ਸਭੈ ਸੰਜੀਵਾਲ ਸਦਾਇਨ ਦੇ ਮਹਾਨ ਗੁਰੂ ਸਿਧਾਂਤ ‘ਤੇ ਅਧਾਰਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਕਰਨਾਲ 16 ਸਤੰਬਰ (ਪਲਵਿੰਦਰ ਸਿੰਘ ਸੱਗੂ)
‘ਸਭੈ ਸੰਝੀਵਾਲ ਸਦਾਇਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਮਨੁੱਖੀ ਏਕਤਾ ਦੇ ਇਸ ਮਹਾਨ ਗੁਰੂ ਸਿਧਾਂਤ ’ਤੇ ਆਧਾਰਿਤ ਗੁਰਮਤਿ ਸਮਾਗਮਾਂ ਦੀ ਲੜੀ 21 ਅਗਸਤ ਤੋਂ ਕਰਨਾਲ ਵਿੱਚ ਸ਼ੁਰੂ ਕੀਤੀ ਗਈ ਸੀ ਜੋ ਅੱਜ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਆਖਰੀ ਸਮਾਗਮ ਹੋਵੇਗਾ। ਇਸ ਸਮਾਗਮ ਵਿੱਚ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਮੀਤ ਸਿੰਘ ਗੁਰਦੁਆਰਾ ਰਾਜ ਕਰੇਗਾ ਖਾਲਸਾ, ਸੰਤ ਤ੍ਰਿਲੋਚਨ ਸਿੰਘ ਗੁਰਦੁਆਰਾ ਨਾਨਕਸਰ ਸਿੰਗੜਾ, ਬਾਬਾ ਜੋਗਾ ਸਿੰਘ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਕੌਰ ਸਮੇਤ ਕਰਨਾਲ ਜ਼ਿਲ੍ਹੇ ਦੇ ਸੰਤ ਮਹਾਂਪੁਰਸ਼ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਇੰਟਰਨੈਸ਼ਨਲ ਸਿੱਖ ਫੋਰਮ ਅਤੇ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰਨਾਲ ਜ਼ਿਲ੍ਹੇ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ “ਸਭੈ ਸਾਝੀਵਾਲ ਸਦਾਇਨ” ਦਾ ਆਯੋਜਨ ਕੀਤਾ ਗਿਆ। ਜੌ ਅੱਜ 17 ਸਤੰਬਰ ਨੂੰ ਡੇਰਾ ਕਾਰ ਕਲੰਦਰੀ ਗੇਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਾਗਮ ਹੋਵੇਗਾ ਇਸ ਗੁਰਮਤਿ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਭਾਈ ਜਗਜੀਤ ਸਿੰਘ ਨੂਰ, ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਰਾਗੀ ਜਥਾ ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ, ਢਾਡੀ ਜੱਥਾ ਬੀਬੀ ਸੁਰਿੰਦਰ ਕੌਰ ਪਟਿਆਲਾ, ਰਾਗੀ ਜਥਾ ਭਾਈ ਬਲਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਤਜਿੰਦਰ ਸਿੰਘ ਕੀਰਤਨ, ਕਥਾ ਅਤੇ ਢਾਡੀ ਵਾਰ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਗੁਰਤੇਜ਼ ਸਿੰਘ ਖਾਲਸਾ ਨੇ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਸਮਾਜ ਨੂੰ ਇਸ ਜੋੜ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਇੰਟਰਨੈਸ਼ਨਲ ਸਿੱਖ ਫੋਰਮ ਦੇ ਜਨਰਲ ਸਕੱਤਰ ਪ੍ਰੀਤਪਾਲ ਸਿੰਘ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਦੇ ਗੁਰੂ ਹਨ ਅਤੇ ਇਸ ਵਿੱਚ 6 ਗੁਰੂਆਂ, 15 ਸੰਤਾਂ, ਮਹਾਂਪੁਰਖਾਂ, ਭਗਤਾਂ, 11 ਭੱਟ ਸਾਹਿਬਾਨ ਅਤੇ 3 ਗੁਰਸਿੱਖਾਂ ਦੀ ਪਾਵਨ ਬਾਣੀ ਸ਼ਾਮਿਲ ਹੈ। ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਹਰ ਉਸ ਮਹਾਂਪੁਰਖ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਕੀਤਾ, ਜਿਨ੍ਹਾਂ ਦੇ ਬਚਨ ਗੁਰੂ ਸਿਧਾਂਤ ‘ਤੇ ਖਰੇ ਸਨ ਅਤੇ ਜਿਨ੍ਹਾਂ ਵਿਚ ਵਿਅਕਤੀ ਦੀ ਵਡਿਆਈ ਕਰਨ ਦੀ ਬਜਾਏ ਸਮੁੱਚੀ ਮਨੁੱਖਤਾ ਦੀ ਗੱਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਦਿਆਂ 6 ਸਿੱਖ ਗੁਰੂ ਸਾਹਿਬਾਨ ਦੀ ਪਾਵਨ ਬਾਣੀ ਸ਼ਾਮਿਲ ਕੀਤੀ ਗਈ, ਜਦਕਿ ਵੱਖ-ਵੱਖ ਧਰਮਾਂ ਅਤੇ ਜਾਤਾਂ ਨੂੰ ਵੀ ਬਿਨਾਂ ਕਿਸੇ ਭੇਦਭਾਵ ਦੇ ਥਾਂ ਦਿੱਤੀ ਗਈ। ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜ ਦੇ ਹਰ ਵਰਗ ਨੂੰ ਧਰਮ ਅਤੇ ਜਾਤ ਤੋਂ ਉਪਰ ਉਠ ਕੇ ਇਸ ਸਮਾਗਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਇੱਕ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਗੁਰੂ ਨਾਨਕ ਹਸਪਤਾਲ ਵੱਲੋਂ ਲੋੜਵੰਦ ਲੋਕਾਂ ਨੂੰ ਮੁਫਤ ਡਾਕਟਰੀ ਸਲਾਹ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ।
ਫੋਟੋ ਕੈਪਸ਼ਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੂਰਬ ਦੇ ਸਮੇਂ ਦੀ ਤਸਵੀਰ