ਜਨਤਾ ਦੇ ਸਹਿਯੋਗ ਨਾਲ ਦੇਸ਼ ਵਿੱਚ ਤੀਜੀ ਵਾਰ ਬਣੇਗੀ ਮੋਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Spread the love
ਜਨਤਾ ਦੇ ਸਹਿਯੋਗ ਨਾਲ ਦੇਸ਼ ਵਿੱਚ ਤੀਜੀ ਵਾਰ ਬਣੇਗੀ ਮੋਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੁਆਰਾ ਲਾਗੂ ਕੀਤੀਆਂ ਕਈ ਯੋਜਨਾਵਾਂ ਦਾ ਲੰਬੇ ਸਮੇਂ ਤਕ ਲਾਭ ਹੋਵੇਗਾ: ਸੀ.ਐਮ
ਕਰਨਾਲ 16 ਅਪ੍ਰੈਲ (ਪਲਵਿੰਦਰ ਸਿੰਘ ਸੱਗੂ)
  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕਰਨਾਲ ‘ਚ ਆਯੋਜਿਤ ਕਈ ਪ੍ਰੋਗਰਾਮਾਂ ‘ਚ ਸ਼ਿਰਕਤ ਕੀਤੀ। ਮੁੱਖ ਮੰਤਰੀ ਨਿਰਮਲ ਪਹਿਲਾਂ ਕੁਟੀਆ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸੰਤਾਂ ਦਾ ਆਸ਼ੀਰਵਾਦ ਲਿਆ ਅਤੇ ਸੇਵਾ ਕਾਰਜ ਕੀਤੇ। ਇਸ ਤੋਂ ਬਾਅਦ ਲੇਡੀਜ਼ ਇੰਡਸਟਰੀਅਲ ਹੋਮ ਕੁੰਜਪੁਰਾ ਰੋਡ ‘ਤੇ ਆਯੋਜਿਤ ਪ੍ਰੋਗਰਾਮ ਪਹੁੰਚੇ  ਇੱਥੇ ਲੜਕੀਆਂ ਨੇ ਫੁੱਲਾਂ ਦੇ ਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਰਘੂਨਾਥ ਨਗਰ ਪਹੁੰਚੇ।
ਪ੍ਰੋਗਰਾਮਾਂ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਿੱਥੇ ਦੁਰਗਾ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਨੂੰ ਹਰ ਇੱਕ ਵੋਟ ਪਾਉਣ ਦੀ ਅਪੀਲ ਕਰਦਿਆਂ ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਮੋਦੀ ਸਰਕਾਰ ਚੁਣਨ ਦਾ ਸੱਦਾ ਦਿੱਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। 2014 ‘ਚ ਦੇਸ਼ ਅਰਥਵਿਵਸਥਾ ਦੀ ਸੂਚੀ ‘ਚ 11ਵੇਂ ਸਥਾਨ ‘ਤੇ ਸੀ, ਜੋ ਹੁਣ ਪੰਜਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਜਦੋਂ ਵੀ ਪੀਐਮ ਮੋਦੀ ਨੇ ਹਰਿਆਣਾ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਭੇਜੀਆਂ, ਹਰਿਆਣਾ ਸਰਕਾਰ ਨੇ ਰਾਜ ਵਿੱਚ ਵਿਕਾਸ ਕਾਰਜ ਕਰਵਾਉਣ ਵਿੱਚ ਹਿੱਸੇਦਾਰੀ ਵਧਾ ਕੇ ਸੂਬੇ ਵਿੱਚ ਵਿਕਾਸ ਦੇ ਕੰਮ ਕਰਵਾਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਰਨਾਲ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮਨੋਹਰ ਲਾਲ ਵੱਲੋਂ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਹਰਿਆਣਾ ਵਿੱਚ ਲਾਗੂ ਕੀਤੀਆਂ ਜਨ ਕਲਿਆਣ ਯੋਜਨਾਵਾਂ ਦਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਨੋਹਰ ਲਾਲ  ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਗਰੀਬੀ ਮਿਟਾਉਣ ਦਾ ਨਾਅਰਾ ਦਿੱਤਾ ਪਰ ਉਹ ਗਰੀਬੀ ਨੂੰ ਖਤਮ ਨਹੀਂ ਕਰ ਸਕੀ। ਲੋਕਾਂ ਦਾ ਕਾਂਗਰਸ ਤੋਂ ਵਿਸ਼ਵਾਸ ਉੱਠ ਗਿਆ ਹੈ। ਦੇਸ਼ ਦੇ ਲੋਕ ਪੀਐਮ ਮੋਦੀ ‘ਤੇ ਵਿਸ਼ਵਾਸ ਕਰਦੇ ਹਨ ਅਤੇ ਲਗਾਤਾਰ ਤੀਜੀ ਵਾਰ ਮੋਦੀ ਸਰਕਾਰ ਬਣਾਉਣ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਚੋਣ ਮਨੋਰਥ ਪੱਤਰ ‘ਚ ਦੇਸ਼ ਦੀ ਜਨਤਾ ਨਾਲ ਕੀਤੇ ਵਾਅਦਿਆਂ ‘ਤੇ ਸਰਕਾਰ ਬਣਦੇ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਭਾਜਪਾ ਦਾ ਚੋਣ ਮਨੋਰਥ ਪੱਤਰ ਦੇਸ਼ ਦੇ ਵਿਕਾਸ ਦੀ ਗੱਲ ਕਰਦਾ ਹੈ।ਇਸ ਮੌਕੇ ਬਾਜਪਾ ਜ਼ਿਲ੍ਹਾ ਪ੍ਰਧਾਨ ਯੋਗਿੰਦਰ ਰਾਣਾ, ਸੰਜੇ ਬਠਲਾ, ਜਗਮੋਹਨ ਆਨੰਦ, ਰਜਿੰਦਰਾ ਰਾਜਪਾਲ, ਸੁਰਿੰਦਰ ਗਾਬਾ, ਜੁਗਲ ਬਾਠਲਾ, ਵਿਨੀਤ ਭਾਟੀਆ, ਕਮਲ ਮੁੰਜਾਲ, ਪੰਕਜ ਭਾਰਤੀ, ਅਮਿਤ ਆਹੂਜਾ, ਭਾਜਪਾ ਸ਼ਹਿਰੀ ਮੰਡਲ ਪ੍ਰਧਾਨ ਬਿਸ਼ਨ ਸਿੰਘ ਸ਼ੇਖਾਵਤ, ਜਨਰਲ ਸਕੱਤਰ ਰਮਨ ਅਗਰਵਾਲ, ਡਾ. ਤ੍ਰਿਲੋਕ ਸ਼ਰਮਾ, ਜਸਪਾਲ ਵਰਮਾ, ਈਸ਼ ਗੁਲਾਟੀ ਅਤੇ ਵਿਨੋਦ ਖੇਤਰਪਾਲ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top