ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਐਚਐਸਜੀਐਮਸੀ ਦੇ ਮੁਖੀ ਜਥੇਦਾਰ ਭੁਪਿੰਦਰ ਸਿੰਘ ਨੇ ਨਹੀਂ ਸਰਾਂ ਕੇ ਲੀਏ ਲਗਾਇਆ ਟੱਪਾ
ਆਉਣ ਵਾਲੇ ਸਮੇਂ ਵਿੱਚ ਗੁਰਮਤਿ ਪ੍ਰਚਾਰ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ: ਬਾਬਾ ਗੁਰਮੀਤ ਸਿੰਘ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਵੱਖਰੀ ਪਛਾਣ ਬਣਾਏਗੀ : ਰਮਨੀਕ ਸਿੰਘ ਮਾਨ
ਸਰਾ ਬਣਨ ਨਾਲ ਸੰਗਤਾਂ ਨੂੰ ਨਿਵਾਸ ਦੀ ਸਹੂਲਤ ਮਿਲੇਗੀ: ਬਲਜੀਤ ਸਿੰਘ ਦਾਦੂਵਾਲ
ਕਰਨਾਲ 20 ਅਕਤੂਬਰ (ਪਲਵਿੰਦਰ ਸਿੰਘ ਸੱਗੂ)
ਕਾਰ ਸੇਵਾ ਵਾਲੇ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲੇ ਅਤੇ ਐਚਐਸਜੀਐਮਸੀ ਮੁਖੀ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿੱਚ ਨਵੀਂ ਸਰਾਂ ਬਣਾਉਣ ਲਈ ਟੱਪਾ ਲਗਾ ਕੇ ਸ਼ੁਰੂਆਤ ਕੀਤੀ । ਇਸ ਦੌਰਾਨ ਬਾਬਾ ਇੰਦਰ ਸਿੰਘ, ਬਾਬਾ ਪਿੰਦਾ ਸਿੰਘ, ਬਾਬਾ ਗੁਰਮੁਖ ਸਿੰਘ, ਜੂਨੀਅਰ ਮੀਤ ਪ੍ਰਧਾਨ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਨਰਲ ਸਕੱਤਰ ਰਮਨੀਕ ਸਿੰਘ ਮਾਨ, ਹਰਿਆਣਾ ਕਮੇਟੀ ਕਾਰਜਕਾਰਨੀ ਮੈਂਬਰ ਬੀਬੀ ਰਵਿੰਦਰ ਕੌਰ ਅਜਰਾਣਾ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ, ਗੁਰਬਖਸ਼ ਸਿੰਘ, ਸੁਰਦਰਸ਼ਨ ਸਿੰਘ ਸਹਿਗਲ, ਸ. ਮਲਕੀਤ ਸਿੰਘ ਗੁਰਾਇਆ, ਸਾਹਿਬ ਸਿੰਘ ਕੈਥਲ, ਗੁਲਾਬ ਸਿੰਘ ਮੂਨਕ, ਸੁਖਵਿੰਦਰ ਸਿੰਘ ਮੰਡੇਬਰ, ਟੀ.ਪੀ.ਸਿੰਘ, ਸਾਬਕਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ, ਐਚ.ਐਸ.ਜੀ.ਐਮ.ਸੀ. ਦੇ ਬੁਲਾਰੇ ਕਵਲਜੀਤ ਸਿੰਘ ਅਜਰਾਣਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਜੂਨੀਅਰ ਮੀਤ ਪ੍ਰਧਾਨ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਦੱਸਿਆ ਕਿ ਹਰਿਆਣਾ ਸੂਬੇ ਭਰ ਵਿੱਚ ਗੁਰਮਤਿ ਪ੍ਰਚਾਰ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਮੰਤਵ ਨਾਲ ਧਰਮ ਪ੍ਰਚਾਰ ਵਿੰਗ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਾਰਥਕ ਨਤੀਜੇ ਵੀ ਦੇਖਣ ਨੂੰ ਮਿਲਣਗੇ। ਜਨਰਲ ਸਕੱਤਰ ਰਮਨੀਕ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਭੁਪਿੰਦਰ ਸਿੰਘ ਅਸੰਧ ਦੇ ਪ੍ਰਧਾਨ ਬਣਨ ਤੋਂ ਬਾਅਦ ਲਟਕ ਰਹੇ ਕੰਮਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਾਡਾ ਸਾਹਿਬ ਵਿਖੇ ਸਬ-ਆਫਿਸ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ ਅਤੇ ਜੇਕਰ ਧਰਮ ਪ੍ਰਚਾਰ ਦੀ ਗੱਲ ਕਰੀਏ ਤਾਂ ਇਸ ਲਈ ਵੀ ਯੋਗ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ਵ ਪੱਧਰ ’ਤੇ ਵੱਖਰੀ ਪਛਾਣ ਹੋਵੇਗੀ। ਐਚਐਸਜੀਐਮਸੀ ਮੈਂਬਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਸੂਬੇ ਦੇ ਗੁਰਦੁਆਰਾ ਸਾਹਿਬਾਨ ਵਿੱਚ ਜਿੱਥੇ ਕਾਰ ਸੇਵਾ ਚੱਲ ਰਹੀ ਹੈ, ਉਥੇ ਕਾਰ ਸੇਵਾ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਸਰਾਂ ਬਣਾਉਣ ਦੀ ਕਾਰ ਸੇਵਾ ਬਾਬਾ ਅਮਰੀਕ ਸਿੰਘ ਕਾਰਸੇਵਾ ਪਟਿਆਲਾ ਵਾਲੇ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕਾਰਜ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਕ ਸਵਾਲ ਦੇ ਜਵਾਬ ਵਿਚ ਬਾਬਾ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਹੁਕਮ ਹੋਵੇਗਾ, ਉਹ ਕਮੇਟੀ ਨੂੰ ਪ੍ਰਵਾਨ ਹੋਵੇਗਾ। ਭਾਵੇਂ ਅੱਜ ਹਰਿਆਣਾ ਸੂਬੇ ਵਿੱਚ ਐਚ ਐਸ ਜੀਐਮਸੀ ਬਣੀ ਹੋਈ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋਂ ਵੱਖ ਹੋਣਾ ਇੱਕ ਵੱਖਰਾ ਮੁੱਦਾ ਹੈ, ਪਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।
ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲੇ ਕੌਮ ਦੀ ਮਹਾਨ ਸ਼ਖਸੀਅਤ ਹਨ। ਉਹ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਕਰ ਰਹੇ ਹਨ ਅਤੇ ਹੁਣ ਤੱਕ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਕਾਰ ਸੇਵਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਬਾ ਅਮਰੀਕ ਸਿੰਘ ਜੀ ਨੇ ਭਰੋਸਾ ਦਿੱਤਾ ਹੈ ਕਿ ਸਰਾਂ ਜਲਦੀ ਹੀ ਬਣਵਾਈ ਜਾਵੇਗੀ। ਇਸ ਉਪਰੰਤ ਸਮੂਹ ਸੰਤ ਮਹਾਂਪੁਰਸ਼ਾਂ ਅਤੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਸੀਸ ਝੁਕਾਇਆ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।