ਹਿਸਾਰ ਵਿੱਚ ਕਿਸਾਨਾਂ ਤੇ ਲਾਠੀਚਾਰਜ਼ ਕਰਨਾ ਭਾਜਪਾ ਜੇਜੇਪੀ ਸਰਕਾਰ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ ਤਰਲੋਚਨ ਸਿੰਘ
ਕਰਨਾਲ 16ਮਈ (ਪਲਵਿੰਦਰ ਸਿੰਘ ਸੱਗੂ)
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸਹਿਯੋਜਕ ਅਤੇ ਸਾਬਕਾ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਤਰਲੋਚਨ ਸਿੰਘ ਨੇ ਕਿਹਾ ਕਿ ਹਿਸਾਰ ਵਿੱਚ ਮੁੱਖ ਮੰਤਰੀ ਦੇ ਕਾਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਪੁਲੀਸ ਵੱਲੋਂ ਕੀਤਾ ਗਿਆ ਲਾਠੀਚਾਰਜ ਹਰਿਆਣਾ ਦੀ ਭਾਜਪਾ ਜੇਜੇਪੀ ਸਰਕਾਰ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ ਸਰਦਾਰ ਤਰਲੋਚਨ ਸਿੰਘ ਨੇ ਇਸ ਘਟਨਾ ਦੀ ਘੋਰ ਨਿੰਦਾ ਕੀਤੀ ਹੈ ਉਹਨਾਂ ਨੇ ਇਸ ਲਾਠੀਚਾਰਜ ਲਈ ਜ਼ਿੰਮੇਵਾਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੀਤ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ, ਹਿਸਾਰ ਤੋਂ ਸਾਂਸਦ ਵਿਜੈਦਰ ਸਿੰਘ, ਅਤੇ ਉਨ੍ਹਾਂ ਦੇ ਪਿਤਾ ਸੁਰਿੰਦਰ ਸਿੰਘ ਤੋਂ ਤਿਆਗ ਪੱਤਰ ਦੀ ਮੰਗ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਲੜਨ ਵਾਲੇ ਸਰ ਛੋਟੂ ਰਾਮ ਅਤੇ ਸਾਬਕਾ ਮੀਤ ਪਰਧਾਨ ਮੰਤਰੀ ਤਾਊ ਦੇਵੀ ਲਾਲ ਦੀ ਵਿਰਾਸਤ ਨੂੰ ਉਹਨਾਂ ਦੇ ਵਿਰਾਸਤਦਾਰਾ ਵੱਲੋਂ ਕਲੰਕਿਤ ਕਰਨ ਦਾ ਕੰਮ ਕੀਤਾ ਗਿਆ ਹੈ ਇਸ ਕਿਸਾਨਾਂ ਉੱਤੇ ਕੀਤਾ ਗਿਆ ਲਾਠੀਚਾਰਜ ਤੋਂ ਇਹ ਲੋਕ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬੱਚ ਸਕਦੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰ ਤੇ ਕਾਲੇ ਕਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ ਇਸ ਅੰਦੋਲਨ ਵਿਚ 400 ਤੋਂ ਵੱਧ ਕਿਸਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ ਏਨਾ ਕਾਲੇ ਕਨੂੰਨਾਂ ਦੇ ਵਿਰੋਧ ਵਿਚ ਹਿਸਾਰ ਵਿਚ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ ਤਾਂ ਕਿਸਾਨਾਂ ਉਤੇ ਭਾਜਪਾ ਜੇਜੇਪੀ ਸਰਕਾਰ ਨੇ ਲਾਠੀਚਾਰਜ ਕੀਤਾ ਗੋਲੀਆਂ ਚਲਾਈਆਂ ਅੱਥਰੂ ਗੈਸ ਦੇ ਗੋਲੇ ਛੱਡੇ ਜਿਸ ਨਾਲ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ ਇਹ ਭਾਜਪਾ ਕਿਸਾਨ ਵਿਰੋਧੀ ਹੈ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਜ਼ਿੱਦ ਕਾਰਨ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਨ ਤੇ ਤੁਲੇ ਹੋਏ ਹਨ ਅਤੇ ਪ੍ਰਧਾਨ ਮੰਤਰੀ ਪੂੰਜੀ ਪਤੀਆਂ ਦੀ ਕਠਪੁਤਲੀ ਬਣੇ ਹੋਏ ਹਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਹੈ ਕਿਸਾਨਾਂ ਦੇ ਨਾਲ ਹਰ ਮੋਰਚੇ ਤੇ ਤਿਆਰ ਖੜੀ ਹੈ ਭਾਜਪਾ ਸਰਕਾਰ ਲਗਾਤਾਰ ਕਿਸਾਨਾਂ ਤੇ ਅੱਤਿਆਚਾਰ ਕਰ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਦਾ ਸੂਬੇ ਵਿੱਚ ਤਾਲਾਬੰਦੀ ਹੈ ਅਤੇ ਇਸ ਤਾਲਾਬੰਦੀ ਕਾਰਨ ਸੂਬੇ ਵਿੱਚ ਆਮ ਲੋਕਾਂ ਨੂੰ ਸ਼ਾਦੀ ਕਰਨ ਦੀ ਰੋਕ ਹੈ ਅਤੇ ਦੂਜੇ ਪਾਸੇ ਸਰਕਾਰ ਸਰਕਾਰੀ ਕਰ ਕਰਮ ਵਿਚ ਹਜ਼ਾਰਾਂ ਦੀ ਭੀੜ ਇਕੱਠੀ ਕਰਦੀ ਹੈ ਇਸ ਤਾਲਾ ਬੰਦੀ ਵਿੱਚ ਭਾਜਪਾ ਧਰਨਾ ਦੇ ਸਕਦੀ ਹੈ ਪਰ ਕਿਸਾਨ ਅੰਦੋਲਨ ਨਹੀਂ ਕਰ ਸਕਦੇ ਸਰਕਾਰ ਸਾਫ ਕਰੇ ਕੀ ਇਹ ਤਾਲਾਬੰਦੀ ਕਿਹੋ ਜਿਹੀ ਹੈ ਸਿਰਫ ਆਮ ਲੋਕਾਂ ਲਈ ਹੈ ਜਾਂ ਸਭ ਲਈ ਅਗਰ ਸਭ ਲਈ ਹੈ ਤਾਂ ਭਾਜਪਾ ਦੇ ਲੋਕਾਂ ਖਿਲਾਫ ਕਾਰਵਾਈ ਕਿਉਂ ਨਹੀਂ ਜੋ ਇਹਨਾ ਤਾਲਾਬੰਦੀ ਵਿੱਚ ਧਰਨਾ ਦਿੰਦੇ ਹਨ ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਉਸਦੇ ਸਹਯੋਗੀ ਦਲਾਂ ਦਾ ਪਾਪ ਅਤੇ ਝੂਠ ਦਾ ਘੜਾ ਭਰ ਚੁੱਕਾ ਹੈ ਇਹਨਾ ਝੂਠੇ ਲੋਕਾਂ ਨੂੰ ਦੇਸ਼ ਅਤੇ ਸੂਬੇ ਦੀ ਜਨਤਾ ਜ਼ਰੂਰ ਜਾਵੇਗੀ