ਖਾਲਸਾ ਸਿਰਜਣਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ 13 ਅਪ੍ਰੈਲ ਨੂੰ- ਬਾਬਾ ਸੁਖਾ ਸਿੰਘ
ਕਰਨਾਲ 1 ਅਪ੍ਰੈਲ (ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਗੁਰਪੁਰਬ ਪ੍ਰਬੰਧਕ ਕਮੇਟੀ ਵੱਲੋ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਕੀਤੀ ਗਈ ਜਿਸ ਵਿੱਚ ਖਾਲਸਾ ਸਿਰਜਣਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਲਈ ਵਿਸ਼ੇਸ਼ ਵਿਚਾਰਾਂ ਕੀਤੀਆਂ ਗਈਆਂ ਜਿਸ ਵਿੱਚ ਮਤਾ ਪਾਸ ਹੋਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਅਤੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ 9:00 ਨਗਰ ਕੀਰਤਨ ਅਰੰਭ ਕੀਤਾ ਜਾਏਗਾ ਇਹ ਨਗਰ ਕੀਰਤਨ ਕਰਨ ਗੇਟ, ਕਮੇਟੀ ਚੋਂਕ, ਰੇਲਵੇ ਰੋਡ, ਹਾਂਸੀ ਚੌਂਕ, ਕੈਥਲ ਰੋਡ ,ਪ੍ਰੇਮ-ਨਗਰ ,ਰਾਮਨਗਰ , ਠੰਢੀ ਸੜਕ, ਕਲਪਨਾ ਚਾਵਲਾ ਮੈਡੀਕਲ ਕਾਲਜ, ਹਸਪਤਾਲ ਚੌਕ, ਮਾਡਲ ਟਾਊਨ ,ਸੈਕਟਰ 12 ,ਨਿਰਮਲ ਕੁਟੀਆ, ਗੁਰਦੁਆਰਾ ਸੈਕਟਰ 7, ਨਾਨਕਸਰ ਸੈਕਟਰ 6, ਮੇਰਠ ਰੋਡ, ਮਹਾਰਾਣਾ ਪ੍ਰਤਾਪ ਚੌਂਕ ਤੋਂ ਹੁੰਦਾ ਹੋਇਆ ਸ਼ਾਮ ਨੂੰ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਵੇਗੀ ਅਤੇ 13 ਅਪ੍ਰੈਲ ਨੂੰ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਮਹਾਨ ਰਾਗੀ ,ਢਾਡੀ, ਪ੍ਰਚਾਰਕ ਅਤੇ ਕਥਾ ਵਾਚਕ ਵਿਸ਼ੇਸ ਹਾਜਰੀ ਭਰ ਕੇ ਸੰਗਤ ਨੂੰ ਨਿਹਾਲ ਕਰਨਗੇ ਇਹ ਸਾਰਾ ਸਮਾਗਮ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ ਰੇਖ ਵਿੱਚ ਸਾਰੀਆਂ ਸਿੱਖ ਜਥੇਬੰਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਗੁਰਦੁਆਰਾ ਡੇਰਾ ਕਾਰ ਸੇਵਾ ਵੱਲੋਂ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਵਿਸ਼ੇਸ਼ ਸਹਿਯੋਗ ਸਿੱਖ ਮਿਸ਼ਨ ਹਰਿਆਣਾ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਸ੍ਰੀ ਅੰਮ੍ਰਿਤਸਰ ਵੱਲੋਂ) ਕੀਤਾ ਜਾ ਰਿਹਾ ਹੈ ਇਸ ਸਮਾਗਮ ਵਿਚ ਜਥੇਦਾਰ ਭੁਪਿੰਦਰ ਸਿੰਘ ਅਸੰਧ ਮੈਂਬਰ ਐਸਜੀਪੀਸੀ ਵਿਸ਼ੇਸ਼ ਹਾਜ਼ਰੀ ਭਰਨਗੇ ਇਸ ਲਈ ਬਾਬਾ ਸੁੱਖਾ ਸਿੰਘ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਆਪਣੀ ਹਾਜ਼ਰੀ ਭਰਨ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅੱਜ ਦੀ ਇਸ ਮੀਟਿੰਗ ਵਿਚ ਜਥੇਦਾਰ ਦਵਿੰਦਰ ਸਿੰਘ ਕਾਲਾ, ਬਲਕਾਰ ਸਿੰਘ ਪ੍ਰਧਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ, ਬਰਿੰਦਰ ਸਿੰਘ ਪ੍ਰਧਾਨ ਗੁਰਪੁਰਬ ਪ੍ਰਬੰਧਕ ਕਮੇਟੀ, ਇੰਦਰਪਾਲ ਸਿੰਘ ਸਕੱਤਰ ਗੁਰਪੁਰਬ ਪ੍ਰਬੰਧਕ ਕਮੇਟੀ,ਰਤਨ ਸਿੰਘ ਸੇਖੋਂ ਸੀਨੀਅਰ ਮੀਤ ਪ੍ਰਧਾਨ ਗੁਰਪੁਰਬ ਪ੍ਰਬੰਧਕ ਕਮੇਟੀ, ਬਲਵਿੰਦਰ ਸਿੰਘ ਸੰਧੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ, ਹਰਪ੍ਰੀਤ ਸਿੰਘ ਨਰੂਲਾ ਮੀਤ ਪ੍ਰਧਾਨ ਗੁਰਪੁਰਬ ਪ੍ਰਬੰਧਕ ਕਮੇਟੀ,ਇੰਦਰਜੀਤ ਸਿੰਘ ਦੂਆ ਪ੍ਰਧਾਨ ਗੁਰਦੁਆਰਾ ਸੈਕਟਰ 7, ਸੇਵਾਦਾਰ ਜਸਵਿੰਦਰ ਸਿੰਘ ਬਿੱਲਾ ਅਤੇ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਹੁਦੇਦਾਰ ਮੌਜੂਦ ਸਨ