ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਗਿਆ
ਕਰਨਾਲ 30 ਮਈ (ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਵਿਖੇ ਰਾਮਗੜ੍ਹੀਆ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ਼ਰਧਾ ਨਾਲ ਕਰਨਾਲ ਵਿੱਚ ਬਣੇ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਜਿੱਥੇ ਸਿੱਖ ਧਰਮ ਦੇ ਬਹਾਦਰੀ ਦਾ ਪ੍ਰਤੀਕ ਨਿਸ਼ਾਨ ਖੰਡਾ ਸਾਹਿਬ ਸੁਸ਼ੋਭਿਤ ਹੈ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ-ਨਾਜ਼ਰ ਜਾਣ ਕੇ ਅਰਦਾਸ ਸਮਾਗਮ ਕੀਤੀ ਅਤੇ ਜੱਸਾ ਸਿੰਘ ਰਾਮਗੜ੍ਹੀਆ ਦੀ ਫੋਟੋ ਅੱਗੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਇਸ ਤੋਂ ਪਹਿਲਾਂ ਰਾਮਗੜ੍ਹੀਆ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਖੰਡਾ ਸਾਹਿਬ ਦੀ ਸਾਫ-ਸਫਾਈ ਕੀਤੀ ਗਈ ਅਤੇ ਫੁੱਲਾਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਇਸ ਚੌਂਕ ਨੂੰ ਸਜਾਇਆ ਗਿਆ ਇਸ ਮੌਕੇ ਰਾਮਗੜ੍ਹੀਆ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅੰਗਰੇਜ਼ ਸਿੰਘ ਪੰਨੂ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ 5 ਮਈ 1723 ਨੂੰ ਲਹੌਰ ਵਿਚ ਭਾਈ ਭਗਵਾਨ ਸਿੰਘ ਦੇ ਘਰ ਹੋਇਆ ਭਾਈ ਭਗਵਾਨ ਸਿੰਘ ਜੀ ਨੇ ਬੰਦਾ ਸਿੰਘ ਬਹਾਦਰ ਦੇ ਨਾਲ ਸਰਹਿੰਦ ਦੀ ਲੜਾਈ ਵਿੱਚ ਆਪਣੇ ਜੌਹਰ ਦਿਖਾਏ ਜੱਸਾ ਸਿੰਘ ਰਾਮਗੜ੍ਹੀਆ ਨੇ ਸ਼ਸਤਰ ਚਲਾਉਣ ਦੀ ਵਿਦਿਆ ਆਪਣੇ ਪਿਤਾ ਜੀ ਕੋਲੋ ਹੀ ਸਿੱਖੀ ਅਤੇ ਆਪਣੇ ਬਲਬੂਤੇ ਤੇ ਆਪਣਾ ਰਾਜ ਕਾਇਮ ਕੀਤਾ ਜੱਸਾ ਸਿੰਘ ਰਾਮਗੜ੍ਹੀਆ ਨੇ ਜੱਸਾ ਸਿੰਘ ਆਹਲੂਵਾਲੀਆ ਅਤੇ ਬਘੇਲ ਸਿੰਘ ਨਾਲ ਮਿਲ ਕੇ 11 ਮਾਰਚ 1783 ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਲਹਿਰਾਇਆ ਪਤੇ ਨਿਸ਼ਾਨੀ ਦੇ ਤੌਰ ਤੇ ਮੁਗਲਾਂ ਦੇ ਰਾਜਗੱਦੀ ਦੀ ਸੀਲ ਪੱਟ ਕੇ ਅਤੇ ਲਾਲ ਕਿਲੇ ਦੇ ਥੰਮ ਨਾਂ ਲੈ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰਾਮਗੜ੍ਹੀਆ ਬੁੰਗਾ ਸੁਸ਼ੋਭਿਤ ਹੈ ਵਿਚ ਲਿਆ ਰੱਖਿਆ ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੇ ਬਲਬੂਤੇ ਤੇ ਹੀ ਹਾਂਸੀ ,ਹਿਸਾਰ ਇਲਾਕੇ ਵਿੱਚ ਵੀ ਆਪਣਾ ਦਬਦਬਾ ਕਾਇਮ ਰੱਖਿਆ ਆਪਣਾ ਰਾਜ ਕਾਇਮ ਕੀਤਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੂਰੇ ਭਾਰਤ ਵਿੱਚ 5 ਮਈ ਨੂੰ ਮਨਾਇਆ ਜਾਂਦਾ ਹੈ ਪਰ ਇਸ ਵਾਰੀ ਕਰੋਨਾ ਮਹਾਮਾਰੀ ਦੇ ਚਲਦੇ ਅਤੇ ਪ੍ਰਸ਼ਾਸ਼ਨ ਵੱਲੋਂ ਦਿੱਤਾ ਗਈਆਂ ਗਾਈਡਲਾਇਨਾਂ ਦਾ ਪਾਲਣ ਕਦੇ ਹੋਏ ਅੱਜ 30 ਮਈ ਨੂੰ ਜੱਸਾ ਸਿੰਘ ਰਾਮਗੜ੍ਹੀਆਨ ਚੌਂਕ ਵਿਖੇ ਬਹੁਤ ਘੱਟ ਗਿਣਤੀ ਵਿੱਚ ਸੰਗਤਾਂ ਦੇ ਇਕੱਠ ਨਾਲ ਅਰਦਾਸ ਸਮਾਗਮ ਕੀਤਾ ਗਿਆ ਹੈ ਅਤੇ ਸੰਗਤਾਂ ਵਿਚ ਅਤੇ ਰਾਹਗੀਰਾਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ ਹੈ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀਆਂ ਸਾਰੀਆਂ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹਾਂ ਇਸ ਮੌਕੇ ਤੇ ਰਾਮਗੜ੍ਹੀਆ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਸੁੱਚਾ ਸਿੰਘ ਨੇ ਸਾਰੀ ਰਾਮਗੜ੍ਹੀਆਂ ਬਿਰਾਦਰੀ ਨੂੰ ਵਧਾਈ ਦਿੱਤੀ ਇਸ ਮੌਕੇ ਤੇ ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਸਿੰਗਾਰੀ ,ਮੀਤ ਪ੍ਰਧਾਨ ਗੁਰਮੀਤ ਸਿੰਘ ਮੱਟੂ ,ਗੁਰਜੀਤ ਸਿੰਘ ,ਤਰਜੀਤ ਸਿੰਘ, ਜਗਤਾਰ ਸਿੰਘ ,ਪਲਵਿੰਦਰ ਸਿੰਘ ਸੱਗੂ, ਅਤੇ ਹੋਰ ਰਾਮਗੜ੍ਹੀਆਂ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਅਤੇ ਰਾਮਗੜੀਆ ਬਰਾਦਰੀ ਦੇ ਲੋਕ ਮੌਜੂਦ ਸਨ