ਬੀਏ ਪਹਿਲੇ ਸਮੈਸਟਰ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਰਿਹਾ ਦਬਦਬਾ
ਕਰਨਾਲ 17 ਅਗਸਤ (ਪਲਵਿੰਦਰ ਸਿੰਘ ਸੱਗੂ)
ਕਰਨਾਲ ਦੇ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਅੰਗਰੇਜ਼ੀ ਦੇ ਵਿਦਿਆਰਥੀਆਂ ਨੇ ਬੀਏ ਪਹਿਲੇ ਸਮੈਸਟਰ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਥਾਪਿਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਗੁਰਿੰਦਰ ਸਿੰਘ ਨੇ ਦੱਸਿਆ ਕਿ ਸਾਡੀ ਹੋਣਹਾਰ ਵਿਦਿਆਰਥਣ ਸ਼ਾਲੂ ਨੇ ਅੰਗਰੇਜ਼ੀ ਵਿਸ਼ੇ ਵਿੱਚ 97 ਅੰਕ ਪ੍ਰਾਪਤ ਕੀਤੇ ਹਨ। ਦੂਜੇ ਪਾਸੇ ਤਨੀਸ਼ਾ ਨੇ 95 ਅਤੇ ਜੀਸਸ ਅਤੇ ਰਵੀਨਾ ਨੇ 96 ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਡਾ: ਗੁਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ | ਕਾਲਜ ਪ੍ਰਬੰਧਕੀ ਕਮੇਟੀ ਦੀ ਜਨਰਲ ਸਕੱਤਰ ਸਰਦਾਰਨੀ ਜਸਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਮਠਿਆਈਆਂ ਖਿਲਾ ਕੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਮੁਖੀ ਸਰਦਾਰ ਕੰਵਰਜੀਤ ਸਿੰਘ ਪ੍ਰਿੰਸ ਨੇ ਪ੍ਰਿੰਸੀਪਲ, ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪਿ੍ੰਸੀਪਲ ਡਾ: ਗੁਰਿੰਦਰ ਸਿੰਘ ਨੇ ਕਿਹਾ ਕਿ ਸਾਡੇ ਵਿਦਿਆਰਥੀ ਅਕਾਦਮਿਕ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਕਈ ਇਨਾਮ ਜਿੱਤ ਕੇ ਕਾਲਜ ਦੀ ਤਰੱਕੀ ਵਿਚ ਯੋਗਦਾਨ ਪਾ ਰਹੇ ਹਨ | ਵਿਦਿਆਰਥੀਆਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਡਾ: ਦੇਵੀ ਭੂਸ਼ਨ, ਡਾ: ਦੀਪਕ, ਡਾ: ਅਮਰਜੀਤ ਕੌਰ, ਡਾ: ਪੂਜਾ ਰਾਣੀ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਪੂਜਾ ਚੌਧਰੀ ਅਤੇ ਡਾ: ਜੁਝਾਰ ਸਿੰਘ ਹਾਜ਼ਰ ਸਨ।