍ਰਚਾਰਕ , ਕਥਾਵਾਚਕਾ ਵਲੋ ਗੁਰੂ ਦੀ ਮਹਿਮਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਕਥਾਵਾਚਕ ਵੱਲੋਂ ਗੁਰੂ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ । ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿੱਚ ਹੁੰਮ ਹੁਮਾ ਕੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਪੂਰਨ ਮੱਥਾ ਟੇਕਿਆ ਅਤੇ ਕੀਰਤਨ ਦਾ ਅਨੰਦ ਮਾਣਿਆ । ਰਾਗੀ ਜੱਥਾ ਭਾਈ ਗੁਲਾਬ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਵੀ ਰਸ ਭਿੰਨਾ ਕੀਰਤਨ ਕੀਤਾ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ ਇੰਦਰਪਾਲ ਸਿੰਘ ਨੇ ਰਾਗੀ ਜਥਿਆਂ ,ਕਥਾਵਾਚਕਾਂ ,ਪ੍ਰਚਾਰਕਾਂ ਅਤੇ ਸੇਵਾਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸੰਗਤਾਂ ਲਈ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ ਵੱਡੀ ਗਿਣਤੀ ਵਿੱਚ ਸੰਗਤ ਨੇ ਲੰਗਰ ਛੱਕ ਗੁਰੂ ਦਾ ਸ਼ੁਕਰਾਨਾ ਕੀਤਾ । ਕਰਨਾਲ ਇਲਾਕੇ ਤੋਂ ਸੰਗਤਾਂ ਹੁੰਮ-ਹੁਮਾ ਕੇ ਗੁਰਦੁਆਰਾ ਸਾਹਿਬ ਪਹੁੰਚੀਆਂ ਅਤੇ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ, ਸਕੱਤਰ ਇੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ ,ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨਰੂਲਾ, ਗੁਰਪਾਲ ਸਿੰਘ ਢੋਨੀ, ਸੁਰਿੰਦਰ ਸਿੰਘ ਮੂਨਕ, ਤਜਿੰਦਰਪਾਲ ਸਿੰਘ ਡਿੰਪੀ, ਸੇਵਾਦਾਰ ਗੁਰਸੇਵਕ ਸਿੰਘ, ਏ ਪੀ ਐਸ ਚੋਪੜਾ, ਐੱਸ ਐੱਸ ਪਸਰੀਚਾ, ਗੁਰਨਾਮ ਸਿੰਘ ਰਾਮਗੜ੍ਹੀਆ ਜਸਵਿੰਦਰ ਸਿੰਘ ਬਿੱਲਾ, ਹੋਰ ਮੈਂਬਰ ਸੇਵਾਦਾਰ ਅਤੇ ਸੰਗਤਾਂ ਮੌਜੂਦ ਸਨ।